Prime Punjab Times

Latest news
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ *ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ :... ਸਸਸ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਸਸਸ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ- ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ KMS ਕਾਲਜ ਦਸੂਹਾ ਵਿਖੇ ਰੱਖੜੀ ਦੇ ਸੰਬੰਧ ਵਿੱਚ ਸੱਤ ਦਿਨਾਂ "ਰਾਖੀ ਮੇਕਿੰਗ ਵਰਕਸ਼ਾਪ ਅਤੇ ਪ੍ਰਦਰਸ਼ਨੀ" ਦਾ ਆਯੋਜਨ - ਪ੍ਰ... ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ...
ADVERTISEMENT
You are currently viewing ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

ਹੁਸ਼ਿਆਰਪੁਰ, 29 ਜੁਲਾਈ(ਪ੍ਰਾਈਮ ਪੰਜਾਬ ਟਾਈਮਜ) 

ਆਂਗਣਵਾੜੀ ਕੇਂਦਰਾਂ ‘ਚ ਜਾ ਕੇ ਮਿਡ ਡੇਅ ਮੀਲ ਕੀਤੀ ਚੈਕ

ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼

: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੂਲ ਧਮਾਈ, ਗੜ੍ਹਸ਼ੰਕਰ, ਚੌਹਾਲ, ਮੰਗੂਵਾਲ ਨਾਰੀ ਅਤੇ ਅੱਜੋਵਾਲ, ਆਂਗਣਵਾੜੀ ਕੇਂਦਰ ਚੌਹਾਲ, ਮੰਗੂਵਾਲ ਨਾਰੀ ਅਤੇ ਧਮਾਈ, ਨਾਲ ਹੀ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਵਿਖੇ ਵੀ ਚੈਕਿੰਗ ਕਰਕੇ ਰਿਕਾਰਡ ਦੇਖਿਆ।

ਉਨ੍ਹਾਂ ਦੱਸਿਆ ਕਿ ਨਿਰੀਖਣ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਯੋਜਨਾ ਤੋਂ ਕੀਤੀ ਗਈ। ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਭੋਜਨ ਦੇ ਮਿਆਰ ਨੂੰ ਹੋਰ ਵਧੀਆ ਕਰਨ ਦੇ ਨਿਰਦੇਸ਼ ਦਿੱਤੇ।  ੳੇੁਨ੍ਹਾਂ ਨੇ ਕਿਹਾ ਕਿ ਕਈ ਜਗ੍ਹਾ ਰਸੋਈਆਂ ਨੂੰ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾੳੇੁਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕਈ ਸਕੂਲਾਂ ਦੇ ਪਖਾਨਿਆਂ ਦੀ ਸੁਚੱਜੇ ਢੰਗ ਨਾਲ ਨਿਰੰਤਰ  ਸਫ਼ਾਈ ਦੇ ਵੀ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਵਿਚ ਕੁਝ ਖਾਮੀਆਂ ਪਾਈਆਂ ਗਈਆਂ ਹਨ  ਉਨ੍ਹਾਂ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਸਬੰਧਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਲੋੜੀਂਦੀ ਕਾਰਵਾਈ ਕਰਨ ਅਤੇ ਇਸ ਦੀ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ।

ਆਂਗਣਵਾੜੀ ਕੇਂਦਰ ਧਮਾਈ ਵਿੱਚ ਪਾਇਆ ਗਿਆ ਕਿ ਜੂਨ ਮਹੀਨੇ ਦਾ ਰਾਸ਼ਨ ਲਾਭਪਾਤਰੀਆਂ ਵਿੱਚ ਵੰਡਿਆ ਜਾ ਚੁੱਕਾ ਹੈ, ਪਰ ਜੁਲਾਈ ਮਹੀਨੇ ਦਾ ਰਾਸ਼ਨ ਅਜੇ ਤੱਕ ਕੇਂਦਰ ਨੂੰ ਪ੍ਰਾਪਤ ਨਹੀਂ ਹੋਇਆ। ਇਸ ਤੋਂ ਇਲਾਵਾ ਐਚਸੀਐਮ ਰਾਸ਼ਨ ਵੀ ਕਈ ਮਹੀਨਿਆਂ ਤੋਂ ਉਪਲਬੱਧ ਨਹੀਂ ਕਰਵਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਤੁਰੰਤ ਰਾਸ਼ਨ ਉਪਲਬੱਧ ਕਰਵਾਉਣ ਅਤੇ ਦੇਰੀ ਦੇ ਕਾਰਨਾਂ ਦੀ ਜਾਂਚ ਕਰਕੇ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ।

ਮੰਗੂਵਾਲ ਨਾਰੀ ਅਤੇ ਚੌਹਾਲ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਲਈ ਗਈ। ਇਨ੍ਹਾਂ ਕੇਂਦਰਾਂ ਦੇ ਕੰਮ-ਕਾਜ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੈਂਬਰ ਨੇ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਉਪਰੰਤ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਦਾ ਵੀ ਨਿਰੀਖਣ ਕੀਤਾ ਗਿਆ।
ਫ਼ੀਲਡ ਨਿਰੀਖਣ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਪੋਸ਼ਣ ਵਾਟਿਕਾ ਤਿਆਰ ਕਰਨ ਲਈ ਪ੍ਰੇਰਿਤ ਕੀਤਾ।
ਦੌਰੇ ਦੌਰਾਨ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚੱਲ ਰਹੀਆਂ ਯੋਜਨਾਵਾਂ ਨਾਲ ਸਬੰਧਤ ਸ਼ਿਕਾਇਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹੁਸ਼ਿਆਰਪੁਰ ਕੋਲ ਵੀ ਦਰਜ ਕਰਵਾਈਆਂ ਜਾ ਸਕਦੀਆਂ ਹਨ।

error: copy content is like crime its probhihated