Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਾਤਾਵਰਣ ਦੀ ਸੁਰੱਖਿਆ ਹਰ ਵਿਅਕਤੀ ਦੀ ਨੈਤਿਕ…..

ਵਾਤਾਵਰਣ ਦੀ ਸੁਰੱਖਿਆ ਹਰ ਵਿਅਕਤੀ ਦੀ ਨੈਤਿਕ…..

ਹੁਸ਼ਿਆਰਪੁਰ(ਬਿਊਰੋ) 
ਵਾਤਾਵਰਣ ਦੀ ਸੁਰੱਖਿਆ ਹਰ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ: ਬ੍ਰਮ ਸ਼ੰਕਰ ਜ਼ਿੰਪਾ
– ਕੈਬਿਨੇਟ ਮੰਤਰੀ ਨੇ ਚੌਹਾਲ ਵਿੱਚ ਪ੍ਰਿਥਵੀ ਵੈਲਫੇਅਰ ਸੋਸਾਇਟੀ ਦੀ ਤਰਫੋਂ ਸੀਡ ਬਾਲ ਖਿਲਾਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ
 – ਸੋਸਾਇਟੀ ਦੀ ਤਰਫੋਂ ਵੱਖ-ਵੱਖ ਪੌਦਿਆਂ ਦੀਆਂ ਲਗਭਗ 8 ਹਜ਼ਾਰ ਸੀਡ ਬਾਲਾਂ ਚੌਹਾਲ ਤੋਂ ਅੱਗੇ ਜੰਗਲਾਂ ਵਿੱਚ ਖਿਲਾਰਿਆ ਗਈਆਂ
03 ਸਤੰਬਰ : ਕੈਬਨਿਟ ਮੰਤਰੀ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਅਤੇ ਵੱਖ-ਵੱਖ ਸੰਸਥਾਵਾਂ ਆਪਣੀ ਜਿੰਮੇਵਾਰੀ ਤਾਂ ਨਿਭਾ ਰਹੀਆਂ ਹਨ ਪਰ ਹਰ ਵਿਅਕਤੀ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪੱਧਰ ‘ਤੇ ਵਾਤਾਵਰਣ ਦੀ ਸੰਭਾਲ ਲਈ ਯੋਗਦਾਨ ਪਾਵੇ। ਉਹ ਅੱਜ ਚੌਹਾਲ ਦੇ ਅੱਗੇ ਪਹਾੜੀਆਂ ‘ਤੇ ਪ੍ਰਿਥਵੀ ਵੈਲਫੇਅਰ ਸੋਸਾਇਟੀ ਦੀ ਤਰਫੋਂ ਵੱਖ-ਵੱਖ ਪੌਦਿਆਂ ਦੇ ਸੀਡ ਬਾਲ(ਬੀਜ ਗੇਂਦ) ਦੀ ਮੁਹਿੰਮ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਖੁਦ ਸੀਡ ਬਾਲ ਵੀ ਖਿਲਾਰੇ ਅਤੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਸੁਰਿੰਦਰ ਕੁਮਾਰ ਵੀ ਹਾਜ਼ਰ ਸਨ।
 ਪ੍ਰਿਥਵੀ ਵੈਲਫੇਅਰ ਸੁਸਾਇਟੀ ਵੱਲੋਂ ਡੀਏਵੀ ਕਾਲਜ ਦੇ ਪ੍ਰੋ. ਰਾਜੀਵ ਸ਼ਰਮਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਅੱਜ ਇਨ੍ਹਾਂ ਜੰਗਲਾਂ ਵਿੱਚ ਅੱਠ ਹਜ਼ਾਰ ਦੇ ਕਰੀਬ ਵੱਖ-ਵੱਖ ਪੌਦਿਆਂ ਦੇ ਬੀਜ ਗੇਂਦ ਖਿਲਾਰੇ ਗਏ।  ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮਾਜ ਵਿਚ ਹਮੇਸ਼ਾ ਸ਼ਲਾਘਾ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪਹਾੜਾਂ ਦੇ ਜੰਗਲਾਂ ਵਿੱਚ ਬੂਟੇ ਲਗਾਉਣਾ ਬਹੁਤ ਔਖਾ ਕੰਮ ਹੈ ਪਰ ਅਜਿਹੀਆਂ ਸੀਡ ਬਾਲਾਂ ਰਾਹੀਂ ਅਸੀਂ ਪਹਾੜਾਂ ਦੇ ਜੰਗਲਾਂ ਵਿੱਚ ਬੂਟੇ ਲਗਾਉਣ ਦੀ ਕੋਸ਼ਿਸ਼ ਕਰ ਸਕਦੇ ਹਾਂ।
 ਸ਼੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਵਾਤਾਵਰਣ ਦੀ ਸਫਾਈ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਵਾਤਾਵਰਣ ਨੂੰ ਸਿਹਤਮੰਦ ਬਣਾਉਣ ਲਈ ਹਰ ਵਿਅਕਤੀ ਦਾ ਯੋਗਦਾਨ ਬਹੁਤ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ ਅਤੇ ਸ਼ੁੱਧ ਹਵਾ ਬਣਾਈ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
 ਇਸ ਮੌਕੇ ਪ੍ਰਿਥਵੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਿੰਦਰ ਸਿੰਘ, ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਰਮੇਸ਼ ਕੁਮਾਰ, ਦਿਲਬਾਗ ਸਿੰਘ, ਮਨਜਿੰਦਰ ਸਿੰਘ ਸਿਆਣ, ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

—