Prime Punjab Times

Latest news
ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DS... ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ... ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚੋਂ ਸਟੇਟ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ  KMS ਕਾਲਜ ਵਿਖੇ ਲੇਖ ਲਿੱਖਣ ਅਤੇ ਪੋਸਟਰ ਬਣਾਉਣ ਦੀਆਂ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ     ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ ਬਲਾਕ ਪੱਧਰੀ ਖੇਡਾਂ 'ਚ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - SSP ਸੰਦੀਪ ਕੁਮਾਰ ਮਲਿਕ गन्नौर आश्रम में पूजनीय आनंद मूर्ति गुरु माँ जी के पावन सान्निध्य में शाम के अवसर पर पौधारोपण कार्यक... 35ਵਾਂ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਿਰ,ਗੜ੍ਹਦੀਵਾਲਾ ਵਿਖੇ ਸ਼ਰਧਾਪੂਰਵਕ ਮਨਾਇਆ KMS ਕਾਲਜ ਵਿਖੇ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਿਤਾ ਦਾ ਆਯੋਜਨ - ਡਾਇਰੈਕਟਰ ਡਾ. ਮਾਨਵ ਸੈਣੀ

Home

ADVERTISEMENT
You are currently viewing ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

ਬਟਾਲਾ, (ਅਵਿਨਾਸ਼ ਸ਼ਰਮਾ) 

ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ

ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ, ਆਸਟਰੀਆ ਵਿੱਚ ਦਿੱਤੀ ਸੀ ਸਿਆਸੀ ਸ਼ਰਨ ਲਈ ਅਰਜ਼ੀ: ਐਸਐਸਪੀ ਸੁਹੇਲ ਕਾਸਿਮ ਮੀਰ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ, “ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।”
ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।
ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।
ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।

error: copy content is like crime its probhihated