Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬੀ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਪੰਜਾਬੀ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਚ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੰਜਾਬੀ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ ਨੇ ਭਾਰਤੀ ਇੰਡੀਆ ਪ੍ਰਣਾਲੀ ਉੱਪਰ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਰਤੀ ਗਿਆਨ ਪ੍ਰਣਾਲੀ ਦੀਆਂ ਜੜ੍ਹਾਂ ਪ੍ਰਾਚੀਨ ਭਾਰਤ ਵਿੱਚ ਹਨ ਜੋ ਕਿ ਵੈਦਿਕ ਕਾਲ ਤੋਂ ਪਹਿਲਾਂ ਦੀਆਂ ਹਨ। ਭਾਰਤੀ ਗਿਆਨ ਪ੍ਰਣਾਲੀਆਂ ਖ਼ਾਸ ਤੌਰ ਤੇ ਗਣਿਤ ਖਗੋਲ ਵਿਗਿਆਨ ਵਿੱਚ ਇਸਲਾਮੀ ਸੁਨਹਿਰੀ ਯੁੱਗ ਨੂੰ ਪ੍ਰਭਾਵਿਤ ਕਰਦੀਆਂ ਹਨ। ਪ੍ਰਿੰਸੀਪਲ ਡਾ. ਸਾਹਿਬ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਲੈਕਚਰਾਂ ਦਾ ਹਿੱਸਾ ਬਣਨ ਲਈ ਪ੍ਰੇਰਤ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ, ਡਾ.ਰਵਿੰਦਰ ਕੌਰ ਅਤੇ ਸ. ਗੁਰਮੁੱਖਪ੍ਰੀਤ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।