Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਹੁਸ਼ਿਆਰਪੁਰ, 20 ਸਤੰਬਰ (PPT NEWS) 

: ਐਸ.ਏ.ਐਸ ਨਗਰ  ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੀ ਮੌਜੂਦ ਸਨ।       ਦੌਰੇ ਦੌਰਾਨ ਉਨ੍ਹਾਂ ਜੇਲ੍ਹ ਦੇ ਕੈਦੀਆਂ/ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕੇਂਦਰੀ ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕੈਦੀਆਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜੇਲ੍ਹ ਵਿੱਚ ਪਰੋਸੇ ਜਾ ਰਹੇ ਖਾਣੇ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਰਸੋਈ ਦਾ ਨਿਰੀਖਣ ਕੀਤਾ ਅਤੇ ਜੇਲ੍ਹ ਅੰਦਰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।ਇਸ ਮੌਕੇ ਅਧਿਕਾਰੀਆਂ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ, ਕਾਨੂੰਨੀ ਸੇਵਾਵਾਂ ਕਮੇਟੀ, ਮਾਣਯੋਗ ਪੰਜਾਬ ਅਤੇ ਹਰਿਆਣਾ ਕਾਨੂੰਨੀ ਸੇਵਾਵਾਂ ਕਮੇਟੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਬ-ਡਵੀਜ਼ਨ ਪੱਧਰ ‘ਤੇ ਕਾਨੂੰਨੀ ਸੇਵਾਵਾਂ ਕਮੇਟੀਆਂ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਵਿੱਚ ਸਥਾਪਿਤ ਲੀਗਲ ਏਡ ਕਲੀਨਿਕ ਦੇ ਕੰਮਕਾਜ ਦਾ ਰਜਿਸਟਰ ਵੀ ਚੈੱਕ ਕੀਤਾ।ਇਸ ਮੌਕੇ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਪੌਦੇ ਵੀ ਲਗਾਏ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖ ਕੁਦਰਤ ਦਾ ਅਨਮੋਲ ਤੋਹਫ਼ਾ ਹਨ ਅਤੇ ਇਹ ਜੀਵਨ ਜਿਊਣ ਦਾ ਉੱਤਮ ਸਾਧਨ ਹਨ। ਇਨ੍ਹਾਂ ਤੋਂ ਦਵਾਈਆਂ, ਲੱਕੜ ਦੇ ਘਰ ਅਤੇ ਫਰਨੀਚਰ ਆਦਿ ਵੀ ਬਣਦੇ ਹਨ ਅਤੇ ਇਹ ਹੜ੍ਹ ਦੇ ਪਾਣੀ ਤੋਂ ਵੀ ਬਚਾਅ ਕਰਦੇ ਹਨ। ਉਨ੍ਹਾਂ ਸਾਰਿਆਂ ਨੂੰ ਆਪਣੇ ਘਰਾਂ ਵਿੱਚ ਰੁੱਖ ਲਗਾਉਣ ਦੀ ਸਲਾਹ ਦਿੱਤੀ।ਇਸ ਮੌਕੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ, ਡਿਪਟੀ ਸੁਪਰਡੈਂਟ ਹਰਭਜਨ ਸਿੰਘ ਅਤੇ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਵਿਸ਼ਾਲ ਕੁਮਾਰ ਵੀ ਮੌਜੂਦ ਸਨ।