Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 3 ਸਤੰਬਰ ਨੂੰ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਮਾਰਚ : ਪ੍ਰਿੰਸ ਗੜ੍ਹਦੀਵਾਲਾ, ਗੁਰੱਮਖ ਸਿੰਘ ਬਲਾਲਾ,ਜਗਵਿੰਦਰ ਸਿੰਘ*

*ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 3 ਸਤੰਬਰ ਨੂੰ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਮਾਰਚ : ਪ੍ਰਿੰਸ ਗੜ੍ਹਦੀਵਾਲਾ, ਗੁਰੱਮਖ ਸਿੰਘ ਬਲਾਲਾ,ਜਗਵਿੰਦਰ ਸਿੰਘ*

ਗੜ੍ਹਦੀਵਾਲਾ 29 ਅਗਸਤ (PPT NEWS) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ, ਗੁਰਮੱਖ ਸਿੰਘ ਬਲਾਲਾ, ਆਗੂ ਜਗਵਿੰਦਰ ਸਿੰਘ, ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਕਰਕੇ 2 ਲੱਖ ਮੁਲਾਜ਼ਮਾਂ ਦੇ ਨਾਲ ਅਤੇ ਉਨਾਂ ਦੇ ਪਰਿਵਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਨੂੰ ਨੰਬਰ ਇੱਕ ਦੇ ਉੱਤੇ ਮੰਗ ਦੇ ਰੂਪ ਦੇ ਵਿੱਚ ਰੱਖਿਆ ਗਿਆ ਹੈ ਇਸ ਲਈ ਐਨ. ਪੀ. ਐਸ. ਨਾਲ ਪੀੜਿਤ 2 ਲੱਖ ਮੁਲਾਜ਼ਮ ਐਕਸ਼ਨ ਦਾ ਹਿੱਸਾ ਬਣਨਗੇ ਅਤੇ 3 ਸਤੰਬਰ ਵਾਲੇ ਦਿਨ ਮੁਲਾਜ਼ਮ ਅਤੇ ਪੈਨਸ਼ਨਰਜ ਦਾਣਾ ਮੰਡੀ ਸੈਕਟਰ -39 ਚੰਡੀਗੜ੍ਹ ਵਿਖੇ ਬਹੀਰਾਂ ਘੱਤ ਕੇ ਵਿਧਾਨ ਸਭਾ ਵੱਲ ਮਾਰਚ ਕਰਨਗੇ ਉਹਨਾਂ ਨੇ ਸਾਰੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ ਨੂੰ ਵਹੀਰਾਂ ਘੱਤ ਕੇ ਕੁੱਦਣ ਤਾਂ ਜੋ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਵਾਇਆ ਜਾ ਸਕੇ ਅਤੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾ ਸਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਮੁਲਾਜ਼ਮ ਵਰਗ ਨੂੰ ਨਿਰਾਸ਼ ਹੀ ਕੀਤਾ ਹੈ ਸਰਕਾਰ ਪੁਰਾਣੀ ਪੈਨਸ਼ਨ ਦੇਣ ਪ੍ਰਤੀ ਗੰਭੀਰ ਨਹੀਂ ਹੈ ਅਤੇ ਨਾ ਹੀ ਕਿਸੇ ਮੀਟਿੰਗ ਦੇ ਵਿੱਚ ਗੰਭੀਰਤਾ ਨਾਲ ਕੋਈ ਗੱਲ ਸੁਣਦੀ ਹੈ | ਇਸ ਲਈ ਸਮੁੱਚਾ ਮੁਲਾਜ਼ਮ ਵਰਗ ਇਸ ਮਾਰਚ ਦਾ ਹਿੱਸਾ ਜਰੂਰ ਬਣੇ। ਇਸ ਮੌਕੇ ਭੁਪਿੰਦਰ ਸਿੰਘ ,ਬਲਵਿੰਦਰ ਸਿੰਘ,ਸਰਬਜੀਤ ਸਿੰਘ, ਦਵਿੰਦਰ ਸਿੰਘ ਸਾਥੀ ਹਾਜ਼ਰ ਸਨ।