Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੰਜਾਬ ਸਰਕਾਰ ਗੰਨੇ ਦੀ ਕੀਮਤ 450 ਰੁਪਏ ਪ੍ਰਤੀ ਕੁਇੰਟਲ ਤੈਅ ਕਰਕੇ ਨੋਟੀਫਿਕੇਸ਼ਨ ਜਾਰੀ ਕਰੇ : ਸਮਰਾ

ਪੰਜਾਬ ਸਰਕਾਰ ਗੰਨੇ ਦੀ ਕੀਮਤ 450 ਰੁਪਏ ਪ੍ਰਤੀ ਕੁਇੰਟਲ ਤੈਅ ਕਰਕੇ ਨੋਟੀਫਿਕੇਸ਼ਨ ਜਾਰੀ ਕਰੇ : ਸਮਰਾ

ਗੜ੍ਹਦੀਵਾਲਾ 24 ਨਵੰਬਰ (ਚੌਧਰੀ) 

: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਗੰਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਗੰਨੇ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਜਦੋਂ ਕਿ ਲਾਗਤ ਮੁੱਲ ਦਿਨੋ ਦਿਨ ਵੱਧ ਰਿਹਾ ਹੈ ਮਹਿੰਗਾਈ ਦੇ ਸਮੇਂ ਵਿੱਚ ਗੰਨੇ ਦੀ ਕੀਮਤ ਬਹੁਤ ਘੱਟ ਹੈ ਜਿਸ ਨਾਲ ਸਮੂਹ ਕਿਸਾਨ ਭਾਈਚਾਰਾ ਚਿੰਤਿਤ ਹੈ ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੰਨੇ ਦੀ ਲਾਗਤ ਮੁੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਿੱਚ ਤੁਰੰਤ ਗੰਨੇ ਦੀ ਕੀਮਤ 450 ਪ੍ਰਤੀ ਕੁਇੰਟਲ ਦਾ ਰੇਟ ਨਿਰਧਾਰਤ ਕਰਨ ਤਾਂ ਜੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਦਾ ਉਚਿਤ ਮੁੱਲ ਮਿਲ ਸਕੇ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੰਨੇ ਦੀ ਬਕਾਇਆ ਰਾਸ਼ੀ 9.50 ਕਰੋੜ ਰੁਪਿਆ ਪਿਛਲੇ ਸਾਲ ਦਾ ਕਿਸਾਨਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ। ਉਹਨਾਂ ਦੱਸਿਆ ਕਿ ਇਸ ਇਸ ਵਾਰ ਗੰਨੇ ਦਾ ਰਕਬੇ ਵਿੱਚ ਮਾਮੂਲੀ ਵਾਧਾ ਹੋਇਆ ਹੈ ਪਿਛਲੇ ਸਾਲ 95 000 ਹੈਕਟੇਅਰ ਤੋਂ ਵੱਧ ਕੇ ਇੱਕ ਲੱਖ ਹੈਕਟੇਅਰ ਹੋ ਗਿਆ ਹੈ ਇਸ ਸਾਲ ਸੀਜਨ ਵਿੱਚ 700 ਲੱਖ ਕੁਇੰਟਲ ਗੰਨੇ ਦੀ ਪੜਾਈ ਹੋਣ ਦੀ ਉਮੀਦ ਹੈ। ਪੰਜਾਬ ਵਿੱਚ ਇਸ ਸਾਲ 62 ਲੱਖ ਕੁਇੰਟਲ ਖੰਡ ਪੈਦਾ ਹੋਣ ਦੀ ਸੰਭਾਵਨਾ ਹੈ ਨੌ ਵਿੱਚੋਂ ਦੋ ਸਹਿਕਾਰੀ ਮਿੱਲਾਂ ਬਟਾਲਾ ਅਤੇ ਗੁਰਦਾਸਪੁਰ ਦੇ ਅਪਗਰੇਡ ਹੋਣ ਨਾਲ ਇਸ ਸਾਲ ਸਹਿਕਾਰੀ ਖੰਡ ਮਿੱਲਾਂ ਦੀ ਪਿੜਾਈ ਸਮਰੱਥਾ 210 ਲੱਖ ਕੁਇੰਟਲ ਹੋ ਜਾਵੇਗੀ ਜੋ ਕਿ ਛੇ ਨਿਜੀ ਖੰਡ ਮਿਲਾ ਵੱਲੋਂ 500ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੇ ਜਾਣ ਦੀ ਉਮੀਦ ਹੈ । ਪਿਛਲੇ ਸਾਲ ਸਹਿਕਾਰੀ ਖੰਡ ਮਿੱਲਾਂ ਨੇ 195 ਲੱਖ ਗੰਨੇ ਦੀ ਪਿੜਾਈ ਕੀਤੀ ਸੀ। ਅੱਗੇ ਉਹਨਾਂ ਕਿਹਾ ਕਿ ਪਹਿਲਾ ਹੀ ਸਰਕਾਰ ਦੀਆਂ ਨਲਾਇਕੀਆਂ ਕਾਰਨ ਝੋਨੇ ਦਾ ਸੀਜਨ ਕਾਫੀ ਘਾਟੇ ਵਿੱਚ ਜਾ ਚੁੱਕਾ ਹੈ ਜਿਸ ਦੀ ਭਰਭਾਈ ਕਰਨਾ ਆਉਣ ਵਾਲੇ ਸਮੇਂ ਵਿੱਚ ਬਹੁਤ ਮੁਸ਼ਕਿਲ ਹੈ ਜੇਕਰ ਹੁਣ ਵੀ ਮਿੱਲਾਂ ਨੂੰ ਸਹੀ ਸਮੇਂ ਤੇ ਨਾ ਚਲਾਇਆ ਗਿਆ ਤਾਂ ਆਉਣ ਵਾਲੀਆਂ ਫਸਲਾਂ ਬੀਜਣ ਵਿੱਚ ਵੀ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਉਹ ਤੁਰੰਤ ਮਿੱਲਾਂ ਨੂੰ ਚਲਾਉਣ ਦਾ ਨੋਟੀਫਿਕੇਸ਼ਨ ਜਾਰੀ ਕਰੇ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਹਿਸੂਸ ਹੋ ਸਕੇ। ਸਰਕਾਰ ਵੱਲੋਂ ਜੋ ਪਹਿਲਾਂ 25 ਨਵੰਬਰ ਨੂੰ ਮਿੱਲਾਂ ਚਲਾਉਣ ਦਾ ਐਲਾਨ ਕੀਤਾ ਸੀ ਉਹ ਤਾਂ ਲਗਭਗ ਫੇਲ ਹੋ ਚੁੱਕਾ ਹੈ ਕਿਉਂਕਿ ਚੋਣ ਜਾਬਤਾ ਲੱਗਿਆ ਹੋਣ ਕਾਰਨ ਅਗਲੇਰੀ ਕਾਰਵਾਈ ਨਹੀਂ ਹੋਈ ਇਸ ਲਈ ਸਰਕਾਰ ਹੁਣ ਗੰਨੇ ਦੇ ਨਵੇਂ ਰੇਟ ਨਾਲ ਮਿੱਲਾਂ ਨੂੰ ਚਲਾਉਣ ਦਾ ਨੋਟੀਫਕੇਸ਼ਨ ਜਲਦ ਤੋਂ ਜਲਦ ਜਾਰੀ ਕਰੇ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਹਿਸੂਸ ਹੋਵੇ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਮੰਗ ਨੂੰ ਤੁਰੰਤ ਧਿਆਨ ਵਿੱਚ ਨਾ ਲਿਆਂਦਾ ਗਿਆ ਤਾਂ ਭਵਿੱਖ ਵਿੱਚ ਮਜਬੂਰਨ ਦੁਆਬਾ ਕਿਸਾਨ ਕਮੇਟੀ ਪੰਜਾਬ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।

error: copy content is like crime its probhihated