Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing ਸੂਬੇ ‘ਚ ਨਸ਼ੇ ਖਿਲਾਫ਼ ਲੋਕ ਲਹਿਰ ਬਣਨੀ ਹੋਈ ਸ਼ੁਰੂ : ਰਾਜਪਾਲ ਗੁਲਾਬ ਚੰਦ ਕਟਾਰੀਆ

ਸੂਬੇ ‘ਚ ਨਸ਼ੇ ਖਿਲਾਫ਼ ਲੋਕ ਲਹਿਰ ਬਣਨੀ ਹੋਈ ਸ਼ੁਰੂ : ਰਾਜਪਾਲ ਗੁਲਾਬ ਚੰਦ ਕਟਾਰੀਆ

ਹੁਸ਼ਿਆਰਪੁਰ, 8 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

ਕਿਹਾ, ਰੋਜ਼ਗਾਰ ਦੇ ਬਿਹਤਰ ਮੌਕੇ ਹੀ ਨਸ਼ਿਆਂ ‘ਤੇ ਲਗਾ ਸਕਦੇ ਹਨ ਰੋਕ

ਬੱਚਿਆਂ ਨੂੰ ਸਹੀ ਰਸਤਾ ਦਿਖਾਉਣ ‘ਚ ਮਾਪਿਆਂ ਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਸਭ ਤੋਂ ਅਹਿਮ

ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਕੀਤੀ ਸ਼ਲਾਘਾ

: ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਵੱਧ ਰਹੀ ਹੈ ਅਤੇ ਇਹ ਹੁਣ ਇਕ ਲੋਕ ਲਹਿਰ ਦਾ ਰੂਪ ਧਾਰਨ ਕਰਨ ਲੱਗ ਪਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿਚ ਸਕਾਰਾਤਮਕ ਬਦਲਾਅ ਦਿਖਾਈ ਦੇ ਰਿਹਾ ਹੈ ਅਤੇ ਲੋਕ ਹੁਣ ਨਸ਼ਿਆਂ ਵਿਰੁੱਧ ਇਕਜੁੱਟ ਹੋ ਰਹੇ ਹਨ।

ਰਾਜਪਾਲ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਯਤਨਾਂ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ, ਇਸ ਲਈ ਸਮਾਜ ਦੇ ਹਰ ਵਰਗ, ਮਾਪਿਆਂ, ਅਧਿਆਪਕਾਂ, ਨੌਜਵਾਨਾਂ, ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਖਾਲੀਪਣ ਨਸ਼ੇ ਦੀ ਲਤ ਦੇ ਮੂਲ ਕਾਰਨ ਹਨ। ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਇਸ ਬੁਰਾਈ ਤੋਂ ਬਚ ਸਕਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਵਿੱਦਿਅਕ ਸੰਸਥਾਵਾਂ ਆਪਣੀ ਭੂਮਿਕਾ ਨਿਭਾਉਣ, ਟੀਮਾਂ ਬਣਾਉਣ ਅਤੇ ਵਿਦਿਆਰਥੀਆਂ ਨੂੰ ਪਿੰਡਾਂ ਵਿਚ ਭੇਜਣ ਤਾਂ ਜੋ ਉਹ ਜ਼ਮੀਨੀ ਹਕੀਕਤ ਨੂੰ ਜਾਣ ਸਕਣ।  ਇਸ ਰਾਹੀਂ ਨਸ਼ੇ ਦੀ ਲਤ ਨੂੰ 50 ਫੀਸਦੀ ਤੱਕ ਘਟਾਉਣਾ ਸੰਭਵ ਹੈ।

ਰਾਜਪਾਲ ਨੇ ਮਾਵਾਂ ਨੂੰ ਬੱਚਿਆਂ ਦੇ ਜੀਵਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਦੱਸਦਿਆਂ ਕਿਹਾ ਕਿ ਇਕ ਮਾਂ ਦੀ ਭੂਮਿਕਾ ਉਨ੍ਹਾਂ ਨੂੰ ਬੁਰੀ ਸੰਗਤ ਅਤੇ ਨਸ਼ੇ ਤੋਂ ਬਚਾਉਣ ਵਿਚ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਤੀ, ਕਾਰੋਬਾਰ ਅਤੇ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਵਿਚ ਸਖ਼ਤ ਮਿਹਨਤ ਦੀ ਆਦਤ ਪਾਉਣ।

ਇਸ ਤੋਂ ਪਹਿਲਾਂ, ਪਿੰਡ/ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ, ਰਾਜਪਾਲ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇ, ਤਾਂ ਜੋ ਇਹ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਵਿਚ ਫੈਸਲਾਕੁੰਨ ਭੂਮਿਕਾ ਨਿਭਾਅ ਸਕਣ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵੀਰਾਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਆਜ਼ਾਦੀ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਅਨਾਜ ਉਤਪਾਦਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਪੁਰਾਣੀ ਸ਼ਾਨ ਅਤੇ ਲੀਡਰਸ਼ਿਪ ਭੂਮਿਕਾ ਨੂੰ ਬਹਾਲ ਕਰਨ ਲਈ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਫੈਸਲਾਕੁੰਨ ਲੜਾਈ ਲੜਨੀ ਪਵੇਗੀ।
ਰਾਜਪਾਲ ਨੇ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਉਦੋਂ ਹੀ ਸਫਲ ਹੋ ਸਕਦੀ ਹੈ ਜਦੋਂ ਪ੍ਰਸ਼ਾਸਨ, ਸਮਾਜ, ਮਾਪੇ, ਨੌਜਵਾਨ ਅਤੇ ਹਰੇਕ ਨਾਗਰਿਕ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਮਿਲਦਾ ਹੈ, ਉਸਨੂੰ ਸਮਰਪਣ ਭਾਵਨਾ ਨਾਲ ਕਰੋ। ਇਕ ਆਦਮੀ ਦਾ ਸਤਿਕਾਰ ਉਸ ਦੇ ਗੁਣਾਂ ਨਾਲ ਹੁੰਦਾ ਹੈ, ਪੈਸੇ ਨਾਲ ਨਹੀਂ।

ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਰਾਜਪਾਲ ਪੰਜਾਬ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ 100 ਤੋਂ ਵਧਾ ਕੇ 460 ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿਚ ਬਿਸਤਰਿਆਂ ਦੀ ਸਮਰੱਥਾ 70 ਤੋਂ ਵਧਾ ਕੇ 222 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਾਂਡਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਚ ਤਿੰਨ ਨਵੇਂ ਮਨੋਵਿਗਿਆਨੀ ਨਿਯੁਕਤ ਕੀਤੇ ਗਏ ਹਨ।

  ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਤਿੰਨ ਨਵੇਂ ਓਟ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੌਟ ਸਪਾਟ ਖੇਤਰਾਂ ਵਿਚ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਟੀਮਾਂ ਭੇਜ ਰਹੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਆਪਣੀ ਭੂਮਿਕਾ ਵਧੀਆ ਢੰਗ ਨਾਲ ਨਿਭਾਅ ਰਹੀ ਹੈ। ਜਿਥੇ ਪੁਲਿਸ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਉੱਥੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਹੁਸ਼ਿਆਰਪੁਰ ਜ਼ਿਲ੍ਹਾ 100 ਫੀਸਦੀ ਨਸ਼ਾ ਮੁਕਤ ਹੋ ਜਾਵੇਗਾ।
ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਏ.ਡੀ.ਸੀ (ਜਨਰਲ) ਅਮਰਬੀਰ ਕੌਰ ਭੁੱਲਰ, ਐਸਡੀਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਡੀ.ਏ.ਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ. ਅਨੂਪ ਕੁਮਾਰ, ਪ੍ਰਿੰਸੀਪਲ ਵਿਧੀ ਭੱਲਾ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

error: copy content is like crime its probhihated