Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਵੱਡੀ ਖਬਰ.. ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼, ਤਿੰਨ ਗਿ੍ਫਤਾਰ

ਵੱਡੀ ਖਬਰ.. ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼, ਤਿੰਨ ਗਿ੍ਫਤਾਰ

ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼;ਤਿੰਨ ਗਿ੍ਫਤਾਰ

ਦੋਸ਼ੀਆਂ ਕੋਲੋਂ ਇੱਕ ਜਿੰਦਾ ਹੈਂਡ ਗਰਨੇਡ ਬਰਾਮਦ
ਪਾਕਿਸਤਾਨ ਅਧਾਰਤ ਗਿਰੋਹ ਦਾ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ ਸੀ ਮੁੱਖ ਸਾਜ਼ਿਸ਼ਘਾੜਾ: ਡੀਜੀਪੀ ਪੰਜਾਬ

ਨਵਾਂਸ਼ਹਿਰ 18 ਅਪ੍ਰੈਲ(ਜਤਿੰਦਰਪਾਲ ਸਿੰਘ ਕਲੇਰ ) : ਪੰਜਾਬ ਪੁਲਿਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਵੱਲੋਂ ਚਲਾਏ ਜਾ ਰਹੇ ਪਾਕਿ ਅਧਾਰਾਤ ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਦੋਸ਼ੀਆਂ ਨੁੂੰ ਗਿ੍ਫਤਾਰ ਕਰਕੇ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਉੱਤੇ ਹੋਏ ਹੈਂਡ ਗਰਨੇਡ ਹਮਲੇ ਦੀ ਗੁੱਥੀ ਸੁਲਝਾ ਲਈ ਹੈ | ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਸੋਮਵਾਂਰ ਨੂੰ ਦਿੱਤੀ |

ਜ਼ਿਕਰਯੋਗ ਹੈ ਕਿ 7 ਅਤੇ 8 ਨਵੰਬਰ,2021 ਦੇ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਕਰਮੀਆਂ ਨੂੰ ਮਾਰਨ ਦੇ ਇਰਾਦੇ ਨਾਲ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਵਿਖੇ ਹੈਂਡ ਗਰਨੇਡ ਸੁੱਟਿਆ ਗਿਆ ਸੀ | ਲਿਹਾਜ਼ਾ, ਸੀ.ਆਈ.ਏ ਦਫ਼ਤਰ ਵਿੱਚ ਮੌਜੂਦ ਪੁਲਿਸ ਕਰਮੀ ਹਮਲੇ ਦੌਰਾਨ ਵਾਲ ਵਾਲ ਬਚ ਗਏ ਸਨ |

ਗਿ੍ਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਨਵਾਂਸ਼ਹਿਰ ਦੇ ਪਿੰਡ ਬੈਂਸ ਦੇ ਰਹਿਣ ਵਾਲੇ ਮਨੀਸ਼ ਕੁਮਾਰ ਉਰਫ ਮਨੀ ਉਰਫ ਬਾਬਾ, ਜ਼ਿਲਾ ਜਲੰਧਰ ਦੇ ਗੁਰਾਇਆ ਦੇ ਪਿੰਡ ਅੱਟਾ ਦੇ ਵਾਸੀ ਰਮਨਦੀਪ ਸਿੰਘ ਉਰਫ ਜੱਖੂ ਅਤੇ ਐਸਬੀਐਸ ਨਗਰ ਦੇ ਪਿੰਡ ਸਾਹਲੋਂ ਵਾਸੀ ਪਰਦੀਪ ਸਿੰਘ ਉਰਫ ਭੱਟੀ ਵਜੋਂ ਹੋਈ ਹੈ | ਪੁਲੀਸ ਨੇ ਮੁਲਜਮਾਂ ਤੋਂ ਇੱਕ ਜਿੰਦਾ ਹੈਂਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ |

ਡੀਜੀਪੀ ਵੀ.ਕੇ ਭਾਵਰਾ ਨੇ ਕਿਹਾ ਕਿ ਵਿਆਪਕ ਅਤੇ ਨਿਰੰਤਰ ਜਾਂਚ ਤੋਂ ਬਾਅਦ ਕਾਊਾਟਰ ਇੰਟੈਲੀਜੈਂਸ ਵਿੰਗ ਅਤੇ ਐਸਬੀਐਸ ਨਗਰ ਪੁਲਿਸ ਨੇ ਇਸ ਹਮਲੇ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਗਿ੍ਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ |

ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਮਨਦੀਪ ਨੇ ਕਬੂਲਿਆ ਕਿ ਉਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਮਨੀਸ਼ ਨਾਲ ਮਿਲ ਕੇ ਨਵਾਂਸਹਿਰ ਸੀ.ਆਈ.ਏ ਦਫਤਰ ‘ਤੇ ਹੈਂਡ ਗ੍ਰੇਨੇਡ ਸੁੱਟਿਆ ਸੀ, ਜਦਕਿ ਰਿੰਦਾ ਦੇ ਇਸ਼ਾਰੇ ‘ਤੇ ਹੀ ਰਮਨਦੀਪ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ਵਿਚਲੇ ਕਿਸੇ ਟਿਕਾਣੇ ਤੋਂ ਦੋ ਹੈਂਡ ਗ੍ਰੇਨੇਡ ਪ੍ਰਾਪਤ ਕੀਤੇ ਸਨ |

ਐਸ.ਐਸ.ਪੀ. ਐਸ.ਬੀ.ਐਸ. ਨਗਰ ਸੰਦੀਪ ਕੁਮਾਰ ਨੇ ਦੱਸਿਆ ਕਿ ਰਮਨਦੀਪ ਦੇ ਖੁਲਾਸੇ ਮੁਤਾਬਕ ਇਕ ਹੈਂਡ ਗ੍ਰੇਨੇਡ ਨਵਾਂਸ਼ਹਿਰ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਜਦਕਿ ਉਸਦੇ ਵਰਗਾ ਹੀ ਦੂਸਰਾ ਜਿੰਦਾ ਪੀ-80 ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ | ਉਹਨਾਂ ਦੱਸਿਆ ਕਿ ਹਰਵਿੰਦਰ ਉਰਫ ਰਿੰਦਾ ਨੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਰਮਨਦੀਪ ਨਾਲ 4 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ |

ਜ਼ਿਕਰਯੋਗ ਹੈ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਇੱਕ ਹਿਸਟਰੀਸ਼ੀਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ |

ਦੱਸਣਯੋਗ ਹੈ ਕਿ ਪੁਲਿਸ ਵੱਲੋ ਇਸ ਮਾਮਲੇ ਵਿੱਚ ਹਰਵਿੰਦਰ ਸਿੰਘ ਉਰਫ ਰਿੰਦਾ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ 8 ਨਵੰਬਰ, 2021 ਦੀ ਐਫਆਈਆਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ 13/16/17/18/18-ਬੀ/20 ਸ਼ਾਮਲ ਕੀਤੀਆਂ ਗਈਆਂ ਹਨ ਜਦਕਿ ਪਹਿਲਾਂ ਇਹ ਮਾਮਲਾ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 307, 427 ਅਤੇ 120-ਬੀ ਤਹਿਤ ਥਾਣਾ ਸਿਟੀ ਨਵਾਂਸਹਿਰ ਵਿਖੇ ਦਰਜ ਕੀਤਾ ਗਿਆ ਸੀ |