Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ *भाजपा जिला अध्यक्ष संजीव सिंह मन्हास ने घोषित की जिला कार्यकारिणी, नई टीम को सौंपी संगठन को मजबूत क... KMS ਕਾਲਜ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ : ਪ੍ਰਿੰਸੀਪਲ ਡਾ. ਮਾਨਵ ਸੈਣੀ ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ ਪਿਤਾ ਨੇ 17 ਸਾਲਾ ਧੀ ਦਾ ਤੇਜ਼+ਧਾਰ ਹਥਿ+ਆਰ ਨਾਲ ਕੀਤਾ ਕ+ਤ+ਲ ਦਿਲਕਸ਼ ਸਿੰਘ ਨੇ DAV ਰਾਸ਼ਟਰੀ ਪੱਧਰੀ ਵੁਸ਼ੂ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ  ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਦਸੂਹਾ ਦੇ ਨੌਜਵਾਨ ਦੀ ਰੂਸ 'ਚ ਹੋਈ ਮੌ+ਤ,ਮ੍ਰਿਤਕ ਦੇ ਜੱਦੀ ਪਿੰਡ ਪਹੁੰਚੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫ਼ਤ ਮੈਡੀਕਲ ਕੈਂਪ ... ਖਾਲਸਾ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਕੁਆਂਟਮ ਪੇਪਰ ਮਿੱਲ,ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸ...
ADVERTISEMENT
You are currently viewing ਆਰ.ਆਰ.ਆਰ.ਸੈਂਟਰ ਵੱਲੋਂ ਪਿੰਡ ਝੰਬੋਵਾਲ ਝੁੱਗੀ-ਝੌਂਪੜੀ ਖੇਤਰਾਂ ‘ਚ ਘਰੇਲੂ ਸਮਾਨ ਵੰਡਿਆ ਗਿਆ 

ਆਰ.ਆਰ.ਆਰ.ਸੈਂਟਰ ਵੱਲੋਂ ਪਿੰਡ ਝੰਬੋਵਾਲ ਝੁੱਗੀ-ਝੌਂਪੜੀ ਖੇਤਰਾਂ ‘ਚ ਘਰੇਲੂ ਸਮਾਨ ਵੰਡਿਆ ਗਿਆ 

ਗੜਦੀਵਾਲਾ 28 ਜੂਨ (ਚੌਧਰੀ) 
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ
ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਆਰ.ਆਰ.ਆਰ. (Reduce, Reuse, Recycle) ਸੈਂਟਰ ਵੱਲੋਂ ਸਮਾਜਿਕ ਸੇਵਾ ਦੇ ਤਹਿਤ ਗੜ੍ਹਦੀਵਾਲਾ ਨੇੜਲੇ ਪਿੰਡ ਝੰਬੋਵਾਲ ਵਿੱਚ ਝੁੱਗੀ-ਝੌਂਪੜੀ ਖੇਤਰਾਂ ਵਿੱਚ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਘਰੇਲੂ ਸਮਾਨ ਜਿਵੇਂ ਕੱਪੜੇ, ਬਰਤਨ, ਖਿਡੌਣੇ ਅਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਪੂਰ ਯੋਗਦਾਨ ਪਾਇਆ।
ਇਸ ਮੌਕੇ ਕਾਲਜ ਦੇ ਪ੍ਰਿੰਸਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਵੀ ਸਾਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਾਰਜ ਹਰੇਕ ਵਿਅਕਤੀ ਨੂੰ ਸਮਾਜ ਵੱਲ ਆਪਣਾ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਦੌਰਾਨ ਆਰ. ਆਰ. ਆਰ. ਦੇ ਕੋਆਰਡੀਨੇਟਰ ਮੈਡਮ ਗੁਰਪ੍ਰੀਤ, ਮੈਡਮ ਸੀਮਾ ਅਤੇ ਸ੍ਰੀ ਸੁਖਵਿੰਦਰ ਕੁਮਾਰ ਵੀ ਹਾਜ਼ਰ ਰਹੇ।