Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ

ਹੁਸ਼ਿਆਰਪੁਰ(ਬਿਊਰੋ) 
ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ
ਹੁਣ ਲੋਕ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਕਰ ਸਕਦੇ ਨੇ ਅਪਲੋਡ : ਡਿਪਟੀ ਕਮਿਸ਼ਨਰ
14 ਅਕਤੂਬਰ : ਖਾਨਗੀ ਤਕਸੀਮ (ਜ਼ਮੀਨ-ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ’ਤੇ ਲੋਕ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਅਪਲੋਡ ਕਰ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਮੀਨ ਮਾਲਕ ਆਪਣੀ ਖਾਨਗੀ ਤਕਸੀਮ ਸਬੰਧੀ ਅਰਜ਼ੀ https://eservices.punjab.gov.in ’ਤੇ ਦਰਜ ਕਰ ਸਕਦੇ ਹਨ ਅਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਚੈਕ ਸਕਦੇ ਹਨ। ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਕ੍ਰਾਂਤੀਕਾਰੀ ਕਦਮ ਕਰਾਰ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਵੱਲੋਂ ਦਸਤਖ਼ਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਅਪਲੋਡ ਕਰਨਾ ਹੋਵੇਗਾ। ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਵੱਲੋਂ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦੀ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਵੱਲੋਂ ਇਸ ਨੂੰ ਤਸਦੀਕ ਲਈ ਕਾਨੂੰਨਗੋ ਪਾਸ ਪੇਸ਼ ਕੀਤਾ ਜਾਵੇਗਾ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀ.ਆਰ.ਓ. (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕੀਤਾ ਜਾਵੇਗਾ। ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ ’ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਇਸ ਸਦਕਾ ਸੁਖਾਲੇ ਢੰਗ ਨਾਲ ਜ਼ਮੀਨ ਦੀ ਖ਼ਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮ੍ਹਾਬੰਦੀ ਦੀ ਨਕਲ ਆਸਾਨੀ ਨਾਲ ਹਾਸਲ ਕਰਨ ਵਿੱਚ ਮਦਦ ਮਿਲੇਗੀ।
error: copy content is like crime its probhihated