Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ.ਨਵਜੋਤ ਸ਼ਰਮਾ

ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ.ਨਵਜੋਤ ਸ਼ਰਮਾ

ਹੁਸ਼ਿਆਰਪੁਰ, 6 ਫਰਵਰੀ (ਬਿਊਰੋ) 
: ਸਹਾਇਕ ਕਮਿਸ਼ਨਰ ਰਾਜ ਕਰ ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ‘ਵਨ ਟਾਈਮ ਸੈਟਲਮੈਂਟ ਸਕੀਮ’ (ਓ.ਟੀ.ਐਸ) ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਵਪਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਨ੍ਹਾਂ ਦੀ ਅਸੈਸਮੈਂਟ ਮਿਤੀ 31.03.2023 ਤੱਕ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 31 ਮਾਰਚ 2023 ਤੱਕ ਇਕ ਲੱਖ ਰੁਪਏ ਤੱਕ ਦੀ ਟੈਕਸ ਦੇਣਦਾਰੀ ਵਾਲੇ ਸਾਰੇ ਕਰਦਾਤਾ ਟੈਕਸ, ਵਿਆਜ਼ ਅਤੇ ਜ਼ੁਰਮਾਨੇ ਦੀ ਰਾਸ਼ੀ ’ਤੇ 100 ਫੀਸਦੀ ਛੋਟ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 31 ਮਾਰਚ 2023 ਤੱਕ ਇਕ ਲੱਖ ਰੁਪਏ ਤੋਂ ਇਕ ਕਰੋੜ ਰੁਪਏ ਤੱਕ ਦੀ ਟੈਕਸ ਦੇਣਦਾਰੀ ਵਾਲੇ ਸਾਰੇ ਕਰਦਾਤਾ ਵਿਆਜ਼ ਅਤੇ ਜ਼ਰਮਾਨੇ ਦੀ ਰਾਸ਼ੀ ’ਤੇ 100 ਫੀਸਦੀ ਛੋਟ ਦੇ ਨਾਲ-ਨਾਲ ਟੈਕਸ ਦੀ ਰਾਸ਼ੀ ’ਤੇ 50 ਫੀਸਦੀ ਛੋਟ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਉਹੀ ਕਰਦਾਤਾ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦਾ ਕਰ ਮੁਲਾਂਕਣ (ਅਸੈਸਮੈਂਟ) ਵਿਭਾਗ ਵੱਲੋਂ 31 ਮਾਰਚ, 2023 ਤੱਕ ਕਰ ਦਿੱਤਾ ਗਿਆ ਹੈ। ਇਹ ਸਕੀਮ ਮਿਤੀ 15 ਮਾਰਚ 2024 ਤੱਕ ਲਾਗੂ ਰਹੇਗੀ। ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਕਰਦਾਤਾਵਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਫੋਟੋ :-ਡਾ. ਨਵਜੋਤ ਸ਼ਰਮਾ, ਸਹਾਇਕ ਕਮਿਸ਼ਨਰ ਰਾਜ ਕਰ।

error: copy content is like crime its probhihated