Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪੰਜਾਬ ਅੰਦਰ ਕਾਨੂੰਨ ਨਾ ਦੀ ਕੋਈ ਚੀਜ ਨਹੀਂ : ਪਵਨ ਗੁਪਤਾ

ਪੰਜਾਬ ਅੰਦਰ ਕਾਨੂੰਨ ਨਾ ਦੀ ਕੋਈ ਚੀਜ ਨਹੀਂ : ਪਵਨ ਗੁਪਤਾ

ਬਟਾਲਾ ( ਅਵਿਨਾਸ਼ ਸ਼ਰਮਾ)

..ਬਟਾਲਾ ਅੰਦਰ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ: ਰਾਜਾ ਵਾਲੀਆ

26 ਜੂਨ – ਬੀਤੇ ਦਿਨ ਬਟਾਲਾ ਦੀ ਲੱਕੜ ਮੰਡੀ ਵਿਖੇ ਸ਼ਿਵ ਸੈਨਾ ਲੀਡਰ ਰਾਜੀਵ ਮਹਾਜਨ ’ਤੇ ਹੋਏ ਕਾਤਲਾਨਾ ਹਮਲੇ ਦੇ ਸਬੰਧ ਵਿੱਚ ਅੱਜ ਐਤਵਾਰ ਨੂੰ ਸ਼ਿਵ ਸੈਨਾ ਹਿੰਦੋਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਬਟਾਲਾ ਪਹੁੰਚੇ। ਇਸ ਮੌਕੇ ਪੱਤਰਕਾਰਾਂ ਦੇ ਰੂ-ਬਰੂ ਹੁੰਦੇ ਹੋਏ ਪਵਨ ਗੁਪਤਾ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰਾਂ ਵਿਗੜ ਗਈ ਹੈ ਅਤੇ ਸੂਬੇ ਦੇ ਲੋਕ ਹੁਣ ਸੁਰੱਖਿਅਤ ਨਹੀਂ ਰਹੇ। ਉਹਨਾਂ ਕਿਹਾ ਕਿ ਆਏ ਦਿਨ ਹਿੰਦੂ ਲੀਡਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਵਲੋਂ ਸਾਜ਼ਿਸ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਸਰਕਾਰ ਦੀ ਕਾਰਗੂਜਾਰੀ ਸਵਾਲੀਆ ਨਿਸ਼ਾਨ ਲਗਾਉਂਦੀ ਹੈ। ਪਵਨ ਗੁਪਤਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰਾਂ ਨਾਕਾਮ ਸਾਬਤ ਹੋ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰ ਲਗਾਤਾਰ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪਵਨ ਗੁਪਤਾ ਨੇ ਅੱਗੇ ਕਿਹਾ ਕਿ ਰਾਜੀਵ ਮਹਾਜਨ ਉਪਰ ਹੋਇਆ ਹਮਲਾ ਬਹੁਤ ਹੀ ਨਿੰਦਨਯੋਗ ਹੈ ਕਿਉਂਕਿ ਰਾਜੀਵ ਮਹਾਜਨ ਇਕ ਹਿੰਦੁ ਲੀਡਰ ਹਨ ਅਤੇ ਹਮੇਸਾ ਹੀ ਉਹਨਾਂ ਨੇ ਹਿੰਦੂਆਂ ਲਈ ਆਵਾਜ਼ ਉਠਾਈ ਹੈ। ਇਸੇ ਲਈ ਉਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪਵਨ ਗੁਪਤਾ ਨੇ ਅੱਗੇ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਗਿ੍ਰਫਤਾਰ ਨਾ ਕੀਤਾ ਗਿਆ ਤਾਂ ਸ਼ਿਵ ਸੈਨਾ ਪੰਜਾਬ ਭਰ ਵਿੱਚ ਸ਼ੰਘਰਸ਼ ਦਾ ਐਲਾਨ ਕਰੇਗੀ। ਉਹਨਾਂ ਕਿਹਾ ਕਿ ਜਿਹਨਾਂ ਹਿੰਦੂ ਲੀਡਰਾਂ ਨੂੰ ਖਤਰਾ ਹੈ ਉਹਨਾਂ ਨੂੰ ਬਿਨਾਂ ਦੇਰੀ ਸੁਰੱਖਿਆ ਦਿੱਤੀ ਜਾਵੇ ਅਤੇ ਪੰਜਾਬ ਸਰਕਾਰ ਅਤੇ ਪੁਿਲਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
ਇਸ ਮੌਕੇ ਪੰਜਾਬ ਸੰਗਠਨ ਮੰਤਰੀ ਰਾਜਾ ਵਾਲੀਆ ਨੇ ਕਿਹਾ ਕਿ ਬਟਾਲਾ ਅੰਦਰ ਲਗਾਤਾਰ ਲੁੱਟਾਂ ਖੋਹਾਂ ਅਤੇ ਹੋਰ ਅਪਰਾਧਿਕ ਮਾਮਲੇ ਲਗਾਤਾਰ ਵੱਧ ਰਹੇ ਹਨ ਜੋ ਪੁਲਿਸ ਪ੍ਰਸਾਸਨ ਦੀ ਕਾਰਗੁਜਾਰੀ ’ਤੇ ਸਵਾਲ ਚੁੱਕਦੇ ਹਨ। ਉਹਨਾਂ ਕਿਹਾ ਕਿ ਲੁੱਟਾਂ ਖੋਹਾਂ ਅਤੇ ਕਤਲ ਵਰਗੀਆਂ ਘਟਨਾਵਾਂ ਆਮ ਸ਼ਹਿਰੀਆਂ ਦੇ ਮਨ ਵਿੱਚ ਡਰ ਦਾ ਮਾਹੌਲ ਬਣਾ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਆਮ ਲੋਕ ਕਿੱਥੇ ਜਾਣਗੇ। ਉਹਨਾਂ ਕਿਹਾ ਕਿ ਰਾਜੀਵ ਮਹਾਜਨ ’ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਜਲਦ ਗਿ੍ਰਫਤਾਰ ਕੀਤਾ ਜਾਵੇ।

error: copy content is like crime its probhihated