ਪੰਜਾਬ ਦੇ ਮੁੱਖ ਮੰਤਰੀ ਵਲੋਂ 35 ਹਜਾਰ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਸਿੰਘ ਰਾਜਾ
ਗੜ੍ਹਦੀਵਾਲਾ 22 ਮਾਰਚ (ਚੌਧਰੀ) : ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਕੱਚੇ ਮੁਲਾਜ਼ਮਾਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਗਰੁੱਪ ਸੀ ਅਤੇ ਗਰੁੱਪ ਡੀ ਦੇ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕੇ ਕਰਨ ਦਾ ਐਲਾਨ ਕੀਤਾ ਹੈ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਕੀਤੇ ਐਲਾਨ ਨੂੰ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸ਼ਲਾਘਾਯੋਗ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੀ ਜਨਤਾ ਅਤੇ ਮੁਲਾਜ਼ਮਾਂ ਨੂੰ ਰੱਜ ਕੇ ਲੁਟਿਆ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਆਮ ਆਦਮੀ ਪਾਰਟੀ ਪਾਰਟੀ ਵਲੋਂ ਚੋਣਾਂ ਦੌਰਾਨ ਕੀਤੇ ਲੋਕਾਂ ਦੇ ਵਾਅਦਿਆਂ ਤੇ ਬੂਰ ਪੈਂਦਾ ਨਜਰ ਆ ਰਿਹਾ ਹੈ। ਇਹ ਬੂਰ ਹੁਣ ਮੁਲਾਜ਼ਮਾਂ ਦੇ ਜਖਮਾਂ ਤੇ ਮਲੱਮ ਦਾ ਕੰਮ ਕਰੇਗਾ ਅਤੇ ਮੁਲਾਜ਼ਮਾ ਆਪਣੇ ਪਰਿਵਾਰ ਦਾ ਸਹੀ ਪਾਲਣ ਪੋਸ਼ਣ ਕਰ ਸਕਣਗੇ।