Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing PWD ਵਰਕਰਜ਼ ਯੂਨੀਅਨ ਦਾ ਪੰਜਾਬ ਸਰਕਾਰ ਖ਼ਿਲਾਫ਼ ਭੜਕਦਾ ਗੁੱਸਾ, ਲਾਠੀਚਾਰਜ ਦੀ ਨਿੰਦਾ ਤੇ ਮੰਗਾਂ ਮਨਵਾਉਣ ਦੀ ਚੇਤਾਵਨੀ

PWD ਵਰਕਰਜ਼ ਯੂਨੀਅਨ ਦਾ ਪੰਜਾਬ ਸਰਕਾਰ ਖ਼ਿਲਾਫ਼ ਭੜਕਦਾ ਗੁੱਸਾ, ਲਾਠੀਚਾਰਜ ਦੀ ਨਿੰਦਾ ਤੇ ਮੰਗਾਂ ਮਨਵਾਉਣ ਦੀ ਚੇਤਾਵਨੀ

ਬਟਾਲਾ (ਅਵਿਨਾਸ਼ ਸ਼ਰਮਾ)

: ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਪਠਾਨਕੋਟ ਦੀ ਕਾਰਜਕਾਰੀ ਮੀਟਿੰਗ ਬ੍ਰਾਂਚ ਪ੍ਰਧਾਨ ਤੇਜਵੀਰ ਸਿੰਘ ਦੀ ਅਗਵਾਈ ਹੇਠ ਸੁਜਾਨਪੁਰ ਹੋਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸ਼ਾਮਲ ਹੋਏ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ। 8 ਮਾਰਚ ਨੂੰ ਚੰਡੀਗੜ੍ਹ-ਮੋਹਾਲੀ ਵਿੱਚ ਕਰਮਚਾਰੀਆਂ ‘ਤੇ ਕੀਤੇ ਗਏ ਲਾਠੀਚਾਰਜ ਦੀ ਭਰਪੂਰ ਨਿੰਦਾ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਚੇਅਰਮੈਨ ਰਾਜਿੰਦਰ ਕੁਮਾਰ, ਹਰਪਾਲ ਸਿੰਘ, ਮਾਨ ਸਿੰਘ, ਤੇਜਵੀਰ ਸਿੰਘ, ਮਹਿੰਦਰ ਪਾਲ (ਵਿੱਤ ਸਕੱਤਰ), ਰਾਜੇਸ਼ ਲਵਲੀ ਅਤੇ ਗੁਰਨਾਮ ਸਿੰਘ ਨੇ ਸੰਯੁਕਤ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਕਰਮਚਾਰੀ-ਪੈਂਸ਼ਨਰ ਸੰਯੁਕਤ ਫਰੰਟ ਨਾਲ ਕਈ ਵਾਰ ਸਮਾਂ ਤੈਅ ਕਰਨ ਦੇ ਬਾਵਜੂਦ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਕਰਮਚਾਰੀਆਂ ਤੇ ਪੈਂਸ਼ਨਰਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ, ਜਿਸ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਪਹਿਲੀ ਵਾਰ 2025 ਵਿੱਚ ਕਰਮਚਾਰੀਆਂ ਅਤੇ ਪੈਂਸ਼ਨਰਾਂ ਨੂੰ ਡੀਏ ਵਿੱਚ ਕੋਈ ਵਾਧਾ ਨਹੀਂ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਵਾਟਰ ਸਪਲਾਈ ਅਤੇ ਸੈਨਿਟੇਸ਼ਨ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਆਸ਼੍ਰਿਤਾਂ ਨੂੰ ਅਜੇ ਤੱਕ ਨੌਕਰੀ ਨਹੀਂ ਦਿੱਤੀ ਗਈ।

ਆਗੂਆਂ ਨੇ ਦੱਸਿਆ ਕਿ ਕਈ ਪੈਂਸ਼ਨਰ ਪੇ ਕਮਿਸ਼ਨ ਦੇ ਬਕਾਇਆ ਅਤੇ ਡੀਏ ਦੀ ਉਡੀਕ ਕਰਦੇ ਕਰਦੇ ਸੰਸਾਰ ਛੱਡ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪੇ ਕਮਿਸ਼ਨ ਦਾ ਬਕਾਇਆ ਇਕਮੁਸ਼ਤ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰਮਚਾਰੀਆਂ ਨੂੰ 42 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ ਜਦਕਿ ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ 58 ਫ਼ੀਸਦੀ ਡੀਏ ਦਿੱਤਾ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਵੀ ਕੇਂਦਰ ਦੀ ਤਰਜ਼ ‘ਤੇ ਡੀਏ ਦੇਵੇ।

ਯੂਨੀਅਨ ਨੇ ਮੰਗ ਕੀਤੀ ਕਿ ਪੁਰਾਣੀ ਪੈਂਸ਼ਨ ਸਕੀਮ ਬਹਾਲ ਕੀਤੀ ਜਾਵੇ, 16 ਫ਼ੀਸਦੀ ਬਕਾਇਆ ਡੀਏ ਜਾਰੀ ਕੀਤਾ ਜਾਵੇ, ਆਉਟਸੋਰਸ ਕਰਮਚਾਰੀਆਂ ਨੂੰ 26 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਵੇ ਅਤੇ ਨੀਤੀ ਬਣਾ ਕੇ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।

ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।