Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਸਰਕਾਰ ਰਾਜਸਥਾਨ ਅਤੇ ਸ਼ੱਤੀਸਗੜ੍ਹ ਸਰਕਾਰਾ ਵਾਂਗ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ : ਮਾਨ

ਪੰਜਾਬ ਸਰਕਾਰ ਰਾਜਸਥਾਨ ਅਤੇ ਸ਼ੱਤੀਸਗੜ੍ਹ ਸਰਕਾਰਾ ਵਾਂਗ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ : ਮਾਨ

ਪੰਜਾਬ ਸਰਕਾਰ ਰਾਜਸਥਾਨ ਅਤੇ ਸ਼ੱਤੀਸਗੜ੍ਹ ਸਰਕਾਰਾ ਵਾਂਗ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ : ਮਾਨ

ਬਲਾਚੌਰ,6 ਅਪ੍ਰੈਲ(ਜਤਿੰਦਰ ਪਾਲ ਸਿੰਘ ਕਲੇਰ ): ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ ਸ਼੍ਰੀ ਬਲਜਿੰਦਰ ਵਿਰਕ ਸੂਬਾ ਆਗੂ ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸ਼੍ਰੀਮਤੀ ਸ਼ੰਤੋਸ ਚੌਧਰੀ ਹਲਕਾ ਵਿਧਾਇਕ ਬਲਾਚੌਰ ਦੀ ਮਾਰਫ਼ਤ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਵਿਰਕ ਕਿਹਾ ਕਿ ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜ਼ਮ ਦਾ ਹੱਕ ਹੈ। ਉਹ ਇਹ ਆਪਣਾ ਖੁਸਿਆ ਹੋਇਆ ਹੱਕ ਲੈਕੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਮੁੱਦੇ ਉੱਤੇ ਮੁਲਾਜਮਾਂ ਨਾਲ ਡੰਗ ਟਪਾਉ ਨੀਤੀਆਂ ਹੀ ਅਪਣਾਦੀਆਂ ਰਹੀਆਂ ਹਨ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 20 ਸਾਲ ਤੱਕ ਖਜਾਨਾ ਖਾਲੀ ਹੋਣ ਦਾ ਰਾਗ ਹੀ ਅਲਾਪਦੇ ਰਹੇ ਅਤੇ ਆਪਣੀ ਪ੍ਰਾਪਰਟੀ ਦੁਗਣੀ ਕਰੀ ਗਏ।ਉਨ੍ਹਾਂ ਕਿਹਾ ਕਿ ਇੱਕ ਮੁਲਾਜਮ ਆਪਣੀ ਜਿੰਦਗੀ ਦੇ 35-40 ਸਾਲ ਇੱਕ ਵਿਭਾਗ ਦੀ ਸੇਵਾ ਕਰਦਾ ਹੈ,ਉਸ ਨੂੰ ਨਾਮਾਤਰ ਪੈਨਸ਼ਨ ਦਿੱਤੀ ਜਾਂਦੀ ਹੈ। ਸ਼੍ਰੀ ਵਿਰਕ ਨੇ ਕਿਹਾ ਕਿ ਹੁਣ ਮੁਲਾਜਮ ਇਸ ਅਨਿਆ ਦੇ ਵਿਰੁੱਧ ਚੁੱਪ ਕਰਕੇ ਨਹੀਂ ਬੈਠਣਗੇ। ਉਨ੍ਹਾਂ ਹਲਕਾ ਵਿਧਾਇਕ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੰਗ ਪੱਤਰ ਵੀ ਭੇਜਦਿਆ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਵੀ ਰਾਜਸਥਾਨ ਅਤੇ ਸ਼ੱਤੀਸਗੜ੍ਹ ਸਰਕਾਰਾਂ ਦੀ ਤਰ੍ਹਾਂ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦਿਆਲ ਮਾਨ ਜਿਲ੍ਹਾ ਕਨਵੀਨਰ,ਨੀਲ ਕਮਲ,ਸਤਨਾਮ ਧੌਲ,ਸੁਖਜਿੰਦਰ ਸਿੰਘ,ਨਾਗੇਸ਼ ਕੁਮਾਰ ਅਤੇ ਸੁਰਜੀਤ ਸਿੰਘ ਹੈਪੀ ਵੀ ਮੌਜੂਦ ਸਨ।
ਕੈਪਸ਼ਨ: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਦੇ ਹੋਏ।