Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ – ਕੈਬਨਿਟ ਮੰਤਰੀ, ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ – ਕੈਬਨਿਟ ਮੰਤਰੀ, ਹਰਦੀਪ ਸਿੰਘ ਮੁੰਡੀਆਂ

ਬਟਾਲਾ, 30 ਨਵੰਬਰ (ਅਵਿਨਾਸ਼ ਸ਼ਰਮਾ )

ਕੈਬਨਿਟ ਮੰਤਰੀ, ਹਰਦੀਪ ਸਿੰਘ ਮੁੰਡੀਆਂ ਨੇ 31ਵੀਆਂ ਕਮਲਜੀਤ ਖੇਡਾਂ ਵਿੱਚ ਕੀਤੀ ਸ਼ਿਰਕਤ

: ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਹਰਦੀਪ ਸਿੰਘ ਮੁੰਡੀਆਂ ਅੱਜ 31ਵੀਆਂ ਕਮਲਜੀਤ ਖੇਡਾਂ, ਜੋ ਪਿੰਡ ਕੋਟਲਾ ਸ਼ਾਹੀਆ ਵਿਖੇ ਹੋ ਰਹੀਆਂ ਹਨ ਵਿਖੇ ਪਹੁੰਚੇ ਅਤੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੀ ਭਰਵੀਂ ਸਰਾਹਨਾ ਕੀਤੀ। ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਵਿਕਰਮਜੀਤ ਸਿੰਘ ਐਸਡੀਐਮ ਬਟਾਲਾ , ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਅਤੇ ਸੁਰਜੀਤ ਸਪੋਰਟਸ ਅਸੋਸੀਏਸ਼ਨ (ਰਜਿਃ) ਦੇ ਪ੍ਰਧਾਨ ਪਿਰਥੀਪਾਲ ਸਿੰਘ ਬਟਾਲਾ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਸੁਰਜੀਤ ਸਪੋਰਟਸ ਅਸੋਸੀਏਸ਼ਨ (ਰਜਿਃ) ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲੱਤ ਕੀਤਾ ਗਿਆ ਹੈ, ਖਿਡਾਰੀਆਂ ਨੂੰ ਖੇਡਣ ਦਾ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ ਅਤੇ ਸਫਲਤਾਪੂਰਵਕ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ।

ਸ. ਮੁੰਡੀਆ ਨੇ ਕਿਹਾ ਕਿ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇਣ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਕਰਨ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ। ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ ਤਹਿਤ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਸਬੰਧੀ ਹਰ ਸ਼ਹਿਰ ਦਾ ਸਰਵੇਖਣ ਹੋ ਰਿਹਾ ਹੈ ਅਤੇ ਬਟਾਲਾ ਸ਼ਹਿਰ ਵਿਖੇ ਵੀ ਅਰਬਨ ਅਸਟੇਟ ਬਣਾਈ ਜਾਵੇਗੀ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਜਿਨ੍ਹਾਂ ਕੋਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੀ ਹੈ, ਨੇ ਕਿਹਾ ਕਿ ਹਰ ਪਿੰਡ ਵਾਸੀ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਸੂਬੇ ਵਿੱਚ 2174 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਨਾਲ ਸਬੰਧਤ 15 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਕਿਹਾ ਕਿ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪਰਪੋਜਲ ਦਿੱਤੀ ਜਾਵੇਗੀ,ਉਸਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਕਮਲਜੀਤ ਖੇਡਾਂ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ 31ਵੀਆਂ ਕਮਲਜੀਤ ਖੇਡਾਂ-2024 ਦੇ ਸਮਾਪਤੀ ਵਾਲੇ ਦਿਨ ਕੱਲ 1 ਦਸੰਬਰ ਨੂੰ ਪੈਰਿਸ ਓਲੰਪਿਕਸ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਛੇ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ।

ਇਸ ਮੌਕੇ ਪਿ੍ਥੀਪਾਲ ਸਿੰਘ ਪ੍ਰਧਾਨ ਸੁਰਜੀਤ ਸਪੋਰਟਸ ਐਸੋਸੀਏਸ਼ਨ,ਤਰੁਣਪ੍ਰੀਤ ਸਿੰਘ ਸਰਪੰਚ ਕੋਟਲਾ ਸਾ਼ਹੀਆ, ਨਿਸਾ਼ਨ ਸਿੰਘ ਰੰਧਾਵਾ ਜਨਰਲ ਸਕੱਤਰ, ਪ੍ਰਿੰਸੀਪਲ ਮੁਸ਼ਤਾਕ ਗਿੱਲ, ਦਵਿੰਦਰ ਸਿੰਘ ਕਾਲਾਨੰਗਲ, ਇੰਜ. ਜਗਦੀਸ਼ ਸਿੰਘ ਬਾਜਵਾ ਐਸ ਡੀ ਓ, ਇੰਜੀ. ਰਾਜਵਿੰਦਰ ਸਿੰਘ ਕਾਲਾ, ਇੰਜੀ. ਕੁਲਬੀਰ ਸਿੰਘ, ਖੁਸ਼ਕਰਨ ਸਿੰਘ, ਸੁਰਜੀਤ ਸਿੰਘ ਸੋਢੀ, ਦਲਬੀਰ ਸਿੰਘ ਚਾਹਲ, ਦਿਲਬਾਗ ਸਿੰਘ, ਬਲਕਾਰ ਸਿੰਘ, ਜਸਵੰਤ ਸਿੰਘ ਢਿਲੋਂ, ਭੁਪਿੰਦਰ ਸਿੰਘ ਡਿੰਪਲ, ਪ੍ਰਦੁੱਮਣ ਸਿੰਘ, ਸਰਦੂਲ ਸਿੰਘ ਮੱਲਿਆਂਵਾਲ, ਅਜਮੇਰ ਸਿੰਘ ਮੱਲੀ ਧਾਰੀਵਾਲ, ਗੁਰਦੀਪ ਸਿੰਘ ਕੋਚ, ਮਨੋਹਰ ਸਿੰਘ ਕੋਚ ਆਦਿ ਹਾਜਰ ਸਨ।

error: copy content is like crime its probhihated