Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜਨਤਕ ਇਕੱਠ,ਧਾਰਮਿਕ ਥਾਵਾਂ,ਵਿਆਹ-ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ

ਜਨਤਕ ਇਕੱਠ,ਧਾਰਮਿਕ ਥਾਵਾਂ,ਵਿਆਹ-ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

–ਹਥਿਆਰਾਂ ਦਾ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ, ਹਥਿਆਰਾਂ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਵੀ ਰਹੇਗੀ ਮਨਾਹੀ

1 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਜਨਤਕ ਇਕੱਠ, ਧਾਰਮਿਕ ਥਾਵਾਂ, ਵਿਆਹ-ਪਾਰਟੀਆਂ ਅਤੇ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਥਿਆਰਾਂ ਦਾ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ, ਹਥਿਆਰ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਵੀ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਹ ਹੁਕਮ 23 ਫਰਵਰੀ ਤੱਕ ਲਾਗੂ ਰਹੇਗਾ।