Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਕਾਰੀ ਹਸਪਤਾਲਾਂ,ਦਫ਼ਤਰਾਂ ਤੇ ਬੈਂਕਾਂ ’ਚ ਸੀਨੀਅਰ ਸਿਟੀਜਨਜ਼ ਨੂੰ ਬੁਨਿਆਦੀ ਸੁਵਿਧਾਵਾਂ ਦੇਣ ’ਚ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਸੰਦੀਪ ਸਿੰਘ

ਸਰਕਾਰੀ ਹਸਪਤਾਲਾਂ,ਦਫ਼ਤਰਾਂ ਤੇ ਬੈਂਕਾਂ ’ਚ ਸੀਨੀਅਰ ਸਿਟੀਜਨਜ਼ ਨੂੰ ਬੁਨਿਆਦੀ ਸੁਵਿਧਾਵਾਂ ਦੇਣ ’ਚ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਸੰਦੀਪ ਸਿੰਘ

ਸਰਕਾਰੀ ਹਸਪਤਾਲਾਂ, ਦਫ਼ਤਰਾਂ ਤੇ ਬੈਂਕਾਂ ’ਚ ਸੀਨੀਅਰ ਸਿਟੀਜਨਜ਼ ਨੂੰ ਬੁਨਿਆਦੀ ਸੁਵਿਧਾਵਾਂ ਦੇਣ ’ਚ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਸੰਦੀਪ ਸਿੰਘ

–ਵਧੀਕ ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜਨਜ਼ ਨੂੰ ਸੁਵਿਧਾਵਾਂ ਦੇਣ ਸਬੰਧੀ 2021-22 ਦੀ ਤੀਸਰੀ ਤੇ ਚੌਥੀ ਤਿਮਾਹੀ ਮੀਟਿੰਗ ਦੀ ਕੀਤੀ ਪ੍ਰਧਾਨਗੀ

–ਪੁਲਿਸ ਵਿਭਾਗ ਨੂੰ ਥਾਣਿਆਂ ’ਚ ਪਹਿਲ ਦੇ ਆਧਾਰ ’ਤੇ ਸੀਨੀਅਰ ਸਿਟੀਜ਼ਨਜ਼ ਦੀ ਸੁਣਵਾਈ ਕਰਨ ਦੀ ਕੀਤੀ ਹਦਾਇਤ

–ਓਲਡ ਏਜ ਹੋਮ, ਸਿਵਲ ਹਸਪਤਾਲ ਨੂੰ ਜ਼ਰੂਰਤ ਦੇ ਹਿਸਾਬ ਨਾਲ ਵੀਲ੍ਹ ਚੇਅਰਜ਼ ਦੇਣ ਲਈ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 30 ਮਾਰਚ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੀਨੀਅਰ ਸਿਟੀਜ਼ਨਜ਼ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਇਸ ਲਈ ਸੀਨੀਅਰ ਸਿਟੀਜਨਜ਼ ਨੂੰ ਸਰਕਾਰੀ ਹਸਪਤਾਲ, ਦਫ਼ਤਰਾਂ, ਬੈਂਕਾਂ ਅਤੇ ਹੋਰ ਸੰਸਥਾਵਾਂ ਵਿਚ ਬਿਨ੍ਹਾਂ ਕਿਸੇ ਦਿੱਕਤ ਦੇ ਬੁਨਿਆਦੀ ਸੁਵਿਧਾਵਾਂ ਦੇਣ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਸੀਨੀਅਰ ਸਿਟੀਜ਼ਨਜ਼ ਨੂੰ ਸੁਵਿਧਾਵਾਂ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ 2021-22 ਦੀ ਤੀਸਰੀ ਅਤੇ ਚੌਥੀ ਤਿਮਾਹੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪਹਿਲ ਦੇ ਆਧਾਰ ’ਤੇ ਸੀਨੀਅਰ ਸਿਟੀਜ਼ਨਜ਼ ਦਾ ਕੰਮ ਕਰਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨਜ਼ ਨੂੰ ਸੁਰੱਖਿਆ, ਸਿਹਤ ਸੇਵਾਵਾਂ, ਬੈਂਕਾਂ, ਪੰਜਾਬ ਰੋਡਵੇਜ਼ ਅਤੇ ਹੋਰ ਦਫ਼ਤਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ’ਤੇ ਚਰਚਾ ਕੀਤੀ ਅਤੇ ਡਾਕਘਰਾਂ, ਬੈਂਕਾਂ, ਹਸਪਤਾਲਾਂ ਅਤੇ ਹੋਰ ਸਾਰੇ ਸਰਕਾਰੀ ਅਦਾਰਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਦਾਰਿਆਂ ਵਿਚ ਕਿਸੇ ਵੀ ਸੀਨੀਅਰ ਸਿਟੀਜਨਜ਼ ਨੂੰ ਆਪਣੇ ਕੰਮ ਲਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੀਡ ਜ਼ਿਲ੍ਹਾ ਮੈਨੇਜਰ ਨੂੰ ਸੀਨੀਅਰ ਸਿਟੀਜਨਜ਼ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਦੀਆਂ ਗਾਈਡਲਾਈਨਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਬੈਂਕਾਂ ਨੂੰ ਕੰਮ ਕਰਨ ਦੀ ਹਦਾਇਤ ਕੀਤੀ।
ਸ੍ਰੀ ਸੰਦੀਪ ਸਿੰਘ ਨੇ ਪੁਲਿਸ ਵਿਭਾਗ ਨੂੰ ਥਾਣਿਆਂ ਵਿਚ ਸੀਨੀਅਰ ਸਿਟੀਜ਼ਨਜ਼ ਦੀ ਪਹਿਲ ਦੇ ਆਧਾਰ ’ਤੇ ਸੁਣਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ, ਆਰ.ਟੀ.ਏ. ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਿਰਦੇਸ਼ ਦਿੱਤੇ ਕਿ ਆਵਾਜ਼ੀ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੇ ਚਲਾਨ ਕੀਤੇ ਜਾਣ ਅਤੇ ਇਸ ਦੀ ਰਿਪੋਰਟ ਸੌਂਪੀ ਜਾਵੇ। ਇਸ ਦੌਰਾਨ ਡੀ.ਐਸ.ਪੀ. ਹੈਡਕੁਆਟਰ ਵਲੋਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਵਲੋਂ ਜ਼ਿਲ੍ਹੇ ਵਿਚ ਆਵਾਜ਼ੀ ਪ੍ਰਦੂਸ਼ਣ ਫੈਲਾਉਣ ਵਾਲੇ 180 ਵਾਹਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਰਾਹੀਂ ਸਿਵਲ ਹਸਪਤਾਲ, ਓਲਡ ਏਜ਼ ਹੋਮ ਰਾਮ ਕਲੋਨੀ ਕੈਂਪ ਅਤੇ ਹੋਰ ਓਲਡ ਏਜ਼ ਹੋਮਜ਼ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਵੀਲ੍ਹਚੇਅਰਜ਼ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਨਗਰ ਨਿਗਮ ਨੂੰ ਓਲਡ ਏਜ਼ ਹੋਮ ਰਾਮ ਕਲੋਨੀ ਕੈਂਪ ਵਿਚ ਫਾਗਿੰਗ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਕਮੇਟੀ ਮੈਂਬਰਾਂ ਵਲੋਂ ਸੀਨੀਅਰ ਸਿਟੀਜਨਜ਼ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਡੀ.ਐਸ.ਪੀ. (ਹੈਡਕੁਆਟਰ) ਨਵਨੀਤ ਕੌਰ ਗਿੱਲ, ਸੀਨੀਅਰ ਸਿਟੀਜਨਜ਼ ਕੌਂਸਲ ਸੁਰਜੀਤ ਸਿੰਘ, ਲੀਡ ਜ਼ਿਲ੍ਹਾ ਮੈਨੈਜਰ ਆਰ.ਕੇ. ਚੋਪੜਾ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਡਾ. ਗੁੰਜਨ ਭਾਟੀਆ, ਡਿਪਟੀ ਪੋਸਟ ਮਾਸਟਰ ਨਰਿੰਦਰ ਪਾਲ, ਐਨ.ਐਨ. ਵਾਸੂਦੇਵਾ, ਜਰਨੈਲ ਸਿੰਘ ਧੀਰ ਤੋਂ ਇਲਾਵਾ ਹੋਰ ਮੈਂਬਰ ਵੀ ਮੌਜੂਦ ਸਨ।