Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ’ਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ’ਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਨੇ ਪਿੰਡ ਢੋਲਣਵਾਲ ਨੂੰ ਵਿਕਾਸ ਕਾਰਜਾਂ ਲਈ ਸੌਂਪੇ 4 ਲੱਖ ਰੁਪਏ ਦੇ ਚੈਕ

ਕਿਹਾ, ਪਿੰਡਾਂ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ

 27 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸਸ਼ੀਲ ਅਤੇ ਦੂਰਦਰਸ਼ੀ ਸੋਚ ’ਤੇ ਪਹਿਰਾ ਦਿੰਦੇ ਹੋਏ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਹ ਅੱਜ ਪਿੰਡ ਢੋਲਣਵਾਲ ਵਿਚ ਵੱਖ-ਵੱਖ ਵਿਕਾਸ ਕਾਰਜ ਲਈ ਚੈਕ ਸੌਂਪਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਨੂੰ 4 ਲੱਖ ਰੁਪਏ ਦੇ ਚੈਕ ਸੌਂਪੇ, ਜਿਸ ਵਿਚ 2 ਲੱਖ ਰੁਪਏ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਅਤੇ 2 ਲੱਖ ਰੁਪਏ ਪਿੰਡ ਦੀ ਗਰਾਊਂਡ ਲਈ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਸੂਬੇ ਦੇ 5 ਲੱਖ ਨੌਜਵਾਨਾਂ ਨੇ ਹਿੱਸਾ ਲਿਆ। ਇਸ ਤਰ੍ਹਾਂ ਦੇ ਆਯੋਜਨ ਨਾਲ ਨੌਜਵਾਨਾਂ ਨੂੰ ਨਵੀਂ ਦਿਸ਼ਾ ਮਿਲਦੀ ਹੈ ਅਤੇ ਉਹ ਨਸ਼ੇ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦਿੰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ, ਤਾਂ ਜੋ ਪਿੰਡਾਂ ਦੀਆਂ ਮੰਗਾਂ ਅਨੁਸਾਰ ਕੰਮ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾ ਕੇ ਪਤਾ ਲੱਗਦਾ ਹੈ ਕਿ ਸਬੰਧਤ ਪਿੰਡ ਦੀ ਕਿਹੜੀਆਂ ਮੁਸ਼ਕਿਲਾਂ ਹਨ। ਉਨ੍ਹਾਂ ਕਿਹਾ ਕਿ ਜਿਥੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗਾ, ਉਥੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਯੋਗ ਵਿਅਕਤੀਆ ਤੱਕ ਪਹੁੰਚਾਇਆ ਜਾਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਵਲੋਂ ਵਿਸ਼ੇਸ਼ ਤੌਰ ’ਤੇ ਵਿਕਾਸ ਕਾਰਜਾਂ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਚੈਕ ਸੌਂਪੇ ਜਾ ਰਹੇ ਹਨ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਵਾਸੀ ਨਸ਼ਿਆਂ ਦੇ ਖਿਲਾਫ਼ ਇਕਜੁੱਟ ਹੋਣ, ਕਿਉਂਕਿ ਇਕਜੁੱਟਤਾ ਨਾਲ ਹੀ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਸਰਪੰਚ ਆਤਮਾ ਰਾਮ, ਰਜਿੰਦਰ ਕੁਮਾਰ, ਅਮਨਦੀਪ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated