Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਦੇ ਖਿਡਾਰੀ ਦੇਸ਼-ਵਿਦੇਸ਼ ‘ਚ ਖੱਟ ਰਹੇ ਹਨ ਨਾਮਣਾ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਦੇ ਖਿਡਾਰੀ ਦੇਸ਼-ਵਿਦੇਸ਼ ‘ਚ ਖੱਟ ਰਹੇ ਹਨ ਨਾਮਣਾ : ਬ੍ਰਮ ਸ਼ੰਕਰ ਜਿੰਪਾ

ਮਾਹਿਲਪੁਰ / ਹੁਸ਼ਿਆਰਪੁਰ (ਬਿਊਰੋ) 
– ‘ਖੇਡਾਂ ਵਤਨ ਪੰਜਾਬ ਦੀਆਂ-2023′ ਦੇ ਸੂਬਾ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ
17 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਖੇਡਾਂ ਵਿਚ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ ਅਤੇ ਸੂਬੇ ਦੇ ਖਿਡਾਰੀ ਦੇਸ਼-ਵਿਦੇਸ਼ ਵਿਚ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਉਹ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆ-2023’ ਦੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਏਸ਼ੀਅਨ ਖੇਡਾਂ ਦੀ ਚਾਂਦੀ ਦੇ ਤਮਗੇ ਜੇਤੂ ਹਰਮਿਲਨ ਬੈਂਸ ਦੇ ਪਿਤਾ ਅਮਨਦੀਪ ਸਿੰਘ ਬੈਂਸ ਅਤੇ ਪ੍ਰਿੰਸੀਪਲ ਡਾ.ਪਰਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿਚ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਇਸੇ ਲਈ ਇਸ ਵਾਰ ਏਸ਼ਿਆਈ ਖੇਡਾਂ ਵਿਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਤਿਆਰੀ ਲਈ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਨਿੱਜੀ ਪੱਧਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਹੁਸ਼ਿਆਰਪੁਰ, ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਕਪੂਰਥਲਾ ਅਤੇ ਜਲੰਧਰ ਜੇਤੂ ਰਹੇ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ ਮੈਚਾਂ ਵਿਚ ਬਰਨਾਲਾ, ਬਠਿੰਡਾ, ਸੰਗਰੂਰ, ਮੁਕਤਸਰ ਅਤੇ ਫ਼ਿਰੋਜ਼ਪੁਰ ਜੇਤੂ ਰਹੇ। ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਗੁਰਦਾਸਪੁਰ, ਮਾਲੇਰਕੋਟਲਾ ਅਤੇ ਤਰਨ ਤਾਰਨ ਜੇਤੂ ਰਹੇ। ਅੰਡਰ-14 ਲੜਕੇ ਬ੍ਰਿਜ-1 ਦੇ ਮੈਚਾਂ ਵਿਚ ਮੋਗਾ, ਜਲੰਧਰ, ਲੁਧਿਆਣਾ, ਮਾਨਸਾ, ਬਰਨਾਲਾ, ਰੋਪੜ ਅਤੇ ਲੁਧਿਆਣਾ ਜੇਤੂ ਰਹੇ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਸੰਗਰੂਰ ਜੇਤੂ ਰਿਹਾ।