Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ – ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਤੇ ਐਸ.ਡੀ.ਐਮ ਡਾ.ਸ਼ਾਇਰੀ ਭੰਡਾਰੀ

ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ – ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਤੇ ਐਸ.ਡੀ.ਐਮ ਡਾ.ਸ਼ਾਇਰੀ ਭੰਡਾਰੀ

ਸ੍ਰੀ ਹਰਗੋਬਿੰਦਪੁਰ ਸਾਹਿਬ / ਬਟਾਲਾ (ਅਵਿਨਾਸ਼) 

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਅਤੇ ਐਸ.ਡੀ.ਐਂਮ ਡਾ. ਸ਼ਾਇਰੀ ਭੰਡਾਰੀ ਨੇ ਹੜ੍ਹ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਪੀੜਤ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ

18 ਅਗਸਤ : ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਬੀਤੇ ਦਿਨੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਐਡਵੈਕੈਟ ਅਮਰਪਾਲ ਸਿੰਘ ਅਤੇ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਵਲੋਂ ਦੋਨਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਚੈਂਕ ਦਿੱਤੇ ਗਏ। ਇਸ ਮੌਕੇ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਵੀ ਮੋਜੂਦ ਸਨ।

ਇਸ ਮੌਕੇ ਪੀੜਤ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਉਨਾਂ ਨਾਲ ਖੜ੍ਹੀ ਹੈ। ਉਨਾਂ ਕਿਹਾ ਕਿ ਪੀੜਤ ਪਰਿਵਾਰ ਦੇ ਇਸ ਘਾਟੇ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਅੱਜ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਗਈ ਹੈ।

ਇਸ ਮੌਕੇ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਨੇ ਵਾਪਰੀ ਮੰਦਭਾਗੀ ਘਟਨਾ ਤੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਵੱਲ ਜਾਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਇਸ ਲਈ ਇਸ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।

ਇਹ ਮੰਦਭਾਗੀ ਘਟਨਾ ਬੀਤੇ ਦਿਨੀੀ ਵਾਪਰੀ। ਜਦ 14 ਸਾਲਾ ਜਸਕਰਨ ਸਿੰਘ ਕਰਨ ਪੁੱਤਰ ਬਲਦੇਵ ਸਿੰਘ ਅਤੇ 13 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜੋ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਸਨ, ਇਹ ਦੋਵੇਂ ਜਾਣੇ ਸਾਈਕਲ ’ਤੇ ਆਪਣੇ ਘਰੋਂ ਪਿੰਡ ਧੀਰੋਵਾਲ ਦੇ ਨਜ਼ਦੀਕ ਖੇਤਾਂ ਵਿੱਚ ਆਏ ਦਰਿਆ ਬਿਆਸ ਦੇ ਪਾਣੀ ਨੂੰ ਦੇਖਣ ਗਏ ਸਨ। ਜਦੋਂ ਦੇਰ ਸ਼ਾਮ ਤੱਕ ਇਹ ਦੋਵੇਂ ਘਰ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਦੀ ਭਾਲ ਸ਼ੁਰੂ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਪਿੰਡ ਧੀਰੋਵਾਲ ਦੇ ਨਜ਼ਦੀਕ ਨੀਵੇਂ ਇਲਾਕੇ ਦੇ ਖੇਤਾਂ ਕਿਨਾਰੇ ਸਾਈਕਲ ਅਤੇ ਬੱਚਿਆਂ ਦੀ ਚੱਪਲਾਂ ਦਿਖਾਈ ਦਿੱਤੀਆਂ ਤਾਂ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਓਥੇ ਸਰਚ ਅਭਿਆਨ ਚਲਾਇਆ ਗਿਆ। ਜਦੋਂ ਗੋਤਾਖੋਰਾਂ ਨੇ ਖੇਤ ਵਿੱਚ ਖੜ੍ਹੇ ਪਾਣੀ ਵਿੱਚ ਗੋਤਾ ਲਗਾਇਆ ਤਾਂ ਇਨ੍ਹਾਂ ਦੋਵਾਂ ਬੱਚਿਆਂ ਦੀਆਂ ਲਾਸ਼ਾ ਬਰਾਮਦ ਹੋਈਆਂ ਸਨ।

————————-