Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਪੰਜਾਬੀ ਵਿਭਾਗ ਦੇ ਮੁਖੀ ਡਾ. ਮਲਕੀਤ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਾ ਆਯੋਜਨ

ਪੰਜਾਬੀ ਵਿਭਾਗ ਦੇ ਮੁਖੀ ਡਾ. ਮਲਕੀਤ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

31 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਮਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਦੇ ਮੁਖੀ ਡਾ. ਮਲਕੀਤ ਸਿੰਘ ਜਿਨ੍ਹਾਂ ਨੇ ਲਗਭਗ 31 ਸਾਲ ਅਧਿਆਪਨ ਦੇ ਕਿੱਤੇ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ, ਦੀ ਸੇਵਾ ਮੁਕਤੀ ਮੌਕੇ ਕਾਲਜ ਦੇ ਪ੍ਰਿੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਕਮਲਜੀਤ ਕੌਰ ਨੇ ਡਾ. ਮਲਕੀਤ ਸਿੰਘ, ਉਨ੍ਹਾਂ ਦੀ ਸੁਪਤਨੀ ਸਰਦਾਰਨੀ ਪਰਮਜੀਤ ਕੌਰ, ਪੁੱਤਰ ਗੁਰਤੇਜ ਸਿੰਘ ਅਤੇ ਨਾਲ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸ. ਗੁਰਪਿੰਦਰ ਸਿੰਘ ਨੇ ਡਾ. ਮਲਕੀਤ ਸਿੰਘ ਵੱਲੋਂ ਕਾਲਜ ਵਿੱਚ ਨਿਭਾਈਆਂ ਸੇਵਾਵਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਡਾ. ਮਲਕੀਤ ਸਿੰਘ ਮਿਹਨਤੀ ਅਧਿਆਪਕ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਕਰਕੇ ਸਮਾਜਿਕ ਕਾਰਜਾਂ ਵਿੱਚ ਆਪਣਾ ਪੂਰਾ ਸਹਿਯੋਗ ਦਿੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਡਾ. ਮਲਕੀਤ ਸਿੰਘ ਕਾਲਜ ਦੇ ਸਟਾਫ਼ ਨੂੰ ਵੀ ਹਮੇਸ਼ਾ ਯੋਗ ਅਤੇ ਨੇਕ ਸਲਾਹ ਦਿੰਦੇ ਰਹੇ ਹਨ। ਸ੍ਰੀ ਸੰਜੀਵ ਸਿੰਘ ਨੇ ਡਾ. ਮਲਕੀਤ ਸਿੰਘ ਨਾਲ ਬਤਾਏ ਪਲਾਂ ਨੂੰ ਸਾਂਝੇ ਕੀਤਾ ਅਤੇ ਉਹਨਾਂ ਨੇ ਸਾਬਕਾ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਪਾਵਨ (ਕੈਨੇਡਾ) ਵੱਲੋਂ ਡਾ. ਮਲਕੀਤ ਸਿੰਘ ਲਈ ਭੇਜੇ ਸੁਨੇਹੇ ਨੂੰ ਸਾਰਿਆਂ ਨਾਲ ਸਾਂਝੇ ਕੀਤਾ।  ਪ੍ਰੋ. ਸ਼ਾਮ ਸਿੰਘ, ਸਾਬਕਾ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਅਤੇ ਪ੍ਰੋਫ਼ੈਸਰ ਜਗਦੀਪ ਕੁਮਾਰ ਨੇ ਡਾ. ਮਲਕੀਤ ਸਿੰਘ ਨਾਲ ਗੁਜ਼ਾਰੇ ਪਲਾਂ ਅਤੇ ਭਾਵਨਾਵਾਂ ਨੂੰ ਸਾਂਝਿਆਂ ਕੀਤਾ। ਸ੍ਰੀ ਸੰਜੀਵ ਸਿੰਘ ਨੇ ਡਾ. ਮਲਕੀਤ ਸਿੰਘ ਨੂੰ ਉਨ੍ਹਾਂ ਦੀ ਸ਼ਖਸ਼ੀਅਤ ਲਈ ਕਾਲਜ ਵੱਲੋਂ ਭੇਂਟ ਕੀਤਾ ਸ਼ਲਾਘਾ ਪੱਤਰ ਪੜ੍ਹ ਕੇ ਸੁਣਾਇਆ। ਇਸ ਤੋਂ ਇਲਾਵਾ ਗੀਤਾਂ ਅਤੇ ਕਵਿਤਾਵਾਂ ਰਾਹੀਂ ਇਸ ਪਾਰਟੀ ਨੂੰ ਪ੍ਰਭਾਵਸ਼ਾਲੀ ਬਣਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾ. ਮਲਕੀਤ ਸਿੰਘ ਨੂੰ ਸੇਵਾ ਮੁਕਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਆਪਣੀਆਂ ਸੇਵਾਵਾਂ ਨੂੰ ਪੂਰੀ  ਤਨਦੇਹੀ, ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ ਹੈ। ਉਹਨਾਂ ਦੀ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦਿਆਂ ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਉਹ ਸੇਵਾ ਮੁਕਤੀ ਤੋਂ ਬਾਅਦ ਵੀ ਸਾਡੀ ਯੋਗ ਅਗਵਾਈ ਕਰਦੇ ਰਹਿਣਗੇ। ਡਾ. ਮਲਕੀਤ ਸਿੰਘ ਨੇ ਆਪਣੇ ਜੀਵਨ ਕਾਲ ਦੇ ਅਨੁਭਵ ਸਾਂਝੇ ਕਰਦਿਆਂ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਉਹਨਾਂ ਨੇ ਤਿੰਨ ਪ੍ਰਿੰਸੀਪਲਾਂ (ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਪਾਵਨ, ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿੱਲੋਂ ਅਤੇ ਡਾ. ਜਸਪਾਲ ਸਿੰਘ), ਜਿਨ੍ਹਾਂ ਦੀ ਅਗਵਾਈ ਹੇਠ ਉਹਨਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ ਦਾ ਧੰਨਵਾਦ ਕੀਤਾ। ਡਾ. ਮਲਕੀਤ ਸਿੰਘ ਦੇ ਪੁੱਤਰ ਸ. ਗੁਰਤੇਜ ਸਿੰਘ ਨੇ ਆਪਣੇ ਪਿਤਾ ਲਈ ਭਾਵੁਕ ਸ਼ਬਦ ਬੋਲੇ। ਇਸ ਉਪਰੰਤ ਕਾਲਜ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ੍ਹ ਅਤੇ ਸ਼ਲਾਘਾ ਪੱਤਰ ਭੇਂਟ ਕਰਕੇ  ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕਾਲਜ ਦੇ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਉਨਾਂ ਨੂੰ ਤੋਹਫਿਆਂ ਦੇ ਰੂਪ ਵਿੱਚ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ. ਗੁਰਪਿੰਦਰ ਸਿੰਘ ਅਤੇ ਮੈਡਮ ਕਮਲਜੀਤ ਕੌਰ ਨੇ ਬਾਖ਼ੂਬੀ ਨਿਭਾਈ। ਇਸ ਉਪਰੰਤ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਕਾਲਜ ਦੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਤੋਂ ਇਲਾਵਾ ਡਾ. ਕੇਵਲ ਸਿੰਘ, ਪ੍ਰੋ. ਸ਼ਾਮ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਇਲਾਕੇ ਦੇ ਹੋਰ ਪਤਵੰਤੇ ਸੱਜਣ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated