ਹੁਸ਼ਿਆਰਪੁਰ (ਬਿਊਰੋ)
–ਕੈਬਨਿਟ ਮੰਤਰੀ ਨੇ ਪਿੰਡ ਮਹਿਲਾਂਵਾਲੀ ’ਚ 13 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ
17 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੂਬੇ ਵਿਚ ਇਕ ਵਧੀਆ ਮਾਹੌਲ ਦੇਣ ਲਈ ਨਰੋਏ ਅਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਉਹ ਪਿੰਡ ਮਹਿਲਾਂਵਾਲੀ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ 13 ਲੱਖ ਰੁਪਏ ਦੀ ਵਿਕਾਸ ਰਾਸ਼ੀ ਵਿਚੋਂ 9 ਲੱਖ ਰੁਪਏ ਗਲੀਆਂ ਤੇ ਨਾਲੀਆਂ ਲਈ ਅਤੇ 4 ਲੱਖ ਰੁਪਏ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮਾਂ ’ਤੇ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹਮੇਸ਼ਾ ਸੂਬੇ ਦਾ ਵਿਕਾਸ ਰਿਹਾ ਹੈ ਅਤੇ ਹਮੇਸ਼ਾ ਇਹ ਯਕੀਨੀ ਬਣਾਇਆ ਗਿਆ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਸਹੀ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਦੇ ਲਈ ਸਰਕਾਰ ਦੁਆਰਾ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਉੁਪਰਾਲੇ ਜਾਰੀ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਥੇ ਵਿਕਾਸ ਪੱਖੋਂ ਪਿੰਡ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਸਰਪੰਚ ਹਰਜਿੰਦਰ ਕੌਰ, ਬਲਵਿੰਦਰ ਕੌਰ ਅਤੇ ਸਮੂਹ ਪੰਚਾਇਤ ਮੈਂਬਰ ਵੀ ਮੌਜੂਦ ਸਨ।








