Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਪੰਜਾਬ ਭਵਨ ਸਰੀ ਕੈਨੇਡਾ ਦੇ ਮੁਖੀ ਸੁੱਖੀ ਬਾਠ ਪੰਜਾਬ ਆਏ

ਪੰਜਾਬ ਭਵਨ ਸਰੀ ਕੈਨੇਡਾ ਦੇ ਮੁਖੀ ਸੁੱਖੀ ਬਾਠ ਪੰਜਾਬ ਆਏ

ਜਲੰਧਰ(ਸਤੀਸ਼ ਜੌੜਾ)

ਵੱਖ ਵੱਖ ਸੰਸਥਾਵਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ

ਪੰਜਾਬ ਭਵਨ ਸਰੀ ਕੈਨੇਡਾ ਦਾ ਮੁੱਖ ਟੀਚਾ ਵਿਦੇਸ਼ਾ ਵਿੱਚ ਪੰਜਾਬੀਅਤ ਦਾ ਝੰਡਾ ਬੁਲੰਦ ਰੱਖਣਾ ਅਤੇ ਵਿਦੇਸ਼ਾ ‘ਚ ਵੱਸਦੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਨਾਲ ਜੋੜਨ ਦੇ ਯਤਨ ਕਰਨਾ ਤਾਂ ਕਿ ਪੰਜਾਬੀ ਨੌਜਵਾਨ ਪੀੜ੍ਹੀ ਅਗਰੇਜ਼ੀ ਤੇ ਹੋਰ ਭਸ਼ਾਵਾਂ ਦੀ ਗੁਲਾਮ ਬਣਕੇ ਨਾ ਰਹਿ ਜਾਵੇ : ਸੁੱਖੀ ਬਾਠ

15 ਜੂਨ : ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਸਰੀ ਦੇ ਪ੍ਰਸਿੱਧ ਵਿਜ਼ਨਸਮੈਨ ਸ਼੍ਰੀ ਸੁੱਖੀ ਬਾਠ ਆਪਣੇ ਕੁਝ ਦਿਨਾਂ ਦੇ ਪੰਜਾਬ ਦੌਰੇ ਤੇ ਹਨ।ਬੀਤੇ ਦਿਨੀਂ ਉਨ੍ਹਾ ਦਾ ਭੋਗਪੁਰ ਪੁੱਜਣ ਤੇ ਸਮਾਜਿਕ ਅਤੇ ਸਾਹਿਤਕ ਸ਼ਖਸੀਅਤਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਤੇ ਉਨ੍ਹਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਰਜਣਾ ਕੇਂਦਰ (ਰਜਿ:) ਕਪੂਰਥਲਾ ਵਲੋਂ 18 ਜੂਨ ਨੂੰ ਵਿਰਸਾ ਬਿਹਾਰ ਕਪੂਰਥਲਾ ਵਿਖੇ ਸਿਰਜਣਾ ਕੇਂਦਰ ਦੇ ਮਰਹੂਮ ਕਲਮਕਾਰਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਸਮਾਗਮ ਪੰਜਾਬ ਭਵਨ ਸਰੀ ਕੈਨੇਡਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿੱਥੇ ਉਹ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾ ਦੱਸਿਆ ਕਿ ਪੰਜਾਬ ਭਵਨ ਸਰੀ ਕੈਨੇਡਾ ਪੂਰੀ ਦੁਨੀਆਂ ‘ਚ ਕੰਮ ਕਰ ਰਹੀਆਂ ਉਨ੍ਹਾ ਸਾਹਿਤਕ ਸੰਸਥਾਵਾਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਵੱਖ ਵੱਖ ਦੇਸ਼ਾਂ ਵਿੱਚ ਪੰਜਾਬੀਅਤ ਦਾ ਝੰਡਾ ਬੁਲੰਦ ਰੱਖਣ ਅਤੇ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਤੇ ਪ੍ਰਚਾਰ ਲਈ ਯਤਨਸ਼ੀਲ ਹਨ।

ਸੁੱਖੀ ਬਾਠ ਨੇ ਦੱਸਿਆ ਕਿ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਸਾਹਿਤਕ ਸੰਸਥਾਵਾਂ ਰਾਹੀਂ ਕਰਵਾਏ ਜਾਂਦੇ ਪ੍ਰੋਗਰਾਮਾਂ ਲਈ ਸਹਿਯੋਗ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਹ ਕਦੇ ਵੀ ਪਿੱਛੇ ਨਹੀਂ ਹਟਦੇ ਸਗੋਂ ਜਦੋਂ ਵੀ ਸਾਹਿਤਕ ਆਗੂਆਂ ਵੱਲੋਂ ਉਨ੍ਹਾ ਨੂੰ ਯਾਦ ਕੀਤਾ ਜਾਂਦਾ ਹੈ ਤਾਂ ਉਹ ਉਚੇਚੇ ਤੌਰ ਤੇ ਪੁੱਜਦੇ ਹਨ।ਸੁੱਖੀ ਬਾਠ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਵੱਸਦੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਨਾਲ ਜੋੜੀ ਰੱਖਣ ਲਈ ਸਾਹਿਤਕ ਸਮਾਗਮਾਂ ਦੀ ਮੁੱਖ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿਦੇਸ਼ਾਂ ਵਿੱਚ ਇੰਗਲਿਸ਼ ਅਤੇ ਹੋਰ ਭਸ਼ਾਵਾਂ ਦੀਆਂ ਗੁਲਾਮ ਬਣ ਕੇ ਨਾ ਰਹਿ ਜਾਣ।

ਉਨ੍ਹਾ ਦੱਸਿਆ ਕਿ ਸਰੀ (ਕੈਨੇਡਾ) ‘ਚ ਪੰਜਾਬ ਭਵਨ ਨੂੰ ਸਥਾਪਿਤ ਕਰਨ ਦਾ ਮੁੱਖ ਟੀਚਾ ਹੀ ਇਹ ਹੈ ਕਿ ਵਿਦੇਸ਼ਾਂ ਵਿੱਚ ਸਾਡੀ ਨੌਜਵਾਨ ਪੀੜੀ ਅੰਗਰੇਜ਼ੀ ਤਾਂ ਜੀ ਸਦਕੇ ਬੋਲੇ ਪਰ ਪੰਜਾਬੀ ਭੁੱਲਣ ਦਾ ਯਤਨ ਨਾ ਕਰੇ।
ਸੁੱਖੀ ਬਾਠ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਭਾਵੇਂ ਉਹ ਪੰਜਾਬ ਤੋਂ ਆਏ ਹਨ ਜਾਂ ਵਿਦੇਸ਼ਾ ਵਿੱਚ ਜਨਮ ਰਹੇ ਹਨ ਉਨ੍ਹਾਂ ਨੂੰ ਪੰਜਾਬੀ ਨਾਲ ਜੋੜਨ ਲਈ ਉਚੇਚੇ ਯਤਨ ਕਰਨ।
ਇਸ ਮੌਕੇ ਤੇ ਭੋਗਪੁਰ ਪੁੱਜਣ ਤੇ ਸਤੀਸ਼ ਜੌੜਾ , ਹਰਦੀਪ ਸਿੰਘ ਮਾਨ, ਅੰਗਰੇਜ ਸਿੰਘ ਅਤੇ ਹੋਰ ਕਈ ਆਗੂਆਂ ਵੱਲੋਂ ਸੁੱਖੀ ਬਾਠ ਜੀ ਨੂੰ ਨਿੱਘੀ ਜੀ ਆਇਆ ਆਖਿਆ ਅਤੇ ਉਨ੍ਹਾ ਦਾ ਭਰਪੂਰ ਸਵਾਗਤ ਕੀਤਾ।