Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ਤੇ ਪ੍ਰਦਰਸ਼ਨ ਕਰਨ ‘ਤੇ ਲਗਾਈ ਪਾਬੰਦੀ*

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ਤੇ ਪ੍ਰਦਰਸ਼ਨ ਕਰਨ ‘ਤੇ ਲਗਾਈ ਪਾਬੰਦੀ*

ਨਵਾਂਸ਼ਹਿਰ, 12 ਜਨਵਰੀ (ਐਸਕੇ ਜੋਸ਼ੀ)

: ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ।ਇਸ ਤੋਂ ਇਲਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ। ਇਹ ਹੁਕਮ 13 ਮਈ 2024 ਤੱਕ ਲਾਗੂ ਰਹੇਗਾ।