Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬ ’ਚ ਨਹਿਰੀ ਜਲ ਯੋਜਨਾ ’ਤੇ ਤੇਜ਼ੀ ਨਾਲ ਚੱਲ ਰਿਹਾ ਹੈ ਕਾਰਜ : ਬ੍ਰਮ ਸ਼ੰਕਰ ਜਿੰਪਾ

ਪੰਜਾਬ ’ਚ ਨਹਿਰੀ ਜਲ ਯੋਜਨਾ ’ਤੇ ਤੇਜ਼ੀ ਨਾਲ ਚੱਲ ਰਿਹਾ ਹੈ ਕਾਰਜ : ਬ੍ਰਮ ਸ਼ੰਕਰ ਜਿੰਪਾ

ਤਲਵਾੜਾ / ਦਸੂਹਾ (ਚੌਧਰੀ) 

–ਕੈਬਨਿਟ ਮੰਤਰੀ ਨੇ 71.12 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਖਟੀਗੜ੍ਹ ’ਚ ਕੀਤਾ ਜਲ ਸਪਲਾਈ ਸਕੀਮ ਦਾ ਉਦਘਾਟਨ

7 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਨਹਿਰੀ ਜਲ ਯੋਜਨਾ ’ਤੇ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੀ ਨਹਿਰੀ ਜਲ ਯੋਜਨਾ ਦਾ 25 ਫੀਸਦੀ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹ ਅੱਜ ਬਲਾਕ ਤਲਵਾੜਾ ਦੇ ਪਿੰਡ ਖਟੀਗੜ੍ਹ ਵਿਖੇ 71.12 ਲੱਖ ਰੁਪਏ ਦੀ ਲਾਗਤ ਨਾਲ ਬਾਈਫਰਕੇਸ਼ਨ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਐਸ.ਡੀ.ਐਮ. ਅਸ਼ੋਕ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਪਿੰਡ ਖਟੀਗੜ੍ਹ ਦੀ ਜਲ ਸਪਲਾਈ ਯੋਜਨਾ ਪਿੰਡ ਗੇਰਾ ਬਲਾਕ ਹਾਜੀਪੁਰ ਤਹਿਤ ਕਵਰ ਸੀ। ਇਸ ਯੋਜਨਾ ਤਹਿਤ 7 ਪਿੰਡ ਗੇਰਾ, ਹੰਦਵਾਲ, ਚੱਕੜਿਆਲ, ਲਲੋਤਾ, ਖਟੀਗੜ੍ਹ, ਲੁਧਿਆੜੀ ਤੇ ਉਲਾਹਾ ਸ਼ਾਮਿਲ ਸਨ। ਇਸ ਸਕੀਮ ਵਿਚ 7 ਪਿੰਡ ਹੋਣ ਕਾਰਨ ਪਿੰਡ ਖਟੀਗੜ੍ਹ ਤੇ ਲਲੋਤਾ ਦੇ ਟੇਲ ਐਡ ’ਤੇ ਹੋਣ ਕਾਰਨ ਪਾਣੀ ਦੀ ਸਪਲਾਈ ਪੂਰੀ ਮਾਤਰਾ ਵਿਚ ਨਹੀਂ ਪਹੁੰਚ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ ਪਿੰਡ ਖਟੀਗੜ੍ਹ, ਲਲੋਤਾ ਅਤੇ ਚੱਕੜਿਆਲ ਨੂੰ ਵੱਖ ਕਰਕੇ ਜਲ ਸਪਲਾਈ ਯੋਜਨਾ ਖਟੀਗੜ੍ਹ ਤਿਆਰ ਕੀਤੀ ਗਈ ਹੈ ਅਤੇ ਇਸ ਯੋਜਨਾ ਤੋਂ 226 ਘਰਾਂ ਵਿਚ 1037 ਲੋਕਾਂ ਤੱਕ ਪਾਣੀ ਦੀ ਸਪਲਾਈ ਪਹੁੰਚਾਈ ਗਈ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਇਕ ਟਿਊਬਵੈਲ, ਪਾਣੀ ਦੀ ਟੰਕੀ, ਪੰਪ ਚੈਂਬਰ, ਮਸ਼ੀਨਰੀ, ਪਾਣੀ ਦੀਆਂ ਪਾਈਪਾਂ ਅਤੇ ਵਾਟਰ ਵਰਕਸ ਕਨੈਕਸ਼ਨ ਦਾ ਕੰਮ ਕੀਤਾ ਗਿਆ ਹੈ। ਇਸ ਮੌਕੇ ’ਤੇ ਚੀਫ ਇੰਜੀਨੀਅਰ (ਉਤਰ) ਜਸਬੀਰ ਸਿੰਘ, ਐਸ.ਈ ਵਿਜੇ ਕੁਮਾਰ, ਐਕਸੀਅਨ ਅਨੁਜ ਸ਼ਰਮਾ, ਐਸ.ਡੀ.ਓ ਰਾਹੁਲ ਤੇ ਜੇ.ਈ ਮਨਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।