ਸਭ ਤੋਂ ਲੰਬੀ ਹੇਕ ਲਾਉਣ ਵਾਲੀ ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਨੇ ਕਿਹਾ ਦੁਨੀਆਂ ਨੂੰ ਅਲਵਿਦਾ
ਚੰਡੀਗੜ੍ਹ, 21 ਨਵੰਬਰ (PPT BUREAU ) : ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਉਹ 77 ਸਾਲ ਦੇ ਸਨ ,ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ (ਪੰਜਾਬ ਸਰਕਾਰ) ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜਿਆ ਗਿਆ ਸੀ। ਉਸ ਦੀ ਹੇਕ ਬਹੁਤ ਲੰਬੀ ਹੈ ਅਤੇ ਉਹ ਲਗਪਗ 45 ਸੈਕਿੰਡ ਤੱਕ ਹੇਕ ਦਾ ਉਨ੍ਹਾਂ ਦਾ ਰਿਕਾਰਡ ਰਿਹਾ ਹੈ। ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ। ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹੈ।