Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਸਰਕਾਰ ਦੇ ਐਨ ਪੀ ਐਸ ਅਤੇ ਕੇਂਦਰ ਦੇ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ 4 ਫਰਵਰੀ ਨੂੰ ਸਾੜਾਂਗੇ ਕਾਪੀਆਂ : ਆਗੂ ਪ੍ਰਿੰਸ ਗੜਦੀਵਾਲਾ ,ਜਗਵਿੰਦਰ ਸਿੰਘ।

ਪੰਜਾਬ ਸਰਕਾਰ ਦੇ ਐਨ ਪੀ ਐਸ ਅਤੇ ਕੇਂਦਰ ਦੇ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ 4 ਫਰਵਰੀ ਨੂੰ ਸਾੜਾਂਗੇ ਕਾਪੀਆਂ : ਆਗੂ ਪ੍ਰਿੰਸ ਗੜਦੀਵਾਲਾ ,ਜਗਵਿੰਦਰ ਸਿੰਘ।

ਗੜ੍ਹਦੀਵਾਲਾ (PPT NEWS) 

ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ

: ਕੇਂਦਰ ਸਰਕਾਰ ਵਲੋਂ ਏਕੀਕ੍ਰਿਤ ਪੈਨਸਨ ਯੋਜਨਾ (ਯੂ ਪੀ ਐਸ)ਦਾ ਨੋਟੀਫਿਕੇਸਨ ਬੀਤੀ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਦਾ ਇਸ ਨੂੰ ਇੱਕ ਹੋਰ ਵੱਡਾ ਧੋਖਾ ਕਰਾਰ ਦਿੱਤਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਕਰਦੇ ਹੋਏ ਪੁਰਾਣੀ ਪੈਨਸਨ ਬਹਾਲੀ ਸੰਘਰਸ ਕਮੇਟੀ ਹੁਸ਼ਿਆਰਪੁਰ ਦੇ ਜਿਲ੍ਹਾ ਵਾਈਸ ( ਪ੍ਰਧਾਨ) ਪ੍ਰਿੰਸ ਗੜਦੀਵਾਲਾ ਅਤੇ ਜਗਵਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਮੁੱਖ ਸਿੰਘ ਬਲਾਲਾ ,ਸਚਿਨ ਕੁਮਾਰ , ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸਨ ਸਕੀਮ ਦੀ ਜੋ ਐਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜਮਾਂ ਦਾ ਪੈਸਾ ਹੜੱਪ ਕੇ ਮੁਲਾਜਮਾਂ ਨੂੰ ਪੈਨਸਨ ਦੇਣਾ ਚਾਹੁੰਦੀ ਹੈ ਇਸ ਮੌਕੇ ਪੰਕਜ ਸ਼ਰਮਾ, ਗੁਰਪ੍ਰੀਤ ਸਿੰਘ, ਰਮਨ ਕੁਮਾਰ ਨੇ ਕਿਹਾ ਇਸ ਸਕੀਮ ਨਾਲ ਮੁਲਾਜਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ ਸਕੀਮ ਹੈ।, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸਤ ਨਹੀਂ ਕੀਤਾ ਜਾਵੇਗਾ। ਇਸ ਪੈਨਸਨ ਦੇ ਨਾਂ ਤੇ ਕਰਮਚਾਰੀਆਂ ਦੀ ਖੂਨ ਪਸੀਨੇ ਦੀ ਕਮਾਈ ਖੋਹਣ ਵਾਲੀ ਯੋਜਨਾ ਦਾ ਆਉਣ ਵਾਲੀ 4 ਫਰਵਰੀ ਨੂੰ ਇਸ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਵਿਰੋਧ ਦਰਜ ਕਰਵਾਇਆ

ਜਾਵੇਗਾ ਜਿਸ ਵਿੱਚ ਪੰਜਾਬ ਦੇ ਸਮੂਹ ਨਵੀਂ ਪੈਨਸਨ ਸਕੀਮ ਅਧੀਨ ਆਉਂਦੇ ਮੁਲਾਜਮ ਭਾਗ ਲੈਣਗੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਅਧੂਰੇ ਨੋਟੀਫਿਕੇਸਨ ਨੂੰ ਪੂਰਾ
ਕਰਕੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸਨ ਬਹਾਲ ਕਰੇ । ਉਹਨਾਂ ਕਿਹਾ ਕਿ ਆਪ ਦੇ ਸੀਨੀਅਰ ਨੇਤਾ ਸੰਜੇ ਸਿੰਘ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜਮਾਂ ਨਾਲ ਧੋਖਾ ਕਰਾਰ ਦੇ ਚੁੱਕੇ ਹਨ ਉਹਨਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਦੇ ਮੁੱਖ ਮੰਤਰੀ ਅਨੁਸਾਰ ਉਹਨਾਂ ਨੇ ਜੋ ਓ.ਪੀ.ਐਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉਪਰ ਕੋਈ ਵਿੱਤੀ ਬੋਝ ਨਹੀਂ ਪਿਆ। ਇਸ ਕਰਕੇ ਪੰਜਾਬ ਸਰਕਾਰ

ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੋ ਅਤੇ ਤੁਰੰਤ ਜੀ.ਪੀ.ਐਫ ਖਾਤੇ ਖੋਲੇ ਇਸ ਮੌਕੇ ਮੈਡਮ ਬਲਵਿੰਦਰਜੀਤ ਕੌਰ ਮੈਡਮ ਰੇਖਾ ਦੇਵੀ ਮੈਡਮ ਸ਼ਾਲਨੀ ,ਸਪਨਾ ਸਲਾਰੀਆ ਰਮਨਦੀਪ ਕੌਰ, ਇੰਦਰਜੀਤ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ , ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਾਜ਼ਰ ਸਨ।