Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੀ ਸਕੀਮ ਐਨ.ਯੂ.ਐਲ.ਐਮ ਦੇ ਬੱਚਿਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ

ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੀ ਸਕੀਮ ਐਨ.ਯੂ.ਐਲ.ਐਮ ਦੇ ਬੱਚਿਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ

ਹੁਸ਼ਿਆਰਪੁਰ (ਬਿਊਰੋ) 

26 ਅਪ੍ਰੈਲ : ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਚਲਾਈ ਜਾ ਰਹੀ ਸਕੀਮ ਐਨ.ਯੂ.ਐਲ.ਐਮ ਦੇ ਅਧੀਨ ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਬਲਰਾਜ ਸਿੰਘ ਦੀ ਪ੍ਰਧਾਨਗੀ ਵਿੱਚ ਚਲਾਏ ਜਾ ਰਹੇ ਕੋਰਸ ਸੀ.ਅੇਨ.ਸੀ. ਅਪਰੇਟਰ, ਡਾਟਾ ਐਂਟਰੀ ਆਪਰੇਟਰ, ਅਤੇ ਇੰਨਵੈਨਟਰੀ ਕਲਰਕ ਦਾ ਕੋਰਸ ਕਰ ਰਹੇ ਬੱਚਿਆਂ ਨੂੰ ਅੱਜ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ।

ਇਸ ਮੋਕੇ ‘ਤੇ  ਵਧੀਕ ਡਿਪਟੀ ਕਮਿਸ਼ਨਰ ((ਪੇਂਡੂ ਵਿਕਾਸ)) ਦਫਤਰ ਵੱਲੋ ਜ਼ਿਲ੍ਹਾ ਫੀਲਡ ਮੈਨੇਜਰ ਮਹਿੰਦਰ ਸਿੰਘ ਰਾਣਾ, ਜ਼ਿਲ੍ਹਾ ਪਲੇਸਮੈਂਟ ਅਫਸਰ ਰਮਨ ਭਾਰਤੀ, ਅਤੇ ਜ਼ਿਲ੍ਹਾ ਮੋਬਲਾਇਜ਼ਰ ਅਫਸਰ ਸੁਨੀਲ ਕੁਮਾਰ ਆਦਿ ਹਾਜ਼ਰ  ਹੋਏ। ਇਹ ਸਾਰੇ ਕੋਰਸ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦਾ ਮੰਤਵ ਬੇਰੁਜ਼ਗਾਰ ਨੋਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ  ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਨੋਜਵਾਨਾਂ ਲਈ ਹੁਸਿਆਰਪੁਰ ਵਿਖੇ ਵੱਖ-ਵੱਖ ਸੈਟਰਾਂ ਰਾਹੀ. ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ ਅਤੇ ਇਹ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ । ਉਨ੍ਹਾਂ ਦੱਸਿਆ ਕਿ ਇਥੇ ਹਰੇਕ ਵਿਦਿਆਰਥੀ ਮੁਫ਼ਤ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਰੋਸ਼ਨ ਕਰ ਸਕਦਾ ਹੈ।