Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ ਸਰਕਾਰੀ ਕਾਲਜ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ’ਚ ਲਗਾਏ ਪੌਦੇ

ਹੁਸ਼ਿਆਰਪੁਰ, 22 ਜੁਲਾਈ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਪੌਦੇ ਲਗਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ-ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਵਿਚ ਵੱਡੇ ਪੱਧਰ ’ਤੇ ਪੌਦੇ ਲਗਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਣ ਵਿਭਾਗ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿਚ ਇਸ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਇਸ ਕੜੀ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਵਧਾਇਆ ਜਾਵੇਗਾ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਪੌਦੇ ਵੰਡਦੇ ਹੋਏ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਇਸ ਦੀ ਸਹੀ ਦੇਖਭਾਲ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ, ਇਸ ਲਈ ਮੁਹਿੰਮ ਵਿਚ ਹਰ ਨਾਗਰਿਕ ਨੂੰ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਜਵੱਲ ਭਵਿੱਖ ਲਈ ਫਲਦਾਰ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪੰਜਾਬ ਵਿਚ ਵਧੇਰੇ ਇਲਾਕਿਆਂ ਵਿਚ ਪਾਣੀ ਦਾ ਪੱਧਰ ਬਹੁਤ ਥੱਲੇ ਜਾ ਚੁੱਕਾ ਹੈ। ਫ਼ਸਲੀ ਵਿਭਿੰਨਤਾ ਲਈ ਸਭ ਤੋਂ ਵਧੀਆ ਢੰਗ ਫਲਦਾਰ ਪੌਦੇ ਲਗਾਉਣਾ ਹੈ, ਜਿਸ ਨਾਲ ਨਾ ਕੇਵਲ ਪਾਣੀ ਦੀ ਬੱਚਤ ਹੋਵੇਗੀ, ਬਲਕਿ ਧਰਤੀ ਦੀ ਉਪਜਾਊ ਸ਼ਕਤੀ ਵੀ ਵੱਧੇਗੀ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਾਤਾਵਰਣ ਨੂੰ ਸਵੱਛ ਤੇ ਸੰਤੁਲਿਤ ਬਣਾਏ ਰੱਖਣ ਲਈ ਪੌਦਿਆਂ ਦਾ ਵਿਸ਼ੇਸ਼ ਮਹੱਤਵ ਹੈ, ਇਸ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਦਾ ਉਦੇਸ਼ ਜਿਥੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ, ਉਥੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਵੀ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਤਨ-ਮਨ ਨਾਲ ਯਤਨ ਕਰਨ ਦੀ ਜ਼ਰੂਰਤ ਹੈ, ਜਿਸ ਨਾਲ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਦੇ ਸਕੀਏ।