Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing *ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 4 ਮਾਰਚ ਨੂੰ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਮਾਰਚ : ਪ੍ਰਿੰਸ ਗੜ੍ਹਦੀਵਾਲਾ*

*ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 4 ਮਾਰਚ ਨੂੰ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਮਾਰਚ : ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ 2 ਮਾਰਚ (ਪ੍ਰਦੀਪ ਕੁਮਾਰ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਕਰਕੇ 2 ਲੱਖ ਮੁਲਾਜ਼ਮਾਂ ਦੇ ਨਾਲ ਅਤੇ ਉਨਾਂ ਦੇ ਪਰਿਵਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟੀਫਿਕੇਸ਼ਨ ਸੋਧ ਕੇ ਨਾ ਕੱਢਿਆ ਤਾਂ ਸਾਰਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਵਿਰੁੱਧ ਭੁਗਤੇਗਾ ਅਤੇ ਲੋਕਾਂ ਵਿੱਚ ਝੂਠੀ ਸਰਕਾਰ ਹੋਣ ਦਾ ਪ੍ਰਚਾਰ ਕਰੇਗਾ | ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਨੂੰ ਨੰਬਰ ਇੱਕ ਦੇ ਉੱਤੇ ਮੰਗ ਦੇ ਰੂਪ ਦੇ ਵਿੱਚ ਰੱਖਿਆ ਗਿਆ ਹੈ ਇਸ ਲਈ ਐਨ. ਪੀ. ਐਸ. ਨਾਲ ਪੀੜਿਤ 2 ਲੱਖ ਮੁਲਾਜ਼ਮ ਚਾਰ ਮਾਰਚ ਦੇ ਐਕਸ਼ਨ ਦਾ ਹਿੱਸਾ ਬਣਨਗੇ 4 ਮਾਰਚ ਸੋਮਵਾਰ ਵਾਲੇ ਦਿਨ ਮੁਲਾਜ਼ਮ ਅਤੇ ਪੈਨਸ਼ਨਰਜ ਦਾਣਾ ਮੰਡੀ ਸੈਕਟਰ -39 ਚੰਡੀਗੜ੍ਹ ਵਿਖੇ ਬਹੀਰਾਂ ਘੱਤ ਕੇ ਵਿਧਾਨ ਸਭਾ ਵੱਲ ਮਾਰਚ ਕਰਨਗੇ ਉਹਨਾਂ ਨੇ ਸਾਰੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ ਨੂੰ ਵਹੀਰਾਂ ਘੱਤ ਕੇ ਕੁੱਦਣ ਤਾਂ ਜੋ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਵਾਇਆ ਜਾ ਸਕੇ ਅਤੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾ ਸਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਮੁਲਾਜ਼ਮ ਵਰਗ ਨੂੰ ਨਿਰਾਸ਼ ਹੀ ਕੀਤਾ ਹੈ ਸਰਕਾਰ ਪੁਰਾਣੀ ਪੈਨਸ਼ਨ ਦੇਣ ਪ੍ਰਤੀ ਗੰਭੀਰ ਨਹੀਂ ਹੈ ਅਤੇ ਨਾ ਹੀ ਕਿਸੇ ਮੀਟਿੰਗ ਦੇ ਵਿੱਚ ਗੰਭੀਰਤਾ ਨਾਲ ਕੋਈ ਗੱਲ ਸੁਣਦੀ ਹੈ | ਇਸ ਲਈ ਸਮੁੱਚਾ ਮੁਲਾਜ਼ਮ ਵਰਗ ਇਸ ਮਾਰਚ ਦਾ ਹਿੱਸਾ ਜਰੂਰ ਬਣੇ |