Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਵੱਡੀ ਸੌਗਾਤ ਹੈ ਪੰਜਾਬ ਸਰਕਾਰ ਦੀ ਲਗਜ਼ਰੀ ਵੋਲਵੋ ਬੱਸ ਸੇਵਾ : ਬ੍ਰਮ ਸ਼ੰਕਰ ਜਿੰਪਾ

ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਵੱਡੀ ਸੌਗਾਤ ਹੈ ਪੰਜਾਬ ਸਰਕਾਰ ਦੀ ਲਗਜ਼ਰੀ ਵੋਲਵੋ ਬੱਸ ਸੇਵਾ : ਬ੍ਰਮ ਸ਼ੰਕਰ ਜਿੰਪਾ

ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਵੱਡੀ ਸੌਗਾਤ ਹੈ ਪੰਜਾਬ ਸਰਕਾਰ ਦੀ ਲਗਜ਼ਰੀ ਵੋਲਵੋ ਬੱਸ ਸੇਵਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦੀ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਹੋ ਰਹੀ ਹੈ ਪ੍ਰਸ਼ੰਸਾ
-ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਨੇ ਸਰਕਾਰ ਦੇ ਇਸ ਕਦਮ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ ਬੱਸ ਸਟੈਂਡ ਤੋਂ ਰੋਜ਼ਾਨਾ ਸਵੇਰੇ 6:40 ਵਜੇ ਦਿੱਲੀ ਏਅਰਪੋਰਟ ਲਈ ਰਵਾਨਾ ਹੋਵੇਗੀ ਲਗਜ਼ਰੀ ਵੋਲਵੋ ਬੱਸ

ਹੁਸ਼ਿਆਰਪੁਰ, 14 ਜੂਨ(ਬਿਊਰੋ) : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵਲੋਂ 15 ਜੂਨ ਨੂੰ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਲਈ ਲਗਜ਼ਰੀ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕੱਲ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸ਼ੁਰੂ ਹੋ ਜਾਵੇਗੀ, ਜਿਸ ਨੂੰ ਲੈ ਕੇ ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਜਿਥੇ ਪੂਰੇ ਸੂਬੇ ਵਿਚ ਪ੍ਰਸ਼ੰਸਾ ਕੀਤੀ ਜਾ ਰਹੀ ਹੈ, ਉਥੇ ਵਿਦੇਸ਼ਾਂ ਵਿਚ ਬੈਠੇ ਐਨ.ਆਰ.ਆਈਜ਼ ਵੀ ਸਰਕਾਰ ਦੇ ਇਸ ਕਦਮ ਦੀ ਸਰਾਹਨਾ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਐਨ.ਆਰ.ਆਈਜ਼ ਵਧੇਰੇ ਹੋਣ ਕਾਰਨ ਇਥੋਂ ਅਕਸਰ ਲੋਕਾਂ ਨੂੰ ਦਿੱਲੀ ਏਅਰਪੋਰਟ ਜਾਣ ਲਈ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪੈਂਦਾ ਸੀ, ਜਿਸ ਦਾ ਕਿਰਾਇਆ 2500 ਰੁਪਏ ਦੇ ਕਰੀਬ ਸੀ, ਪਰੰਤੂ ਪੰਜਾਬ ਸਰਕਾਰ ਦੇ ਇਸ ਲੋਕ ਹਿਤੈਸ਼ੀ ਫੈਸਲੇ ਤੋਂ ਬਾਅਦ ਹੁਣ ਲੋਕਾਂ ਨੂੰ ਦਿੱਲੀ ਏਅਰਪੋਰਟ ਜਾਣ ਲਈ ਕੇਵਲ 1240 ਰੁਪਏ ਕਿਰਾਇਆ ਹੀ ਦੇਣਾ ਪਵੇਗਾ ਜੋ ਕਿ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਅੱਧਾ ਕਿਰਾਇਆ ਹੈ। ਉਨ੍ਹਾਂ ਕਿਹਾ ਕਿ ਘਰ ਬੈਠੇ ਹੀ travelyaari.compunbusonline.com ’ਤੇ ਆਨਲਾਈਨ ਬੁਕਿੰਗ ਕਰਵਾ ਕੇ ਘੱਟ ਕਿਰਾਏ ’ਤੇ ਪੰਜਾਬ ਸਰਕਾਰ ਦੀ ਲਗਜ਼ਰੀ ਏ.ਸੀ. ਬੱਸ ਦੀ ਸੁਵਿਧਾ  ਦਾ ਲਾਭ ਲਿਆ ਜਾ ਸਕਦਾ ਹੈ।
ਹੁਸ਼ਿਆਰਪੁਰ ਦੇ ਜੋਧਾਮਲ ਰੋਡ ’ਤੇ ਰਹਿਣ ਵਾਲੇ ਐਨ.ਆਰ.ਆਈਜ਼ ਮਨੋਜ ਕੁਮਾਰ, ਪਿੰਡ ਨੰਦਨ ਦੀ ਪ੍ਰਭਜੋਤ ਕੌਰ, ਤਰਲੋਚਨ ਸਿੰਘ, ਨਈ ਆਬਾਦੀ ਦੇ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੁਆਰਾ ਦਿੱਲੀ ਏਅਰਪੋਰਟ ਲਈ ਲਗਜ਼ਰੀ ਵੋਲਵੋ ਬੱਸ ਦੀ ਸੁਵਿਧਾ ਸ਼ੁਰੂ ਕਰਨ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸੁਵਿਧਾ ਨਾਲ ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਵੱਡੀ ਸੁਵਿਧਾ ਮਿਲੀ ਹੈ ਅਤੇ ਉਨ੍ਹਾਂ ਨੂੰ ਹੁਣ ਪ੍ਰਾਈਵੇਟ ਬੱਸਾਂ ਵਿਚ ਜਿਆਦਾ ਕਿਰਾਇਆ ਖਰਚ ਨਹੀਂ ਕਰਨਾ ਪਵੇਗਾ ਅਤੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਹੀ ਵੋਲਵੋ ਬੱਸ ਸੇਵਾ ਪ੍ਰਾਪਤ ਹੋ ਸਕੇਗੀ।
ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਅਰਵਿੰਦ ਸ਼ਰਮਾ ਨੇ ਦੱਸਿਆ ਕਿ 43 ਸੀਟਾਂ ਵਾਲੀ ਇਸ ਬੱਸ ਦੀ ਬੁਕਿੰਗ ਆਨਲਾਈਨ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੱਸ ਵਿਚ ਏ.ਸੀ. ਦੀ ਸੁਵਿਧਾ ਤੋਂ ਇਲਾਵਾ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਜਾਣ ਵਾਲੀ ਲਗਜ਼ਰੀ ਵੋਲਵੋ ਪਨਬੱਸ ਹੁਸ਼ਿਆਰਪੁਰ ਬਸ ਸਟੈਂਡ ਤੋਂ ਰੋਜ਼ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਗੜ੍ਹਸ਼ੰਕਰ, ਨਵਾਂਸ਼ਹਿਰ, ਬਲਾਚੌਰ, ਚੰਡੀਗੜ੍ਹ ਸੈਕਟਰ-17 ਤੋਂ ਹੁੰਦੀ ਹੋਈ ਦਿੱਲੀ ਏਅਰਪੋਰਟ ਪਹੁੰਚੇਗੀ।