ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ / ਪ੍ਰਦੀਪ ਕੁਮਾਰ)
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਤਿੰਨ ਹੋਣਹਾਰ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026-27 ਦੇ ਤਹਿਤ ਕਰਵਾਏ ਗਏ ਵੂਸ਼ੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ।
ਇਹ ਮੁਕਾਬਲੇ 12 ਅਕਤੂਬਰ ਤੋਂ 15 ਅਕਤੂਬਰ 2026 ਤੱਕ ਆਰ.ਡੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਬਟਾਲਾ, ਪੰਜਾਬ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮੁਕਾਬਲਿਆ ਵਿੱਚ ਯੁਵਰਾਜ ਨੇ -65 ਕਿਲੋਗ੍ਰਾਮ ਭਾਰ ਵਰਗ ਵਿੱਚ, ਸੁਪ੍ਰੀਤ ਰਾਣਾ ਨੇ -60 ਕਿਲੋਗ੍ਰਾਮ ਭਾਰ ਵਰਗ ਵਿੱਚ ਅਤੇ ਰਾਜਵੀਰ ਸਿੰਘ ਨੇ -56 ਕਿਲੋਗ੍ਰਾਮ ਭਾਰ ਵਰਗ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗਮੇ ਜਿੱਤੇ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ।
ਸਕੂਲ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ।ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।
ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।







