Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ

ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ 6 ਜੂਨ ( ਤਰਸੇਮ ਦੀਵਾਨਾ )

ਪ੍ਰਦਰਸ਼ਨ ਕਰ ਰਹੇ ਲਾਈਨਮੈਂਨਾ ਨੂੰ ਜਾਨਵਰਾ ਵਾਗ ਕੁੱਟਣ ਵਾਲੇ ਡੀਐਸਪੀ ਸਿੰਗਲਾ ਨੂੰ ਤੁਰੰਤ ਡਿਸਮਿਸ ਕੀਤਾ ਜਾਵੇ : ਬੀਰਪਾਲ,ਨੇਕੂ,ਹੈਪੀ,ਬੰਟੀ

: ਪੰਜਾਬ ਵਿੱਚ ਬਦਲਾਅ ਦੇ ਨਾਮ ‘ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੇ ਅਸਲੀ ਅਤੇ ਬੇਰਹਿਮ ਚਿਹਰੇ ਨਾਲ ਲੋਕਾਂ ਸਾਹਮਣੇ ਨੰਗੀ ਹੋ ਚੁੱਕੀ ਹੈ।ਪੀ.ਐੱਸ.ਪੀ.ਸੀ.ਐੱਲ. (PSPCL) ਦਫ਼ਤਰ ਦੇ ਬਾਹਰ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਂਨਾਂ ‘ਤੇ ਪੁਲਿਸ ਵੱਲੋਂ ਕੀਤਾ ਗਿਆ ਬੇਰਹਿਮ ਲਾਠੀਚਾਰਜ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ। ਇਹਨਾ ਗੱਲਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਦੇ ਨਿਧੁੱੜਕ ਅਤੇ ਜਾਵਾਜ਼ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ, ਦੁਆਬਾ ਪ੍ਰਧਾਨ ਨੇਕੂ ਅਜਨੋਹਾ, ਜਿਲਾ ਪ੍ਰਧਾਨ ਹੈਪੀ ਫਤਿਹਗੜ, ਅਤੇ ਬੰਟੀ ਹਰਿਆਣਾ ਪ੍ਰਧਾਨ ਹਲਕਾ ਸ਼ਾਮ 84 ਤੋਂ ਨੇ ਸਾਂਝੇ ਰੂਪ ਵਿੱਚ ਕੁਝ ਚੋਣਵੇਂ ਪੱਤਰਕਾਰਾਂ ਨਾਲ ਇੱਕ ਸੰਖੇਪ ਜਿਹੀ ਪ੍ਰੈਸ ਵਾਰਤਾ ਦੌਰਾਨ ਕੀਤਾ !
ਫੋਰਸ ਦੇ ਆਗੂਆਂ ਨੇ ਆਖਿਆ ਕਿ ਜਿਹੜੀ ਆਮ ਆਦਮੀ ਪਾਰਟੀ ਖੁਦ ਧਰਨਿਆਂ ਅਤੇ ਮੁਜ਼ਾਹਰਿਆਂ ਵਿੱਚੋਂ ਨਿਕਲ ਕੇ ਸੱਤਾ ਤੱਕ ਪਹੁੰਚੀ ਸੀ, ਅੱਜ ਉਸੇ ਪਾਰਟੀ ਦਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਸਾਹਮਣੇ ਆ ਚੁੱਕਾ ਹੈ। ਹੱਕ ਮੰਗਦੇ ਨੌਜਵਾਨਾਂ ਨੂੰ ਛੱਲੀਆਂ ਵਾਂਗ ਕੁੱਟ ਕੇ ‘ਆਪ’ ਸਰਕਾਰ ਨੇ ਪੁਰਾਣੇ ਮੁਗਲ ਰਾਜ ਦੇ ਜ਼ੁਲਮਾਂ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ।
ਉਹਨਾਂ ਕਿਹਾ ਕਿ “ਜ਼ੁਲਮ ਦੀ ਵੀ ਹੱਦ ਹੁੰਦੀ ਹੈ, ਅਤੇ ਇਸ ਬਦਲਾਅ ਦੇ ਨਾਮ ‘ਤੇ ਹੋ ਰਹੇ ਜ਼ੁਲਮ ਦਾ ਬਦਲਾ ਫੇਰ ਪਬਲਿਕ ਹੀ ਲੈਂਦੀ ਹੈ ਤੇ ਪਬਲਿਕ ਹੀ ਲਏਗੀ । ਬੇਗਮਪੁਰਾ ਟਾਈਗਰ ਫੋਰਸ ਨੇ ਪੀੜਤ ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਪੂਰਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਫੋਰਸ ਉਨ੍ਹਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ‘ਤੇ ਦੱਬਣ ਨਹੀਂ ਦੇਵੇਗੀ। ਫੋਰਸ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਪਿੱਛੇ ਚਟਾਨ ਵਾਂਗ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਖੜ੍ਹੀ ਰਹੇਗੀ। ਫੋਰਸ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਅਤੇ ਧੱਕੇਸ਼ਾਹੀ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਇਸ ਬੇਰਹਿਮੀ ਦਾ ਜਵਾਬ ਪੰਜਾਬ ਦੀ ਜਨਤਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਵੇਗੀ ਅਤੇ ‘ਆਪ’ ਦੇ ਲੀਡਰਾਂ ਨੂੰ ਮੂੰਹ ਨਹੀਂ ਲਾਵੇਗੀ।