Prime Punjab Times

Latest news
ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ

ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ

ਮਾਹਿਲਪੁਰ, 13 ਸਤੰਬਰ (ਪ੍ਰਾਈਮ ਪੰਜਾਬ ਟਾਈਮਜ) 
ਸ੍ਰੀ ਗੁਰੂ ਰਵਿਦਾਸ ਜੀ ਦਾ  650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ : ਵਿਧਾਇਕ ਡਾ. ਇਸ਼ਾਂਕ ਕੁਮਾਰ

500 ਡਰੋਨਾਂ ਨੇ ਮਾਹਿਲਪੁਰ ਦੇ ਆਸਮਾਨ ਨੂੰ ਕੀਤਾ ਰੌਸ਼ਨ, ਗੁਰੂ ਜੀ ਦੇ ਜੀਵਨ ਤੇ ਫ਼ਲਸਫੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਪੇਸ਼

: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਐਤਵਾਰ ਨੂੰ ਕਰਵਾਏ ਗਏ ਸ਼ਾਨਦਾਰ ਡਰੋਨ ਸ਼ੋਅ ਨੇ ਆਸਮਾਨ ਨੂੰ ਜਗਮਗਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ । ਸਥਾਨਕ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਏ ਗਏ ਇਸ ਸ਼ੋਅ ਵਿੱਚ ਸੰਤਾਂ-ਮਹਾਂਪੁਰਸ਼ਾਂ ਦੀ ਹਾਜਰੀ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੇ ਕੀਰਤਨ ਸਰਵਣ ਕਰਨ ਤੋਂ ਬਾਅਦ ਸ਼ੋਅ ਦੇਖਿਆ।

ਸ਼ੋਅ ਵਿੱਚ 500 ਡ੍ਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ, ਬੇਗਮਪੁਰਾ ਦੇ ਸੰਕਲਪ, ਬਰਾਬਰੀ, ਦਇਆ, ਸਮਾਜਿਕ ਨਿਆਂ, ਮਨੁੱਖੀ ਮਾਣ-ਸਨਮਾਨ ਅਤੇ ਆਪਸੀ ਸਤਿਕਾਰ ਬਾਰੇ ਸਦੀਵੀ ਸੰਦੇਸ਼ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਦਰਸਾਇਆ ਗਿਆ।

ਡਰੋਨ ਸ਼ੋਅ ਦੌਰਾਨ ਸੰਤ ਪ੍ਰਦੀਪ ਕੁਮਾਰ ਕਠਾਰ, ਸੰਤ ਸਤਨਾਮ ਦਾਸ ਗੱਜਣ ਮਹਿਦੂਦ, ਸੰਤ ਕੇਵਲ ਸਿੰਘ ਤਪ ਅਸਥਾਨ ਖੁਰਾਲਗੜ੍ਹ ਸਾਹਿਬ, ਸੰਤ ਹਰਮੇਸ਼ ਦਾਸ ਸ਼ੇਰਪੁਰ ਢੱਕੋਂ, ਸੰਤ ਮੇਜਰ ਦਾਸ ਹੱਲੂ੍ਵਾਲ, ਸੰਤ ਸੁਰਿੰਦਰ ਸਿੰਘ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ.  ਮਾਤਾ ਗੁਰਿੰਦਰ ਕੌਰ ਬਾਹੋਵਾਲ, ਸੰਤ ਬਲਬੀਰ ਦਾਸ ਸਾਹਰੀ, ਸੰਤ ਸਤਨਾਮ ਦਾਸ ਖੁਰਾਲਗੜ੍ਹ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ ਆਦਿ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ ।

ਸ਼ੋਅ ਦੌਰਾਨ ਇਕੱਤਰ ਲੋਕਾਂ ਨੇ ਹੱਥ ਜੋੜ ਕੇ ਸ਼ਰਧਾ ਨਾਲ ਇਸ ਸ਼ਾਨਦਾਰ ਪੇਸ਼ਕਾਰੀ ਨੂੰ ਦੇਖਿਆ ਅਤੇ ਸ਼ਰਧਾਲੂਆਂ ਨੇ ਇਸ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਡ੍ਰੋਨ ਸ਼ੋਅ ਨੂੰ ਆਧੁਨਿਕ ਤਕਨੀਕ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਲੋਕਾਂ, ਖਾਸ ਕਰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਯਾਦਗਾਰੀ ਅਤੇ ਨਿਵਕੇਲਾ ਤਰੀਕਾ ਦੱਸਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਡ੍ਰੋਨ ਸ਼ੋਅ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਗੁਰੂ ਜੀ ਪ੍ਰਤੀ ਉਨ੍ਹਾਂ ਦੀ ਡੂੰਘੀ ਸ਼ਰਧਾ  ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਲਈ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਪੇਸ਼ਕਾਰੀ ਨੇ ਗੁਰੂ ਜੀ ਦੇ ਸੰਦੇਸ਼ ਨੂੰ ਬਾਕਮਾਲ ਢੰਗ ਨਾਲ ਪੇਸ਼ ਕਰਨ ਦੇ ਨਾਲ-ਨਾਲ ਬਰਾਬਰੀ, ਭਾਈਚਾਰੇ, ਦਇਆ ਅਤੇ ਸਮਾਜਿਕ ਨਿਆਂ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਦੇ ਮਹੱਤਵ ਨੂੰ ਵੀ ਦਰਸਾਇਆ ਹੈ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡ੍ਰੋਨ ਸ਼ੋਅ ਕਰਵਾਉਣ ਲਈ ਧੰਨਵਾਦ ਪ੍ਰਗਟ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਡ੍ਰੋਨ ਸ਼ੋਅ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਦੇ ਪ੍ਰਚਾਰ-ਪਸਾਰ ਲਈ ਸੂਬੇ ਭਰ ਵਿੱਚ ਸੈਮੀਨਾਰ, ਦਸਤਾਵੇਜ਼ੀ ਫਿਲਮਾਂ ਦਾ ਪ੍ਰਦਰਸ਼ਨ, ਮੈਰਾਥਨ ਅਤੇ ਹੋਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।

ਡਾ. ਇਸ਼ਾਂਕ ਕੁਮਾਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਅਤੇ ਉਪਰਾਲਿਆਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੰਜਾਬ ਭਰ ਦੇ 13,000 ਪਿੰਡਾਂ ਵਿੱਚ ਵਿਸ਼ੇਸ਼ ਵੈਨਾਂ ਰਾਹੀਂ ਡਾਕੂਮੈਂਟਰੀ ਸ਼ੋਅ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ ਅਤੇ ਇਸ ਪੂਰੇ ਪ੍ਰਾਜੈਕਟ ’ਤੇ 24.55 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ ਵਿਖੇ 147 ਕਰੋੜ ਰੁਪਏ ਦੀ ਲਾਗਤ ਨਾਲ ‘ਗੁਰੂ ਰਵਿਦਾਸ ਯਾਦਗਾਰ’ ਵੀ ਸਥਾਪਿਤ ਕੀਤੀ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਓ.ਐਸ.ਡੀ. ਚਰਨਜੀਤ ਸਿੰਘ ਚੰਨੀ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ।

ਸਮਾਗਮ ਦੌਰਾਨ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਜੀ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।

ਕੈਪਸ਼ਨ: ਸ੍ਰੀ ਗੁਰੂ ਰਵਿਦਾਸ ਜੀ ਦੇ  650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਦੀਆਂ ਝਲਕਾਂ ।