Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਦਾ ਦਿਨ, ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਦਾ ਦਿਨ, ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ-ਵਿਧਾਇਕ ਸ਼ੈਰੀ ਕਲਸੀ

ਬਟਾਲਾ ( ਅਵਿਨਾਸ਼ ਸ਼ਰਮਾ )

ਮੁੱਖ ਮੰਤਰੀ ਭਗਵੰਤ ਮਾਨ ਨੇ 20 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਦਾ ਵਾਅਦਾ ਕੀਤਾ ਪੂਰਾ

28 ਜੁਲਾਈ : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਨੇ ਪਿਛਲੇ ਕਰੀਬ 20 ਸਾਲਾਂ ਤੋਂ ਸਕੂਲਾਂ ਵਿੱਚ ਕੱਚੇ ਅਧਿਆਪਕਾਂ ਵਜੋਂ ਸੇਵਾ ਕਰ ਰਹੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਕੀਤਾ ਹੈ ਅਤੇ ਅੱਜ ਦਾ ਦਿਨ ਇਤਿਹਾਸ ਦੇ ਸੁਨਿਹਰੇ ਪੰਨਿਆਂ ਵਿੱਚ ਦਰਜ ਹੋ ਗਿਆ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ।
ਅੱਜ ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਕੱਚੇ ਅਧਿਆਪਕਾਂ ਦੀ ਸੇਵਾਵਾਂ ਰੈਗੂਲਰ ਕਰਨ ਲਈ ਸਮਾਗਮ ਰੱਖਿਆ ਗਿਆ ਸੀ, ਜਿਸ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਨੂੰ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸੇ ਤਰਾਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਵੰਡੇ ਗਏ ਹਨ।
ਬਟਾਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਸ੍ਰੀਮਤੀ ਬਲਬੀਰ ਕੋਰ ਕਲਸੀ ਵਿਸ਼ੇਸ ਤੌਰ ਤੇ ਪਹੁੰਚੇ ਤੇ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਅਮਰਜੀਤ ਸਿੰਘ ਭਾਟੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ), ਸ੍ਰੀਮਤੀ ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫਸਰ (ਪ), ਬੀਪੀਈਓ ਜਸਵਿੰਦਰ ਸਿੰਘ, ਬੀਪੀਈਓ ਕੁਲਬੀਰ ਕੋਰ, ਪਿ੍ਰੰਸੀਪਲ ਬਲਵਿੰਦਰ ਕੋਰ, ਪਿ੍ਰੰਸੀਪਲ ਪਰਮਜੀਤ ਕੋਰ , ਨਵਦੀਪ ਸਿੰਘ, ਸਰਬਜੀਤ ਸਿੰਘ ਔਲਖ ਅਤੇ ਵੱਖ-ਵੱਖ ਸੀਐਚਟੀ, ਐਚਟੀ ਅਤੇ ਅਧਿਆਪਕ ਹਾਜਰ ਸਨ। ਉਨਾਂ ਸਮੂਹ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਹੋਰ ਮਿਹਨਤ ਤੇ ਲਗਨ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ।
ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਸਮਾਗਮ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਚੰਡੀਗੜ੍ਹ ਵਿਖੇ ਹੋਣ ਕਾਰਨ, ਸਮਾਗਮ ਵਿੱਚ ਨਹੀ ਆ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਕਰੀਬ 31000 ਤੋਂ ਵੱਧ ਸਰਕਾਰੀ ਨੋਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀਆਂ ਦੀਆਂ ਰੈਗੂਲਰ ਸੇਵਾਵਾਂ ਕੀਤੀਆਂ ਜਾ ਚੁੱਕੀਆਂ ਹਨ। ਉਨਾਂ ਅਧਿਆਪਕਾਂ ਨੂੰ ਪੱਕੇ ਹੋਣ ਦੀ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਗਰੰਟੀਆਂ ਦਿੱਤੀਆਂ ਸਨ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਰੀਬ 20 ਸਾਲ ਤੋਂ ਇਹ ਅਧਿਆਪਕ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਸਨ ਪਰ ਭਗਵੰਤ ਮਾਨ ਨੇ ਇਨਾਂ ਦੀ ਬਾਂਹ ਫੜ੍ਹੀ ਹੈ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਨਾਕਾਮ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਿੱਚ ਦ੍ਰਿੜਤਾ ਨਾਲ ਕੰਮ ਕਰਨ ਦੀ ਇੱਛਾ ਸ਼ਕਤੀ ਹੈ ਅਤੇ ਸਰਕਾਰ ਲੋਕਾਂ ਦੇ ਭਰੋਸੇ ਤੇ ਖੜ੍ਹੀ ਉੱਤਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦਿ੍ਰੜ ਸੰਕਲਪ ਹੈ ਅਤੇ ਹਰੇਕ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ।
ਇਸ ਮੌਕੇ ਪੱਕੇ ਹੋਏ ਅਧਿਆਪਕਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਕੂਲ ਵਿੱਚ ਪੜ੍ਹਾਈ ਤਾਂ ਕਰਵਾ ਰਹੇ ਸਨ ਪਰ ਉਨਾਂ ਦੀਆਂ ਸੇਵਾਵਾਂ ਰੈਗੂਲਰ ਨਾ ਹੋਣ ਦੀ ਚਿੰਤਾ ਉਨਾਂ ਨੂੰ ਹਮੇਸਾਂ ਰਹਿੰਦੀ ਸੀ। ਪਰ ਹੁਣ ਪੰਜਾਬ ਦੇ ਪਹਿਲੀ ਵਾਰ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ, ਜਿਸ ਲਈ ਉਹ ਸੂਬਾ ਸਰਕਾਰ ਦੇ ਰਿਣੀ ਹਨ।

error: copy content is like crime its probhihated