Prime Punjab Times

Latest news
शाहपुरकंडी बैराज के पावर हाउस में घुसा पानी, भारी नुकसान सहित पावर हाऊस के निर्माण में बाधा ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਦੇ ਸਫਲ ਸੰਚਾਲਨ ਸਬੰਧੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰ ਵਲੋਂ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ : ਆਸ਼ਿਕਾ ਜੈਨ ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ,117 ਹਲਕਿਆਂ ਦੇ... ਸੋਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਵੰਡਿਆ ਰਾਸ਼ਣ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵਲੋਂ 28 ਸਤੰਬਰ ਨੂੰ ‘ਪੱਤਰਕਾਰੀ ਨੂੰ..

ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵਲੋਂ 28 ਸਤੰਬਰ ਨੂੰ ‘ਪੱਤਰਕਾਰੀ ਨੂੰ..

ਅੰਮ੍ਰਿਤਸਰ(PPT NEWS) 

ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵਲੋਂ 28 ਸਤੰਬਰ ਨੂੰ ‘ਪੱਤਰਕਾਰੀ ਨੂੰ ਦਰਪੇਸ਼ ਚਣੋਤੀਆਂ’ ਵਿਸ਼ੇ ਤੇ ਕਰਵਾਇਆ ਜਾਵੇਗਾ ਸੈਮੀਨਾਰ

ਇੰਡੀਅਨ ਜਰਨਾਲਿਸਟ ਯੂਨੀਅਨ ਦੀ ਚੇਨਈ ਵਿੱਚ ਹੋਵੇਗੀ 10 ਵੀਂ ਪਲੈਨਰੀ…ਮਾਨ

26 ਸਤੰਬਰ : ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵਲੋਂ 28 ਸਤੰਬਰ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਤੇ ‘ਪੱਤਰਕਾਰੀ ਨੂੰ ਦਰਪੇਸ਼ ਚੁਣੌਤੀਆਂ ‘ ਵਿਸ਼ੇ ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਵਿੱਚ ਸੂਬੇ ਭਰ ਵਿਚੋਂ ਵੱਡੀ ਪੱਧਰ ਤੇ ਪੱਤਰਕਾਰ ਭਾਗ ਲੈ ਰਹੇ ਹਨ।
ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ
ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜਨ ਮਾਨ ਨੇ ਦੱਸਿਆ ਕਿ ਅਜੋਕੇ ਦੌਰ ਵਿਚ ਪੱਤਰਕਾਰਾਂ ਨੂੰ ਕਈ ਕਿਸਮ ਦੀਆਂ ਚੁਣੌਤੀਆਂ ਦਾ ਟਾਕਰਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਹਾਕਮ ਧਿਰਾਂ ਮੀਡੀਆ ਨੂੰ ਦਬਾਉਣ ਲਈ ਪੱਬਾਂ ਭਾਰ ਹੋਇਆਂ ਫਿਰਦੀਆਂ ਹਨ। ਹੱਕ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹੱਥਕੰਡੇ ਵਰਤ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਲੋਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲਾ ਬਹੁਤਾ ਮੀਡੀਆ ਹਾਕਮਾਂ ਦੇ ਤਲਵੇ ਚੱਟਦਾ ਹੋਇਆ ਉਹਨਾਂ ਦੀਆਂ ਨਲਾਇਕੀਆਂ ਨੂੰ ਸਹੀ ਸਾਬਤ ਕਰਨ ਵਿੱਚ ਤਰਲੋਮੱਛੀ ਹੋ ਰਿਹਾ ਹੈ। ਮੀਡੀਆ ਦੇ ਇੱਕ ਹਿੱਸੇ ਵੱਲੋਂ ਨਿਭਾਈ ਜਾ ਰਹੀ ਇਹ ਗੈਰਜੁੰਮੇਵਾਰ ਹਰਕਤ ਦੇਸ਼ ਦੀ ਲੋਕਤੰਤਰ ਪ੍ਰਣਾਲੀ ਨੂੰ ਖੋਖਲਾ ਕਰ ਰਹੀ ਹੈ। ਉਹਨਾਂ ਕਿਹਾ ਕਿ ਅਜੇ ਕੁਝ ਹਿੱਸਾ ਮੀਡੀਆ ਦਾ ਬਚਿਆ ਹੈ ਜੋ ਲੋਕਾਂ ਦੀ ਆਵਾਜ਼ ਬਣਕੇ ਉਹਨਾਂ ਦੇ ਹੱਕਾਂ ਲਈ ਲੜ ਰਿਹਾ ਹੈ ਅਤੇ ਅਜਿਹੇ ਪੱਤਰਕਾਰਾਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਪੱਤਰਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਦੀ ਆਵਾਜ਼ ਬਣਕੇ ਅੱਗੇ ਆਉਣ ਤਾਂ ਜੋ ਹਾਕਮਾਂ ਦੀਆਂ ਧੱਕੇਸਾਹੀਆਂ ਨੂੰ ਰੋਕਿਆ ਜਾਵੇ।
ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਨੂੰ ਰੇਲਵੇ ਪਾਸ ਬਣਾਉਣ ਵਿੱਚ ਕਿਰਾਏ ਤੋਂ ਦਿੱਤੀ ਜਾਂਦੀ 50 ਫੀਸਦੀ ਛੋਟ ਮੁੜ ਬਹਾਲ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਐਕਰੀਡਿਟਡ ਪੱਤਰਕਾਰਾਂ ਨੂੰ ਪੈਨਸ਼ਨ ਤਾਂ ਮਿਲਦੀ ਹੈ ਪਰ ਉਨ੍ਹਾਂ ਦੀ ਗਿਣਤੀ ਬਹੁਤ ਘੱਟ ਹੈ ਤੇ ਪੈਨਸ਼ਨ ਦਾ ਦਾਇਰਾ ਵਧਾਇਆ ਜਾਵੇ ਤੇ 60 ਸਾਲ ਤੋਂ ਬਾਅਦ ਪੱਤਰਕਾਰਾਂ ਨੂੰ ਪੈਨਸ਼ਨ ਲਗਾਈ ਜਾਵੇ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਟੋਲ ਪਲਾਜ਼ਿਆਂ ‘ਤੇ ਅਜੇ ਵੀ ਪੱਤਰਕਾਰ ਭਾਈਚਾਰੇ ਨੂੰ ਸਮੱਸਿਆਵਾਂ ਆ ਰਹੀਆਂ ਹਨ ਤੇ ਇਸ ਦੇ ਹੱਲ ਲਈ ਜਲਦੀ ਹੀ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੱਤਰਕਾਰਾਂ ਨੂੰ ਬੱਸ ਪਾਸ ਦੀ ਸਹੂਲਤ ਹਰਿਆਣਾ ਪੈਟਰਨ ‘ਤੇ ਦਿੱਤੀ ਜਾਵੇ ਤੇ ਇਸ ਵਿੱਚ ਐਕਰੀਡਿਟਡ ਪ੍ਰਾਪਤ ਪੱਤਰਕਾਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਕਰੋਨਾ ਦੌਰਾਨ ਰੇਲਵੇ ਵਿੱਚ ਪੱਤਰਕਾਰਾਂ ਨੂੰ 50 ਫੀਸਦੀ ਕਿਰਾਏ ਦੀ ਮਿਲਦੀ ਛੋਟ ਬੰਦ ਕਰ ਦਿੱਤੀ ਸੀ। ਉਨ੍ਹਾਂ ਕੇਂਦਰ ਸਰਕਾਰ ਕੋਲੋ ਮੰਗ ਕੀਤੀ ਕਿ ਇਸ ਨੂੰ ਮੁੜ ਬਹਾਲ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ 30 ਅਕਤੂਬਰ ਨੂੰ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਆਲ ਇੰਡੀਆ ਜਰਨਲਿਸਟ ਯੂਨੀਅਨ ਦੀ 10 ਵੀਂ ਪਲੈਨਰੀ ਹੋਣ ਜਾ ਰਹੀ ਹੈ ਜਿਸ ਵਿਚ ਦੇਸ਼ ਭਰ ਵਿਚੋਂ ਪੱਤਰਕਾਰ ਵੱਡੀ ਤਾਦਾਤ ਵਿੱਚ ਪਹੁੰਚ ਰਹੇ ਹਨ।
ਉਹਨਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ,ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਇੰਡੀਅਨ ਜਰਨਲਿਸਟ ਯੂਨੀਅਨ ਦੇ ਆਗੂ ਐਸ ਐਨ ਸਿਨਹਾ , ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਸਮੇਤ ਅਨੇਕਾਂ ਸ਼ਖ਼ਸ਼ੀਅਤਾਂ ਪਹੁੰਚ ਰਹੀਆਂ ਹਨ।

error: copy content is like crime its probhihated