Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

ਭੂੰਗਾ / ਹੁਸ਼ਿਆਰਪੁਰ, 9 ਅਪ੍ਰੈਲ (ਚੌਧਰੀ) 

ਰਾਜ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਹੋਰ ਹੁਲਾਰਾ ਦੇਵੇਗਾ ਪ੍ਰੋਸੈਸਿੰਗ ਯੂਨਿਟ: ਆਸ਼ਿਕਾ ਜੈਨ

ਮੂੰਗਫਲੀ ਕਾਸ਼ਤਕਾਰਾਂ ਦੀ ਆਮਦਨ ‘ਚ ਵਾਧੇ ਲਈ ਤਕਨੀਕੀ ਅਤੇ ਮਾਰਕੀਟਿੰਗ ਸਹੂਲਤਾਂ ਯਕੀਨੀ ਬਣਾਏਗੀ ਸਿਟਰਸ ਅਸਟੇਟ

:  ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ ਅਸਟੇਟ, ਭੂੰਗਾ ਵਿਖੇ ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਵੇਗਾ। ਜਿਸ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਟਰਸ ਅਸਟੇਟ ਦੇ ਚੇਅਰਮੈਨ-ਕਮ-ਸੀ.ਈ.ਓ. ਜਸਪਾਲ ਸਿੰਘ ਢੇਰੀ, ਕਮੇਟੀ ਮੈਂਬਰ ਪਰਮਜੀਤ ਸਿੰਘ ਕਾਲੂਵਾਹਰ, ਸਲਾਹਕਾਰ ਅਰਬਿੰਦ ਸਿੰਘ ਧੂਤ ਨੂੰ ਚੈੱਕ ਸੌਂਪਦਿਆਂ ਕਿਹਾ ਕਿ ਮੂੰਗਫਲੀ ਦਾ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਣ ਨਾਲ ਰਾਜ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰੋਸੈਸਿੰਗ ਯੂਨਿਟ ਮੂੰਗਫਲੀ ਉਤਪਾਦਕਾਂ ਦੀਆਂ ਤਕਨੀਕੀ, ਮਾਰਕੀਟਿੰਗ ਅਤੇ ਲੋੜੀਂਦੇ ਸਾਜੋ-ਸਾਮਾਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਉਨ੍ਹਾਂ ਦੀ ਪੈਦਾਵਾਰ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ। ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਮੂੰਗਫਲੀ ਦੀ ਸੰਭਾਲ ਬਾਰੇ ਵਿਸਤ੍ਰਿਤ ਖੋਜ ਕਰਨ ਲਈ ਸ਼ਾਮਲ ਕੀਤਾ ਹੈ, ਜੋ ਕਿ ਖੇਤਰ ਦੇ ਮੂੰਗਫਲੀ ਕਾਸ਼ਤਕਾਰਾਂ ਲਈ ਲਾਭਦਾਇਕ ਹੋਵੇਗਾ।

ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਜਸਪਾਲ ਸਿੰਘ ਢੇਰੀ ਅਤੇ ਪਰਮਜੀਤ ਸਿੰਘ ਕਾਲੂਵਾਹਰ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸਿਟਰਸ ਅਸਟੇਟ ਮੂੰਗਫਲੀ ਕਾਸ਼ਤਕਾਰਾਂ ਕਿਸਾਨਾਂ ਨੂੰ ਗੁਣਵੱਤਾ ਵਾਲੇ ਬੀਜ ਅਤੇ ਸਮੇਂ-ਸਮੇਂ ‘ਤੇ ਤਕਨੀਕੀ ਸਹਾਇਤਾ ਦੇਵੇਗਾ ਤਾਂ ਜੋ ਇਸ ਰੇਤਲੀ ਮਿੱਟੀ ਵਾਲੇ ਖੇਤਰਾਂ ਵਿੱਚ ਸਭ ਤੋਂ ਵਧੀਆ ਮੂੰਗਫਲੀ ਦੀ ਕਾਸ਼ਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰੋਸੈਸਿੰਗ ਪਲਾਂਟ ਦੀ ਸਥਾਪਤੀ ਨਾਲ ਕਾਸ਼ਤਕਾਰਾਂ ਦੀ ਆਮਦਨ ਨੂੰ ਵਧਾਉਣ ਲਈ ਸਿਟਰਸ ਅਸਟੇਟ ਵਲੋਂ ਵੱਡੇ ਪੱਧਰ ‘ਤੇ ਮੰਡੀਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।  ਢੇਰੀ ਨੇ ਕਿਹਾ ਕਿ ਇਹ ਪ੍ਰੋਸੈਸਿੰਗ ਯੂਨਿਟ ਮੂੰਗਫਲੀ, ਫਲਾਂ, ਸਬਜ਼ੀਆਂ ਦੀ ਸਿੱਧੀ ਮੰਡੀਕਰਨ ਨੂੰ ਯਕੀਨੀ ਬਣਾਏਗਾ ਅਤੇ ਨਾਲ ਹੀ ਪਲਾਂਟ ‘ਤੇ ਰੋਸਟਿੰਗ ਅਤੇ ਕੋਟਿੰਗ ਦੀ ਸਹੂਲਤ ਤੋਂ ਇਲਾਵਾ ਕਿਸਾਨਾਂ ਦੀ ਪੈਦਾਵਾਰ ਨੂੰ ਸਿੱਧੇ ਤੌਰ ‘ਤੇ ਵੇਚਣ ਲਈ ਪ੍ਰਚੂਨ ਆਉਟਲੈਟ ਵੀ ਸਥਾਪਤ ਕਰੇਗਾ।

ਡਾ. ਅਰਬਿੰਦ ਸਿੰਘ ਧੂਤ ਨੇ ਕਿਹਾ ਕਿ ਪ੍ਰੋਸੈਸਿੰਗ ਯੂਨਿਟ ਮੂੰਗਫਲੀ ਦੇ ਕਾਸ਼ਤਯੋਗ ਰਕਬੇ ਨੂੰ ਵਧਾਉਣ ਵਿੱਚ ਵੀ ਮਦਦਗਾਰ ਹੋਵੇਗਾ ਜਿਹੜਾ ਕਿ ਇੱਕ ਦਹਾਕਾ 2015-16 ਵਿੱਚ 8000 ਏਕੜ ਦੇ ਕਰੀਬ ਸੀ ਅਤੇ ਇਸ ਵੇਲੇ 3000 ਏਕੜ ‘ਤੇ ਮੂੰਗਫਲੀ ਦੀ ਕਾਸ਼ਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿੱਚ ਇਸ ਉਪਜ ਲਈ ਸਭ ਤੋਂ ਵਧੀਆ ਵਾਤਾਵਰਣ ਅਤੇ ਮਿੱਟੀ ਹੈ ਅਤੇ ਮੂੰਗਫਲੀ ਦੀ ਕਾਸ਼ਤ ਵਿੱਚ ਪਾਣੀ ਦੀ ਘੱਟ ਖਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਲ ਵਿੱਚ ਦੋ ਵਾਰ ਇਸ ਫਸਲ ਦਾ ਲਾਭ ਪ੍ਰਾਪਤ ਕਰ ਸਕਦੇ ਹਨ ਕਿਉਂਕਿ ਇੱਕ ਸੀਜ਼ਨ ਲਈ 120-130 ਦਿਨ ਲੱਗਦੇ ਹਨ। ਇਸ ਮੌਕੇ ਪ੍ਰਗਤੀਸ਼ੀਲ ਕਿਸਾਨ ਕੈਪਟਨ ਹਰਤੇਗ ਸਿੰਘ ਅਤੇ ਹਰਵਿੰਦਰ ਸਿੰਘ ਵੀ ਮੌਜੂਦ ਸਨ।

ਕੈਪਸ਼ਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਿਟਰਸ ਅਸਟੇਟ, ਭੂੰਗਾ ਵਿਖੇ ਮੂੰਗਫਲੀ ਦੇ ਪ੍ਰੋਸੈਸਿੰਗ ਯੂਨਿਟ ਦੀ ਸਥਾਪਤੀ ਲਈ 7.50 ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ।

error: copy content is like crime its probhihated