ਗੜ੍ਹਦੀਵਾਲਾ, 8 ਸਤੰਬਰ (ਚੌਧਰੀ)
: ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲੇ 3 ਸਤੰਬਰ 2026 (ਵੀਰਵਾਰ) ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕੀਤੇ।
ਅੰਡਰ -17 (ਲੜਕੇ) ਮੁਕਾਬਲਿਆਂ ਚ ਸਿਮਰਪ੍ਰੀਤ ਸਿੰਘ – ਟ੍ਰਿਪਲ ਜੰਪ ਵਿੱਚ ਪਹਿਲਾ ਸਥਾਨ, ਸੁਪ੍ਰੀਤ ਰਾਣਾ – ਟ੍ਰਿਪਲ ਜੰਪ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰਾਂ ਅੰਡਰ-19 (ਲੜਕੇ) ਮੁਕਾਬਲਿਆਂ ‘ਚ ਤਜਵੀਰ ਸਿੰਘ ਸਾਹੋਤਾ – ਡਿਸਕਸ ਥੇ ਵਿੱਚ ਪਹਿਲਾ ਸਥਾਨ, ਯਸ਼ਨਪ੍ਰੀਤ ਸਿੰਘ – ਹਾਈ ਜੰਪ ਵਿੱਚ ਪਹਿਲਾ ਸਥਾਨ, ਅਰਸ਼ਦੀਪ ਸਿੰਘ – ਟ੍ਰਿਪਲ ਜੰਪ ਵਿੱਚ ਪਹਿਲਾ ਸਥਾਨ, ਸੁਖਜਿੰਦਰ ਸਿੰਘ – ਟ੍ਰਿਪਲ ਜੰਪ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਸਕੂਲ ਦੇ ਪ੍ਰਿੰਸੀਪਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।
ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ।
ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ
ਸਕੂਲ ਪ੍ਰਬੰਧਕਾ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋ ਸਾਰੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।







