Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ

ਬਟਾਲਾ, 23 ਫਰਵਰੀ (ਸ਼ਰਮਾ) 

ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਪਿਸਤੌਲ, ਟੋਇਟਾ ਫਾਰਚੂਨਰ ਲੈਜੇਂਡਰ ਅਤੇ ਮਹਿੰਦਰਾ ਸਕਾਰਪੀਓ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਦੋਸ਼ੀ ਏਐਸਆਈ ਸੁਰਜੀਤ ਸਿੰਘ ਅਤੇ ਉਸਦਾ ਸਾਥੀ ਅੰਕੁਸ ਮੈਨੀ ਗੈਂਗਸਟਰ ਗੁਰਦੇਵ ਜੱਸਲ ਲਈ ਇਕਤਰ ਕਰਦੇ ਸਨ ਫਿਰੌਤੀ ਦੀ ਰਕਮ: ਡੀਜੀਪੀ ਗੌਰਵ ਯਾਦਵ
ਦੋਸ਼ੀ ਏਐਸਆਈ ਸੁਰਜੀਤ ਸਿੰਘ ਨੂੰ ਕੀਤਾ ਗਿਆ ਨੌਕਰੀ ਤੋਂ ਬਰਖਾਸਤ
ਦੋਸ਼ੀ ਏਐਸਆਈ ਨੇ ਫਾਰਚੂਨਰ ਲੈਜੇਂਡਰ ਅਤੇ ਦੋ ਪਲਾਟ ਖਰੀਦਣ ਲਈ ਫਿਰੌਤੀ ਦੇ ਪੈਸੇ ਤੋਂ ਹੋਏ ਮੁਨਾਫ਼ੇ ਦੀ ਵਰਤੋਂ ਕੀਤੀ: ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਅਮਰੀਕਾ ਅਧਾਰਤ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਬਟਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਸੁਰਜੀਤ ਸਿੰਘ ਸਮੇਤ ਇਸ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ (ਡੀਜੀਪੀ) ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੀ ਕਿ ਦੂਸਰੇ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਦੀ ਪਛਾਣ ਅੰਕੁਸ ਮੈਨੀ ਵਜੋਂ ਹੋਈ ਹੈ, ਜੋ ਕਿ ਗੁਰਦਾਸਪੁਰ ਦੇ ਕਲਾਨੌਰ ਦਾ ਵਾਸੀ ਹੈ। ਪੁਲਿਸ ਟੀਮ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਹਥਿਆਰ ਅਤੇ ਮਹਿੰਗੇ ਵਾਹਨ ਬਰਾਮਦ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਦੇ ਇੱਕ ਵਪਾਰੀ ਨੂੰ ਡਰਾਉਣ ਅਤੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਉਸ ਦੇ ਪੈਟਰੋਲ ਪੰਪ ‘ਤੇ ਗੋਲੀਬਾਰੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਤੋਂ ਤੰਗ ਆ ਕੇ ਕਾਰੋਬਾਰੀ ਨੇ ਉਹਨਾਂ ਨੂੰ 11 ਫਰਵਰੀ ਨੂੰ 50 ਲੱਖ ਰੁਪਏ ਦੇ ਦਿੱਤੇ।

ਉਨ੍ਹਾਂ ਦੱਸਿਆ ਕਿ ਜੱਸਲ ਦਾ ਗਿਰੋਹ ਧਮਕੀਆਂ ਅਤੇ ਫਿਰੌਤੀ ਲਈ ਵਿਦੇਸ਼ੀ ਨੰਬਰਾਂ ਦੀ ਵਰਤੋਂ ਕਰਦਾ ਸੀ ਅਤੇ ਫਿਰੌਤੀ ਦੀ ਰਕਮ ਕਈ ਵਿਚੋਲਿਆਂ ਰਾਹੀਂ ਇਕਤਰ ਕਰਦਾ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਏਐਸਆਈ ਸੁਰਜੀਤ ਸਿੰਘ ਅਤੇ ਅੰਕੁਸ ਮੈਨੀ ਫਿਰੌਤੀ ਦੀ ਰਕਮ ਇਕਤਰ ਕਰਨ ਉਪਰੰਤ ਉਸ ਰਕਮ ਦੀ ਵੰਡ ਕਰਨ ਵਿੱਚ ਸ਼ਾਮਲ ਸਨ।

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਏਐਸਆਈ ਸੁਰਜੀਤ ਸਿੰਘ ਨੂੰ ਭਾਰਤੀ ਸੰਵਿਧਾਨ ਦੀ ਧਾਰਾ 311(2) ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਸਦਰ ਬਟਾਲਾ ਦੇ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਨੂੰ ਸੂਚਨਾ ਮਿਲੀ ਸੀ ਕਿ ਇੱਕ ਸਥਾਨਕ ਪੁਲਿਸ ਅਧਿਕਾਰੀ ਫਰੌਤੀ ਦੀ ਰਕਮ ਦੀ ਹੈਡਲਿੰਗ ਵਿੱਚ ਸ਼ਾਮਲ ਹੈ।

ਮਿਲੀ ਸੂਚਨਾ ‘ਤੇ ਕਾਰਵਾਈ ਕਰਦਿਆਂ ਏਐਸਆਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਵੱਲੋਂ ਉਸਦੇ ਘਰ ਵਿੱਚ ਵੱਡੀ ਮਾਤਰਾ ਵਿੱਚ ਰਕਮ ਛੁਪਾਉਣ ਦੇ ਇਕਬਾਲੀਆ ਬਿਆਨ ‘ਤੇ, ਪੁਲਿਸ ਦੀ ਟੀਮ ਹਰਨਾਮ ਨਗਰ, ਬਟਾਲਾ ਵਿਖੇ ਉਸਦੇ ਘਰ ਪਹੁੰਚੀ, ਜਿੱਥੇ ਲੁਕੋ ਕੇ ਰੱਖੇ ਡੱਬੇ ਵਿੱਚੋਂ 76.32 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰੀ ਉਪਰੰਤ ਏਐਸਆਈ ਸੁਰਜੀਤ ਸਿੰਘ ਨੇ ਦਾਅਵਾ ਕੀਤਾ ਕਿ ਇਹ ਪੈਸੇ ਉਸਦੇ ਪੁੱਤਰ, ਜੋ ਕਿ ਅਮਰੀਕਾ ਵਿੱਚ ਰਹਿੰਦਾ ਹੈ, ਦੁਆਰਾ ਭੇਜੇ ਗਏ ਸਨ।

ਐਸਐਸਪੀ ਨੇ ਕਿਹਾ ਕਿ ਜਾਂਚ ਦੌਰਾਨ ਜਿਸ ਵਿਅਕਤੀ ਨੇ ਏਐਸਆਈ ਨੂੰ ਪੈਸੇ ਸੌਂਪੇ ਸਨ, ਉਸਦਾ ਵੀ ਪਤਾ ਲਗਾਇਆ ਗਿਆ ਅਤੇ ਦੋਸ਼ੀ ਅੰਕੁਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸਨੇ ਖੁਲਾਸਾ ਕੀਤਾ ਕਿ ਉਸਨੇ ਏਐਸਆਈ ਨੂੰ ਜੋ ਰਕਮ ਸੌਂਪੀ ਸੀ ਉਹ ਅਸਲ ਵਿੱਚ ਅਮਰੀਕਾ ਅਧਾਰਤ ਗੁਰਦੇਵ ਜੱਸਲ ਵੱਲੋਂ ਵਸੂਲੀ ਫਿਰੌਤੀ ਦੀ ਰਕਮ ਸੀ। ਪੁਲਿਸ ਟੀਮਾਂ ਨੇ ਅੰਕੁਸ ਦੇ ਕਬਜ਼ੇ ਵਿੱਚੋਂ 5.91 ਲੱਖ ਰੁਪਏ ਅਤੇ ਦੋ ਕਾਰਤੂਸ ਸਮੇਤ .32 ਬੋਰ ਦੀ ਇੱਕ ਪਿਸਤੌਲ ਵੀ ਬਰਾਮਦ ਕੀਤੀ ਅਤੇ ਉਸਦੀ ਕਾਲੇ ਰੰਗ ਦੀ ਮਹਿੰਦਰਾ ਸਕਾਰਪੀਓ ਕਾਰ (ਪੀਬੀ-11-ਸੀਯੂ-1000) ਨੂੰ ਜ਼ਬਤ ਕਰ ਲਿਆ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਏਐਸਆਈ ਦੇ ਦੋਵੇਂ ਪੁੱਤਰ ਗੁਰਦੇਵ ਜੱਸਲ ਨਾਲ ਨੇੜਲੇ ਸੰਪਰਕ ਵਿੱਚ ਹਨ, ਜੋ ਮੁਨਾਫ਼ੇ ਵਿੱਚੋਂ ਹਿੱਸੇ ਬਦਲੇ ਗੈਂਗਸਟਰ ਨੂੰ ਫਿਰੌਤੀ ਦੀ ਰਕਮ ਟ੍ਰਾਂਸਫਰ ਕਰਨ ਵਿੱਚ ਸਹਾਇਤਾ ਕਰਦੇ ਹਨ, ਜਿਸਦੀ ਵਰਤੋਂ ਕਰਕੇ ਦੋਸ਼ੀ ਏਐਸਆਈ ਨੇ ਹਾਲ ਹੀ ਵਿੱਚ ਦੋ ਪਲਾਟ ਅਤੇ ਇੱਕ ਬਿਲਕੁਲ ਨਵੀਂ ਟੋਇਟਾ ਫਾਰਚੂਨਰ ਲੈਜੇਂਡਰ ਖਰੀਦੀ ਸੀ, ਜਿਸਨੂੰ ਪੁਲਿਸ ਟੀਮਾਂ ਨੇ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਕੇਸ ਥਾਣਾ ਸਦਰ ਬਟਾਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 13(2) ਤਹਿਤ ਐਫਆਈਆਰ ਨੰਬਰ 14 ਮਿਤੀ 14/2/2025 ਨੂੰ ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308(2), 111 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਜੋੜ ਦਿੱਤੀਆਂ ਗਈਆਂ ਸਨ।

error: copy content is like crime its probhihated