Prime Punjab Times

Latest news
ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ
ADVERTISEMENT
You are currently viewing ਸ਼ਹਿਰਾਂ ਤੇ ਪਿੰਡਾਂ ’ਚ ਬਿਨ੍ਹਾਂ ਭੇਦਭਾਵ ਵਿਕਾਸ ਕਰਵਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਸ਼ਹਿਰਾਂ ਤੇ ਪਿੰਡਾਂ ’ਚ ਬਿਨ੍ਹਾਂ ਭੇਦਭਾਵ ਵਿਕਾਸ ਕਰਵਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਸ਼ਹਿਰਾਂ ਤੇ ਪਿੰਡਾਂ ’ਚ ਬਿਨ੍ਹਾਂ ਭੇਦਭਾਵ ਵਿਕਾਸ ਕਰਵਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਪਿੰਡ ਨਿਊ ਸ਼ਾਂਤੀ ਨਗਰ ’ਚ 10 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸ ਤੇ ਗਲੀ ਦੇ ਨਿਰਮਾਣ ਕਾਰਜ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ,17 ਅਪ੍ਰੈਲ (ਬਿਊਰੋ) : ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ, ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਨਿਊ ਸ਼ਾਂਤੀ ਨਗਰ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸ ਅਤੇ ਇਕ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਤੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦ-ਭਾਵ ਦੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਸ਼ਚਿਤ ਸਮੇਂ ਵਿਚ ਨਿਪਟਾਰਾ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਪ੍ਰੋਜੇਕਟ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡ ਦੀਆਂ ਹੋਰ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਲਗਭਗ ਹਰ ਖੇਤਰ ਵਿਚ ਜ਼ਰੂਰੀ ਵਿਕਾਸ ਕਾਰਜ ਕਰਵਾ ਕੇ ਲੋਕਾਂ ਲਈ ਹਰ ਸੁਵਿਧਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿਚ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਰਫ਼ ਇਕ ਮਹੀਨੇ ਵਿਚ ਹੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਬੇਮਿਸਾਲ ਕੰਮ ਕਰਦੇ ਹੋਏ ਸੂਬੇ ਦੇ ਲੋਕਾਂ ਦੀ ਹਰ ਜ਼ਰੂਰੀ ਮੰਗ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਸੂਬੇ ਦੇ ਹਿੱਤ ਵਿਚ ਕਈ ਇਤਿਹਾਸਕ ਫੈਸਲੇ ਲੈਣ ਜਾ ਰਹੀ ਹੈ। ਇਸ ਮੌਕੇ ਕੌਂਸਲਰ ਜਸਪਾਲ ਸਿੰਘ ਚੇਚੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਪਿੰਡ ਵਾਸੀ ਵੀ ਮੌਜੂਦ ਸਨ।