Prime Punjab Times

Latest news
ਦਸੂਹਾ ਵਿਖੇ 'ਨਸ਼ਾ ਮੁਕਤ ਯਾਤਰਾ' ਦਾ ਸ਼ਾਨਦਾਰ ਆਗਾਜ਼: ਡਾ. ਹਰਸਿਮਰਤ ਸਾਹੀ ਦੀ ਅਗਵਾਈ 'ਚ 70 ਟਰੈਕਟਰਾਂ ਦੇ ਕਾਫ਼ਲੇ ਨੇ... *‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ 'ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀ... ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ...
ADVERTISEMENT
You are currently viewing ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ : ਚੰਦਨ ਗਰੇਵਾਲ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ : ਚੰਦਨ ਗਰੇਵਾਲ

ਹੁਸ਼ਿਆਰਪੁਰ, 25 ਸਤੰਬਰ (ਪ੍ਰਾਈਮ ਪੰਜਾਬ ਟਾਈਮਜ) 

ਚੇਅਰਮੈਨ ਚੰਦਨ ਗਰੇਵਾਲ ਨੇ ਸੁਣੀਆਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ
ਕਿਹਾ ਜਲਦ ਸਥਾਨਕ ਸਰਕਾਰਾਂ ਮੰਤਰੀ ਕੋਲ ਰੱਖੇ ਜਾਣਗੇ ਸਾਰੇ ਮਸਲੇ
ਵੱਖ-ਵੱਖ ਮਾਮਲਿਆਂ ਦੇ ਨਿਪਟਾਰੇ ਲਈ ਨਿਗਮ ਕਮਿਸ਼ਨਰ ਨੂੰ ਮੌਕੇ ’ਤੇ ਹੀ ਦਿੱਤੇ ਨਿਰਦੇਸ਼

 : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਫ਼ਾਈ ਕਰਮੀਆਂ, ਸੀਵਰਮੈਂਨਾਂ ਅਤੇ ਵੱਖ-ਵੱਖ ਨਿਗਮਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲੋਕ ਹਿੱਤ ਵਿਚ ਵੱਡਾ ਫੈਸਲਾ ਲਿਆ ਹੈ ਅਤੇ ਇਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਵੀ ਜਲਦ ਪੂਰੀਆਂ ਕਰਵਾਉਣ ਲਈ ਕਮਿਸ਼ਨ ਵਲੋਂ ਚਾਰਾਜੋਈ ਕੀਤੀ ਜਾਵੇਗੀ।
ਸਥਾਨਕ ਨਗਰ ਨਿਗਮ ਕੰਪਲੈਕਸ ਵਿਖੇ ਅਸਿਸਟੈਂਟ ਐਡਵੋਕੇਟ ਜਨਰਲ ਰਾਹੁਲ ਆਦੀਆ, ਦਲਿੱਤ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਅਜੇ ਪਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਜ਼ਿਲ੍ਹੇ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਮੁਸ਼ਕਲਾਂ ਸੁਣਦਿਆਂ ਕਿਹਾ ਕਿ ਇਹ ਮੁਸ਼ਕਲਾਂ ਜਲਦ ਹੱਲ ਹੋਣਗੀਆਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਇਥੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਸਫ਼ਾਈ ਸੇਵਕਾਂ ਵਲੋਂ ਰੱਖੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਉਹ ਜਲਦ ਹੀ ਇਨ੍ਹਾਂ ਮੁਲਾਜ਼ਮਾਂ ਦਾ ਇਕ ਵਫਦ ਲੈ ਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਲਣਗੇ ਤਾਂ ਜੋ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਹੱਲ ਕਰਵਾਇਆ ਜਾ ਸਕੇ।
ਪੱਤਰਕਾਰਾਂ ਨੇ ਗੱਲਬਾਤ ਕਰਦਿਆਂ ਚੇਅਰਮੈਨ ਚੰਦਨ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਿਸ਼ਵਤਖੋਰੀ ਦੇ ਸਖਤ ਖਿਲਾਫ਼ ਹੈ ਅਤੇ ਰਿਸ਼ਵਤ ਦੇ ਮਾਮਲੇ ਵਿਚ ਬਣਦੀ ਕਾਰਵਾਈ ਅਵੱਸ਼ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਹਰਜੋਤ ਸਿੰਘ ਦੀ ਦੂਰਅੰਦੇਸ਼ੀ ਸਦਕਾ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਆਦਿ ਦੀ ਚਹੁੰਮੁਖੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਖਿਲਾਫ਼ ਪੰਜਾਬ ਸਰਕਾਰ ਦੀ ’ਜ਼ੀਰੋ ਟਾਲਰੈਂਸ’ ਨੀਤੀ ਪੂਰੀ ਕਾਰਗਰ ਸਾਬਤ ਹੋਈ ਹੈ ਅਤੇ ਰਿਸ਼ਵਤਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਸਫ਼ਾਈ ਕਾਮਿਆਂ ਦੀ ਹਰ ਪੱਖੋਂ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਜਿਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ।
ਚੇਅਰਮੈਨ ਚੰਦਨ ਗਰੇਵਾਲ ਨੇ ਸਫ਼ਾਈ ਸੇਵਕਾਂ ਅਤੇ ਨਗਰ ਨਿਗਮ ਦੇ ਹੋਰਨਾਂ ਮੁਲਾਜ਼ਮਾਂ ਨਾਲ ਨਿੱਜੀ ਤੌਰ ’ਤੇ ਮਸਲਿਆਂ ਦੀ ਸੁਣਵਾਈ ਕਰਦਿਆਂ ਕਿਹਾ ਕਿ ਕਮਿਸ਼ਨ ਹਰ ਮੁਲਾਜ਼ਮ ਦੀ ਜਾਇਜ਼ ਮੰਗ ਲਈ ਬਣਦੀ ਕਾਰਵਾਈ ਅਮਲ ਵਿਚ ਲਿਆਵੇਗਾ ਤਾਂ ਜੋ ਇਨ੍ਹਾਂ ਮੁਲਾਜ਼ਮਾਂ ਦੇ ਹੱਕ ਸੁਰੱਖਿਅਤ ਰਹਿ ਸਕਣ। ਉਨ੍ਹਾਂ ਨੇ ਮੌਕੇ ’ਤੇ ਹੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਤਰਜ਼ੀਹ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ, ਐਸ.ਡੀ.ਐਮ ਪਰਮਪ੍ਰੀਤ ਸਿੰਘ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਮੌਜੂਦ ਸਨ।
—
ਕੈਪਸ਼ਨ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਫ਼ਾਈ ਸੇਵਕਾਂ ਦੇ ਮਸਲਿਆਂ ਦੀ ਸੁਣਵਾਈ ਕਰਦੇ ਹੋਏ।