Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਦਾ ਨਤੀਜਾ ਐਲਾਨਿਆ

ਪਠਾਨਕੋਟ,(ਤਰੁਣ ਸਣਹੋਤਰਾ)

5205 ਵਿਦਿਆਰਥੀਆਂ ਵਿੱਚੋਂ 5195 ਵਿਦਿਆਰਥੀ ਹੋਏ ਪਾਸ:- ਮੈਡਮ ਕਮਲਦੀਪ ਕੌਰ

99.81 ਰਹੀ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ : ਡੀਜੀ ਸਿੰਘ

6 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦੇ ਨਤੀਜੇ ਦਾ ਬਾਅਦ ਦੁਪਹਿਰ 3 ਵਜੇ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਹਿਲਾਂ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਜਾਣਾ ਸੀ ਪਰ ਕੁਝ ਵਿਭਾਗੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ 5205 ਬੱਚਿਆਂ ਨੇ ਪੰਜਵੀਂ ਦੀ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿੱਚੋਂ 5195 ਬੱਚਿਆਂ ਨੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ। ਇਸ ਤਰ੍ਹਾਂ ਪਠਾਨਕੋਟ ਦੀ ਪਾਸ ਪ੍ਰਤੀਸ਼ਤਤਾ 99.81 ਪ੍ਰਤੀਸ਼ਤ ਰਹੀ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਪੰਜਵੀਂ ਬੋਰਡ ਦੇ ਨਤੀਜਿਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਧਿਆਪਕ ਸਾਹਿਬਾਨ ਆਪਣੀ ਮਿਹਨਤ ਅਤੇ ਜਜ਼ਬੇ ਨਾਲ ਇਸ ਨਤੀਜੇ ਨੂੰ ਆਉਂਣ ਵਾਲੇ ਸਾਲ ਵਿੱਚ ਹੋਰ ਬਿਹਤਰ ਕਰਣਗੇ।

ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਰੋਲ ਨੰਬਰ ਜਾਂ ਨਾਮ ਅਨੁਸਾਰ ਨਤੀਜਾ ਦੇਖ ਸਕਣਗੇ।

*ਪੰਜਾਬ ਬੋਰਡ PSEB ਕਲਾਸ ਪੰਜਵੀਂ ਦੇ ਨਤੀਜੇ 2023: ਕਿਵੇਂ ਚੈੱਕ ਕਰੀਏ*

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਰਿਜਲਟ ਦੇਖਣ ਲਈ ਹੇਠ ਲਿਖੇ ਸਟੈਪਾ ਦੀ ਪਾਲਣਾ ਕਰਨ।

ਸਟੈਪ 1: ਅਧਿਕਾਰਤ ਵੈੱਬਸਾਈਟ- pseb.ac.in ‘ਤੇ ਜਾਓ
ਸਟੈਪ 2: ਕਲਾਸ 5 ਦੇ ਨਤੀਜੇ ਲਈ ਲਿੰਕ ‘ਤੇ ਕਲਿੱਕ ਕਰੋ
ਸਟੈਪ 3: ਆਪਣੇ ਪ੍ਰਮਾਣ ਪੱਤਰ ਦਾਖਲ ਕਰੋ ਜਿਵੇਂ ਕਿ ਰੋਲ ਨੰਬਰ ਅਤੇ ਜਨਮ ਮਿਤੀ
ਸਟੈਪ 4: ਨਤੀਜਾ ਵੇਖੋ ਅਤੇ ਡਾਊਨਲੋਡ ਕਰੋ।