Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਕਿਸਾਨਾਂ ਵਲੋਂ ਲਾਇਆ ਧਰਨਾ 28 ਵੇਂ ਦਿਨ ਵੀ ਜਾਰੀ 

ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਕਿਸਾਨਾਂ ਵਲੋਂ ਲਾਇਆ ਧਰਨਾ 28 ਵੇਂ ਦਿਨ ਵੀ ਜਾਰੀ 

ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਕਿਸਾਨਾਂ ਵਲੋਂ ਲਾਇਆ ਧਰਨਾ 28 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 15 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਮਸਤੀਵਾਲ ਵਿਖੇ ਇਲਾਕੇ ਦੀਆਂ ਕਿਸਾਨ,ਸਮਾਜਿਕ ਜਥੇਬੰਦੀਆਂ ਵਲੋਂ ਲਗਾਇਆ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ।

ਇਸ ਮੌਕੇ ਧਰਨੇ ਚ ਬਲਦਿਆਂ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਬਾਬਾ ਅਜੀਤ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੰਨ ਬੰਦ ਕਰਕੇ ਬੈਠੀ ਹੈ ਤੇ ਕੰਢੀ ਦੇ ਆਮ ਲੋਕਾਂ ਦੀ ਮੰਗ ਨੂੰ ਪੂਰਾ ਕਰਨ ‘ਚ ਦੇਰੀ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਵੱਡੇ ਪੱਧਰ ਦੇ ਸੰਘਰਸ਼ ਦੀ ਯੋਜਨਾ ਉਲੀਕੀ ਜਾ ਰਹੀ ਹੈ ਤੇ ਜੇਕਰ ਜਲਦ ਹੀ ਪੰਜਾਬ ਸਰਕਾਰ ਨੇ ਸਾਡੀ ਮੰਗ ਨੂੰ ਪੂਰਾ ਨਾ ਕੀਤਾ ਤਾਂ ਵੱਡੇ ਪੱਧਰ ਤੇ ਐਕਸ਼ਨ ਲਿਆ ਜਾਵੇਗਾ ਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਬੁਨਿਆਦੀ ਮੰਗ ਨੂੰ ਅੱਖ- ਪਰੋਖੇ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇੰਨਾ ਲੰਮਾ ਸਮਾਂ ਬੀਤ ਜਾਣ ‘ਤੇ ਵੀ ਪੰਜਾਬ ਸਰਕਾਰ ਚੁੱਪ ਬੈਠੀ ਹੈ। ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ‘ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਉਨ੍ਹਾਂ ਤੋਂ ਪਾਣੀ ਖੋ ਰਿਹਾ ਹੈ,ਜਿਸ ਨਾਲ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਨਹਿਰੀ ਪਾਣੀ ਦੇ ਮਸਲੇ ‘ਤੇ ਚੁੱਪ ਧਾਰ ਕੇ ਬੈਠੇ ਹਨ ਅਤੇ ਲੋਕਾਂ ਦੇ ਮਨਾਂ ‘ਚ ਪੰਜਾਬ ਸਰਕਾਰ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਵੱਲੋਂ ਕਈ ਹੱਲ ਨਾ ਕੰਢਿਆ ਗਿਆ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਮਨਜੀਤ ਸਿੰਘ ਤਲਵੰਡੀ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਜੀ ਸੇਵਾ ਦਲ ਅੱਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ, ਜੰਗਵੀਰ ਸਿੰਘ ਚੌਹਾਨ ਦੋਆਬਾ ਕਿਸਾਨ ਕਮੇਟੀ ਪੰਜਾਬ,ਬਾਬਾ ਅਜੀਤ ਸਿੰਘ, ਗੁਰਦਿਆਲ ਸਿੰਘ,ਜਸਵਿੰਦਰ ਸਿੰਘ,ਹਰਦੀਪ ਸਿੰਘ, ਵਿਕਰਮ ਸਿੰਘ, ਤਾਰਾ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ,ਗੁਰਬਖਸ਼ ਸਿੰਘ, ਨੰਦ ਪ੍ਰਕਾਸ਼, ਪ੍ਰੀਤਮ ਸਿੰਘ,ਰਾਮ ਲਾਲ,ਅਮਰਜੀਤ ਸਿੰਘ, ਮਨਿੰਦਰ ਸਿੰਘ,ਹਰਮੇਸ਼ ਲਾਲ, ਦੌਲਤ ਸਿੰਘ,ਪ੍ਰੇਮ ਚੰਦ, ਹੇਮ ਰਾਜ, ਬਹਾਦਰ ਸਿੰਘ, ਸੁਰਜੀਤ ਸਿੰਘ, ਅਸ਼ੋਕ ਕੁਮਾਰ, ਸੁਰਿੰਦਰ ਸਿੰਘ, ਹਰਦੀਪ ਸਿੰਘ, ਮਝੈਲ ਸਿੰਘ, ਯੋਗ ਰਾਜ, ਪਰਮਿੰਦਰ ਸਿੰਘ, ਓਮ ਪ੍ਰਕਾਸ਼,ਕੁਲਦੀਪ ਸਿੰਘ ਸਾਬਕਾ ਸਰਪੰਚ ਪੰਡੋਰੀ, ਜਸਨੂਰ ਸਿੰਘ,ਉਂਕਾਰ ਸਿੰਘ,ਨਰੈਣ ਸਿੰਘ, ਮਨਦੀਪ ਕੌਰ,ਸਿਮਰਨ, ਸਵਰਨ ਕੌਰ,ਦਰਸ਼ਨਾ ਦੇਵੀ,ਕਮਲਜੀਤ ਕੌਰ,ਗੁਰਬਖਸ਼ ਕੌਰ,ਜਸਵੀਰ ਕੌਰ, ਨਿਰੰਜਣ ਕੌਰ, ਹਰਵਿੰਦਰ ਕੌਰ, ਕਮਲਜੀਤ ਕੌਰ, ਹਰਪਾਲ ਕੌਰ, ਦਰਸ਼ਨ ਕੌਰ,ਰਜਵੰਤ ਕੌਰ, ਰਵਿੰਦਰ ਕੌਰ, ਹਰਵਿੰਦਰ ਕੌਰ,ਕੀਰਤ ਕੌਰ ਸਮੇਤ ਵੱਡੀ ਗਿਣਤੀ ‘ਚ ਲੋਕ ਸ਼ਾਮਿਲ ਸਨ।

ਫੋਟੋ : ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਧਰਨਾਕਾਰੀ।

error: copy content is like crime its probhihated