ਬਟਾਲਾ, 9 ਜੂਨ (ਅਵਿਨਾਸ਼ ਸ਼ਰਮਾ)
ਪੰਜਾਬ ਸਰਕਾਰ ਨੇ ਪਹਿਲਾਂ ਡੀ.ਏ. ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਕਿਸ਼ਤਾਂ ਵਿੱਚ ਦੇ ਕੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ :-ਵੇਦ ਪ੍ਰਕਾਸ਼ ਸ਼ਰਮਾ
: ਪੰਜਾਬ ਪੈਨਸ਼ਨਰਜ਼ ਯੂਨੀਅਨ ਰਜਿ. ਏ.ਆਈ.ਟੀ.ਯੂ.ਸੀ. ਸ਼ਾਖਾ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਕਾਮਰੇਡ ਅਮਰੀਕ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਖੇਤਰੀ ਕਮੇਟੀ ਤੋਂ ਗੁਰਜੀਤ ਸਿੰਘ ਘੋੜੇਵਾਹ, ਵੇਦ ਪ੍ਰਕਾਸ਼ ਸ਼ਰਮਾ, ਜਤਿੰਦਰ ਸਿੰਘ, ਇੰਦਰਜੀਤ ਸਿੰਘ ਬੈਂਸ, ਬਲਦੇਵ ਸਿੰਘ ਕਾਲਾ ਅਫਗਾਨਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿਰੁੱਧ ਕਾਨੂੰਨ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਡੀ.ਏ. ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਕਿਸ਼ਤਾਂ ਵਿੱਚ ਦੇ ਕੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ 4 ਕੋਡ ਲਾਗੂ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੁਤੰਤਰ ਸੰਗਠਨਾਂ ਦੇ ਸੱਦੇ ‘ਤੇ 9 ਜੁਲਾਈ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਉਪ ਚੋਣ ਵਿੱਚ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ, ਪੂਰਨ ਸਿੰਘ, ਗੁਰਦੀਪ ਸਿੰਘ ਪੰਨੂ, ਚਮਨ ਲਾਲ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।