Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਪੰਜਾਬ ਸਰਕਾਰ ਪਿੰਡਾਂ ’ਚ ਹਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਪਿੰਡਾਂ ’ਚ ਹਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਪਿੰਡਾਂ ’ਚ ਹਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ 2 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਸੀ ਪੁਰਾਣੀ ਤੋਂ ਪਿੰਡ ਨਾਰਾ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 11 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਤੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਪਿੰਡਾਂ ਵਿਚ ਹਰ ਸੰਭਵ ਬੁਨਿਆਦੀ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਹ ਅੱਜ 2 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਸੀ ਪੁਰਾਣੀ ਤੋਂ ਪਿੰਡ ਨਾਰਾ ਤੱਕ ਜਾਣ ਵਾਲੀ 4 ਕਿਲੋਮੀਟਰ ਲੰਬੀ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਚੌੜਾਈ 14 ਫੁੱਟ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਪੇਂਡੂ ਬੁਨਿਆਦੀ ਢਾਂਚੇ ਦੀ ਨਵੀਂ ਮਜ਼ਬੂਤੀ ਪ੍ਰਦਾਨ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸਾਰੀਆਂ ਸੜਕਾਂ ਭਵਿੱਖ ਦੀ ਜ਼ਰੂਰਤ ਦੇ ਮੱਦੇਨਜ਼ਰ ਪੂਰੀ ਗੁਣਵੱਤਾ ਅਨੁਸਾਰ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ, ਇਸ ਲਈ ਸੜਕ ਨਿਰਮਾਣ ਕੰਮਾਂ ਵਿਚ ਜੇਕਰ ਕਿਸੇ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਈ ਤਾਂ ਸਬੰਧਤ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਰਜਿੰਦਰ ਗੋਤਰਾ, ਐਸ.ਡੀ.ਓ. ਗੁਰਮੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।