Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 28 ਸਾਲ ਬਤੌਰ ਸਮਾਜਿਕ ਸਿੱਖਿਆ ਅਧਿਆਪਕ ਸੇਵਾ ਨਿਭਾਉਣ ਉਪਰੰਤ ਪੁਸ਼ਪਿੰਦਰ ਸ਼ਰਮਾ ਹੋਏ ਸੇਵਾਮੁਕਤ 

28 ਸਾਲ ਬਤੌਰ ਸਮਾਜਿਕ ਸਿੱਖਿਆ ਅਧਿਆਪਕ ਸੇਵਾ ਨਿਭਾਉਣ ਉਪਰੰਤ ਪੁਸ਼ਪਿੰਦਰ ਸ਼ਰਮਾ ਹੋਏ ਸੇਵਾਮੁਕਤ 

28 ਸਾਲ ਬਤੌਰ ਸਮਾਜਿਕ ਸਿੱਖਿਆ ਅਧਿਆਪਕ ਸੇਵਾ ਨਿਭਾਉਣ ਉਪਰੰਤ ਪੁਸ਼ਪਿੰਦਰ ਸ਼ਰਮਾ ਹੋਏ ਸੇਵਾਮੁਕਤ 

ਗੜ੍ਹਦੀਵਾਲਾ 4 ਅਪ੍ਰੈਲ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕ ਪੁਸ਼ਪਿੰਦਰ ਕੁਮਾਰ ਸ਼ਰਮਾ ਆਪਣੀ ਅਠਾਈ ਸਾਲਾਂ ਦੀ ਬੇਦਾਗ ਸੇਵਾ ਕਰਨ ਉਪਰੰਤ ਅੱਜ ਮਿਤੀ 31 ਮਾਰਚ ਨੂੰ ਆਪਣੀ ਸਰਕਾਰੀ ਸੇਵਾ ਤੋਂ ਸੇਵਾ ਨਿਵਰਿਤ ਹੋ ਗਏ। ਪੁਸ਼ਪਿੰਦਰ ਕੁਮਾਰ ਸ਼ਰਮਾ ਨੇ ਆਪਣਾ ਅਧਿਆਪਨ ਦਾ ਸਫ਼ਰ 24 ਫਰਵਰੀ 1994 ਨੂੰ ਸਰਕਾਰੀ ਹਾਈ ਸਕੂਲ ਚਾਨੀਆਂ ਜਿਲ੍ਹਾ ਜਲੰਧਰ ਤੋਂ ਸ਼ੁਰੂ ਕਰਦੇ ਹੋਏ,20 ਅਗਸਤ 1996 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਜੋ ਉਸ ਵਕਤ ਹਾਈ ਸਕੂਲ ਸੀ,ਚ ਬਦਲੀ ਕਰਨ ਉਪਰੰਤ ਆਪਣੀ ਸੇਵਾ ਦੇਣੀ ਸ਼ੁਰੂ ਕੀਤੀ।

(ਪੁਸ਼ਪਿੰਦਰ ਕੁਮਾਰ ਸ਼ਰਮਾ ਨੂੰ ਸ਼ਾਨਦਾਰ ਵਿਦਾਇਗੀ ਦਿੰਦੇ ਹੋਏ ਸਮੂਹ ਸਟਾਫ ਅਤੇ ਵਿਦਿਆਰਥੀ

ਅਪਣੇ ਇਸ ਤਕਰੀਬਨ 22 ਸਾਲਾਂ ਦੀ ਸੇਵਾ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੂੰ ਨਿਖਾਰਨ ਲਈ ਯਤਨਸ਼ੀਲ ਰਹੇ। ਇਸ ਤੋਂ ਪਹਿਲਾ ਲਾਲਾ ਜਗਤ ਨਾਰਾਇਣ ਡੀ ਏ ਵੀ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਵੀ ਸੱਤ ਸਾਲ ਸੇਵਾ ਨਿਭਾਈ। ਸਿੱਖਿਆ ਵਿਭਾਗ ਅਤੇ ਵੱਖ ਵੱਖ ਸਸੰਥਾਵਾਂ ਵਲੋਂ  ਪੁਸ਼ਪਿੰਦਰ ਕੁਮਾਰ ਸ਼ਰਮਾ ਨੂੰ ਅਪਣੀ ਇਸ ਸੇਵਾ ਦੌਰਾਨ ਵੱਖ ਵੱਖ ਤਰਾਂ ਦੇ ਪ੍ਰਸ਼ੰਸ਼ਾ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ,ਅਧਿਆਪਕ ਸਹਿਬਾਨਾਂ ਅਤੇ ਵਿਦਿਆਰਥੀਆਂ ਵਲੋਂ ਪੁਸ਼ਪਿੰਦਰ ਕੁਮਾਰ ਸ਼ਰਮਾ ਨੂੰ ਸਰਕਾਰੀ ਸੇਵਾ ਦੀ ਸਫ਼ਲਤਾ ਪੂਰਵਕ ਕਰਨ ਉਪਰਾਂਤ ਨਮ ਅੱਖਾਂ ਨਾਲ ਨਿੱਘੀ ਵਿਦਾਈ ਦਿਤੀ ਗਈ।ਇਸ ਮੌਕੇ ਵਿਦਿਆਰਥੀਆਂ ਵਲੋਂ ਪੁਸ਼ਪ ਵਰਖਾ ਕਰਕੇ ਪੁਸ਼ਪਿੰਦਰ ਕੁਮਾਰ ਸ਼ਰਮਾ ਨੂੰ ਉਹਨਾਂ ਦੇ ਜੀਵਨ ਦੇ ਨਵੇਂ ਸਫ਼ਰ ਲਈ ਸੁਭ ਕਾਮਨਾਵਾਂ ਦਿਤੀਆਂ। ਇਸ ਮੌਕੇ ਤੇ ਲੈਕਚਰਾਰ ਦਿਨੇਸ਼ ਠਾਕੁਰ , ਮਾਸਟਰ ਮਨੋਜ ਕੁਮਾਰ ਸ਼ਰਮਾ ਸਮੇਤ ਸਮੂਹ ਸਟਾਫ਼ ਹਾਜ਼ਿਰ ਸੀ |