Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਡਾ: ਰਵਜੋਤ ਅਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਡਾ: ਰਵਜੋਤ ਅਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਹਰਿਆਣਾ / ਹੁਸ਼ਿਆਰਪੁਰ (ਚੌਧਰੀ) 
–ਸਬ-ਡਵੀਜ਼ਨ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਬਰਿਆਣਾ ਵਿਚ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ
  
–ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਰਹੇ ਮੌਜੂਦ
23 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਬ ਡਵੀਜ਼ਨ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਬਰਿਆਣਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ ਵਿਚ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਬਲਾਕ ਦੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ | ਇਸ ਦੌਰਾਨ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ‘ਤੇ ਸੂਬੇ ਦੇ ਵੱਖ-ਵੱਖ ਪਿੰਡਾਂ ‘ਚ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ|  ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਬਰਿਆਣਾ ਵਿਚ ਲਗਾਏ ਗਏ ਇਸ ਕੈਂਪ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਆਸ-ਪਾਸ ਦੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਦਾ ਜਲਦੀ ਹੀ ਸਬੰਧਤ ਵਿਭਾਗ ਵੱਲੋਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੇ ਕੈਂਪ ਲਗਦੇ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਬਰਿਆਣਾ, ਸ਼ੇਰਪੁਰ ਪੱਕਾ, ਠੱਠਲ, ਤਾਜਪੁਰ ਕਲਾਂ, ਸ਼ਹਾਬੂਦੀਨ, ਨੰਗਲ ਈਸ਼ਵਰ, ਕੁਤੁਬਪੁਰ, ਮਕੀਮਪੁਰ, ਨਿੱਕੀਵਾਲ ਅਤੇ ਲੇਹਲ ਪਿੰਡਾਂ ਦੇ ਲੋਕਾਂ ਨੂੰ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਖੁਰਾਕ ਅਤੇ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ‘ਤੇ ਦਰਖਾਸਤਾਂ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ।