Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ

ਹੁਸ਼ਿਆਰਪੁਰ3 ਜੂਨ (ਪ੍ਰਾਈਮ ਪੰਜਾਬ ਟਾਈਮਜ) 

ਸਹਾਇਕ ਕਮਿਸ਼ਨਰ ਜਨਰਲ ਕੈਪਟਨ ਗੁਰਪ੍ਰੀਤ ਕੌਰ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਭੇਜੇ ਮੰਗ ਪੱਤਰ17 ਜੂਨ ਤੱਕ ਕਾਰਵਾਈ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਗਈ ਚਿਤਾਵਨੀ

: ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦ ਨੇ ਅੱਜ ਸਹਾਇਕ ਕਮਿਸ਼ਨਰ ਕੈਪਟਨ ਗੁਰਪ੍ਰੀਤ ਕੌਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਇੱਕ ਵਿਸਥਾਰਤ ਮੰਗ ਪੱਤਰ ਸੌਂਪ ਕੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਜਲਦੀ ਹੱਲ ਦੀ ਮੰਗ ਕੀਤੀ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ ਸੋਧੇ ਹੋਏ ਤਨਖਾਹ ਸਕੇਲ ਨੂੰ ਲਾਗੂ ਕਰਨ ਦੇ ਬਾਵਜੂਦ ਅਜੇ ਤੱਕ ਪੈਨਸ਼ਨਰਾਂ ਨੂੰ ਸਬੰਧਤ ਸਾਰੇ ਲਾਭ ਪੂਰੇ ਨਹੀਂ ਦਿੱਤੇ ਗਏਜਿਸ ਕਾਰਨ ਸੇਵਾਮੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

ਫਰੰਟ ਦੇ ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਤੇ ਵੱਖ-ਵੱਖ ਅਦਾਲਤੀ ਫੈਸਲਿਆਂ ਅਨੁਸਾਰ ਸੋਧੀ ਹੋਈ ਪੈਨਸ਼ਨਮਹਿੰਗਾਈ ਰਾਹਤ ਅਤੇ ਹੋਰ ਵਿੱਤੀ ਲਾਭ ਦਿੱਤੇ ਜਾਣ। ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ 1 ਜਨਵਰੀ 2016 ਤੋਂ  30  ਜੂਨ  2021 ਤੱਕ ਸੇਵਾਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ ਦੁਬਾਰਾ ਨਿਰਧਾਰਤ ਕੀਤੀ ਜਾਵੇ (ਨੋਸ਼ਨਲ ਫਿਕਸੇਸ਼ਨ) ਅਤੇ ਬਕਾਇਆ ਰਾਸ਼ੀ ਵਿਆਜ ਸਮੇਤ ਅਦਾ ਕੀਤੀ ਜਾਵੇ। ਇਸ ਤੋਂ ਇਲਾਵਾ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਮਿਲਣ ਵਾਲੇ ਵਾਧੂ ਲਾਭ ਵੀ ਤੁਰੰਤ ਜਾਰੀ ਕੀਤੇ ਜਾਣ।

ਫਰੰਟ ਨੇ ਇਹ ਮੰਗ ਵੀ ਉਠਾਈ ਕਿ 1 ਜੁਲਾਈ 2021 ਤੋਂ ਮਿਲਣ ਵਾਲੀਆਂ ਮਹਿੰਗਾਈ ਰਾਹਤ ਦੀਆਂ ਸਾਰੀਆਂ ਕਿਸ਼ਤਾਂ ਬਿਨਾਂ ਕਿਸੇ ਕਟੌਤੀ ਦੇ ਜਾਰੀ ਕੀਤੀਆਂ ਜਾਣ ਅਤੇ ਬਕਾਇਆ ਰਾਸ਼ੀ ਦਾ ਭੁਗਤਾਨ 30 ਜੂਨ 2026 ਤੱਕ ਯਕੀਨੀ ਬਣਾਇਆ ਜਾਵੇ। ਮੰਗ ਪੱਤਰ ਵਿੱਚ ਪੱਕਾ ਮੈਡੀਕਲ ਭੱਤਾ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨਮੁਲਾਜਮਾਂ ਵਿਚਕਾਰ ਸਫਰ ਸਬੰਧੀ ਸੋਧੇ ਹੋਏ ਫੈਸਲੇ ਨੂੰ ਲਾਗੂ ਕਰਨ ਅਤੇ ਅਦਾਲਤੀ ਸਫਰ ਸਬੰਧੀ ਕੇਸਾਂ ਦੇ ਸੋਧੇ ਹੋਏ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ। 31 ਜੁਲਾਈ 2003 ਤੋਂ 30 ਅਕਤੂਬਰ 2006 ਤੱਕ।

ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਵੱਖ-ਵੱਖ ਅਦਾਲਤਾਂ ਵੱਲੋਂ ਦਿੱਤੇ ਹੁਕਮਾਂ ਦੇ ਬਾਵਜੂਦ ਕਈ ਮਾਮਲਿਆਂ ਵਿੱਚ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਵਿਧਾਨਕ ਹੱਕ ਨਹੀਂ ਮਿਲ ਰਹੇ। ਜਥੇਬੰਦੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਅਦਾਲਤਾਂ ਦੇ ਫੈਸਲਿਆਂ ਅਤੇ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ।

ਵਫ਼ਦ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੋਈ ਹਾਂ ਪੱਖੀ ਫੈਸਲਾ ਨਾ ਲਿਆ ਤਾਂ ਸੂਬੇ ਭਰ ਦੇ ਪੈਨਸ਼ਨਰਜ਼ 17 ਜੂਨ 2026 ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕਰਨਗੇ ਅਤੇ ਜੇਕਰ ਲੋੜ ਪਈ ਤਾਂ ਵਿਆਪਕ ਅੰਦੋਲਨ ਅਤੇ ਸੰਘਰਸ਼ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਫਰੰਟ ਦੇ ਅਹੁਦੇਦਾਰਾਂ ਵਿੱਚ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀਸਕੱਤਰ ਕੁੰਵਰ ਰਾਕੇਸ਼ ਸਿੰਘਹਰਭਜਨ ਸਿੰਘ ਅਜਨੋਹਾਬਹਾਦਰ ਸਿੰਘਭੁਪਿੰਦਰ ਸਿੰਘ (ਰੋਡਵੇਜ਼)ਬਲਬੀਰ ਸਿੰਘਹਰਵਿੰਦਰ ਸਿੰਘਮਹਿੰਦਰਪਾਲ ਸਿੰਘ ਸ਼ਾਹੀਹਰਮੇਸ਼ ਪਾਲ (ਰੋਡਵੇਜ਼)ਸਵਰਨ ਸਿੰਘ (ਲੱਖ)ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਮਵੀਰ ਸਿੰਘ ਕੁਮਾਰ ਸਿੰਘਡੀ. ਬਿਜਲੀ ਬੋਰਡਸਵਰਨ ਸਿੰਘ (ਮੁਖੀ)ਮਿਲਾਵਾ ਸਿੰਘਪੰਜਾਬ ਪੁਲਿਸ ਤੋਂ ਬਲਬੀਰ ਸਿੰਘ ਸੈਣੀ ,ਪਰਮਜੀਤ ਸਿੰਘ ਸ਼ਾਹੀਨੀਰਜ ਧੀਮਾਨ ਆਦਿ ਨੇ ਆਸ ਪ੍ਰਗਟਾਈ ਕਿ ਸਰਕਾਰ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੀ ਠੋਸ ਕਦਮ ਚੁੱਕੇਗੀਤਾਂ ਜੋ ਲੱਖਾਂ ਸੇਵਾਮੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਮਿਲ ਸਕੇ।

ਕੈਪਸ਼ਨ- ਸਹਾਇਕ ਕਮਿਸ਼ਨਰ ਜਨਰਲ ਕੈਪਟਨ ਗੁਰਪ੍ਰੀਤ ਕੌਰ ਨੂੰ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀਸਕੱਤਰ ਕੁੰਵਰ ਰਾਕੇਸ਼ ਸਿੰਘਬਹਾਦਰ ਸਿੰਘਸੁਦੇਸ਼ ਕੁਮਾਰਸਵਰਨ ਸਿੰਘਖੁਸ਼ੀ ਰਾਮ ਧੀਮਾਨ ਤੇ ਹੋਰ।